ਬਠਿੰਡਾ: ਜ਼ਿਲੇ ਦੀਆਂ ਸਮੂਹ ਅਨਾਜ ਮੰਡੀਆਂ ਤੇ ਖਰੀਦ ਕੇਂਦਰਾਂ ’ਚ ਵੱਖ-ਵੱਖ ਏਜੰਸੀਆਂ ਵੱਲੋਂ 5 ਲੱਖ 62 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਵੱਖ-ਵੱਖ ਖਰੀਦ ਕੇਂਦਰਾਂ ਚ ਹੁਣ ਤੱਕ ਕਰੀਬ 621779 ਮੀਟਿ੍ਰਕ ਟਨ ਕਣਕ ਦੀ ਆਮਦ ਅਤੇ 562666 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਹੋ ਚੁੱਕੀ ਹੈ। ਇਸ ਤੋਂ ਇਲਾਵਾ 329423 ਮੀਟਿ੍ਰਕ ਟਨ ਕਣਕ ਦੀ ਲਿਫਟਿੰਗ ਵੀ ਹੋ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਦੱਸਿਆ ਕਿ ਜ਼ਿਲੇ ਦੀਆਂ ਅਨਾਜ ਮੰਡੀਆਂ ਤੇ ਸਮੂਹ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਅਤੇ ਲਿਫ਼ਟਿੰਗ ਸਮੇਂ ਸਿਰ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਲਾ ਫੂਡ ਤੇ ਸਪਲਾਈ ਕੰਟਰੋਲਰ ਸ੍ਰੀ ਜਸਪ੍ਰੀਤ ਸਿੰਘ ਕਾਹਲੋਂ ਨੇ ਕਣਕ ਦੀ ਖ਼ਰੀਦ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਨੇ 175938 ਮੀਟਿ੍ਰਕ ਟਨ, ਮਾਰਕਫੈਡ 130015 ਮੀਟਿ੍ਰਕ ਟਨ, ਪਨਸਪ 141775 ਮੀਟਿ੍ਰਕ ਟਨ, ਵੇਅਰ ਹਾਊਸ 96060 ਮੀਟਿ੍ਰਕ ਟਨ ਅਤੇ ਐਫ.ਸੀ.ਆਈ. ਨੇ 18878 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਅਨਾਜ ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿਚ ਕਿਸਾਨਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਮੰਡੀ ਅਫਸਰ ਸ੍ਰੀ ਪ੍ਰੀਤਕੰਵਰ ਸਿੰਘ ਬਰਾੜ ਨੇ ਦੱਸਿਆ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਅਤੇ ਲੇਬਰ ਨਾਲ ਸਬੰਧਤ ਵਿਅਕਤੀਆਂ ਲਈ ਛਾਂ, ਰੋਸ਼ਨੀ, ਪੀਣ ਲਈ ਸਾਫ਼ ਪਾਣੀ ਤੋਂ ਇਲਾਵਾ ਹੱਥ ਧੋਣ, ਮਾਸਕ ਅਤੇ ਸਾਫ਼ ਸਫ਼ਾਈ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ ।
कोई टिप्पणी नहीं:
एक टिप्पणी भेजें