ਬਠਿੰਡਾ. ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ’ਚ ਹੁਣ ਤੱਕ 60856 ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ। ਉਨਾਂ ਅੱਗੇ ਦੱਸਿਆ ਕਿ ਇਨਾਂ ’ਚ 7374 ਹੈਲਥ ਵਰਕਰਜ਼, 12833 ਫਰੰਟ ਲਾਇਨ ਵਰਕਰਜ਼, 45 ਤੋਂ 60 ਤੱਕ 16124 ਵਿਅਕਤੀਆਂ ਨੂੰ ਅਤੇ ਇਸੇ ਤਰਾਂ 60 ਸਾਲ ਤੋਂ ਵਧੇਰੇ ਉਮਰ ਦੇ 16600 ਬਜ਼ੁਰਗਾਂ ਨੂੰ ਪਹਿਲੀ ਡੋਜ਼ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ’ਚ ਵੈਕਸੀਨ ਲਗਵਾਉਣ ਵਾਲਿਆਂ ’ਚ 3695 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 1242 ਨੂੰ ਦੂਜੀ ਡੋਜ਼, 11161 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2192 ਨੂੰ ਦੂਜੀ ਡੋਜ਼, 45 ਤੋਂ 59 ਸਾਲ ਤੱਕ 14690 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 1325 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 14635 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 1461 ਵਿਅਕਤੀਆਂ ਨੂੰ ਦੂਜੀ ਡੋਜ਼ ਦਿੱਤੀ ਗਈ ਹੈ।
ਇਸੇ ਤਰਾਂ ਪ੍ਰਾਈਵੇਟ ਸੰਸਥਾਵਾਂ ’ਚ ਲਗਵਾਈ ਗਈ ਪਹਿਲੀ ਤੇ ਦੂਜੀ ਡੋਜ਼ ਬਾਰੇ ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 3679 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 1223 ਨੂੰ ਦੂਜੀ ਡੋਜ਼, 1667 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 44 ਨੂੰ ਦੂਜੀ ਡੋਜ਼, 45 ਤੋਂ 59 ਸਾਲ ਤੱਕ 1443 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 158 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 1975 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 266 ਵਿਅਕਤੀਆਂ ਨੂੰ ਦੂਜੀ ਡੋਜ਼ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ ਨੂੰ ਠੱਲ ਪਾਉਣ ਦੇ ਮੱਦੇਨਜ਼ਰ ਕਿਰਨ ਪਬਲਿਕ ਸਕੂਲ ਅਮਰਪੁਰਾ ਵਿਖੇ 30, ਸਰਕਾਰੀ ਪ੍ਰਾਇਮਰੀ ਸਕੂਲ ਹਾਜ਼ੀ ਰਤਨ ਵਿਖੇ 19, ਸਰਕਾਰੀ ਪ੍ਰਾਇਮਰੀ ਸਕੂਲ ਝੂਟੀ ਕਾ ਮੁਹੱਲਾ ਵਿਖੇ 7, ਏਅਰਫੋਰਸ ਵਿਖੇ 31, ਹਨੀਮਾਨ ਹੋਮੋ ਕਲੀਨਿਕ ਵਿਖੇ 85, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੀ.ਆਰ.ਐਸ ਵਿਖੇ 69, ਵਾਰਡ ਨੰ. 23 ਜੀ.ਐਨ.ਪੀ. ਸਕੂਲ ਡਿਸਪੈਂਸਰੀ ਵਿਖੇ 39 ਅਤੇ ਪੁਲਿਸ ਲਾਈਨ ਵਿਖੇ 40 ਵਿਅਕਤੀਆਂ ਨੂੰ ਵੈਕਸ਼ੀਨੇਸ਼ਨ ਲਗਾਈ ਗਈ।
No comments:
Post a Comment