HOME PAGE

HOME PAGE

शुक्रवार, 23 अप्रैल 2021

ਜ਼ਿਲੇ ਦੀਆਂ ਅਨਾਜ ਮੰਡੀਆਂ ’ਚ 68 ਫੀਸਦੀ ਹੋ ਰਹੀ ਹੈ ਕਣਕ ਦੀ ਲਿਫਟਿੰਗ, ਕਿਸਾਨਾਂ ਨੂੰ ਸਮੇਂ-ਸਿਰ ਕੀਤਾ ਜਾ ਰਹੀ ਹੈ 66 ਫੀਸਦੀ ਅਦਾਇਗੀ : ਡਿਪਟੀ ਕਮਿਸ਼ਨਰ

 


480310 ਮੀਟਿ੍ਰਕ ਟਨ ਕਣਕ ਦੀ ਹੋਈ ਆਮਦ, 432065 ਮੀਟਿ੍ਰਕ ਟਨ ਕਣਕ ਦੀ ਹੋਈ ਖਰੀਦ

ਬਠਿੰਡਾ : ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਦੀਆਂ ਅਨਾਜ ਮੰਡੀਆਂ ਤੇ ਸਮੂਹ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਅਤੇ ਲਿਫ਼ਟਿੰਗ ਸਮੇਂ ਸਿਰ ਕੀਤੀ ਜਾ ਰਹੀ ਹੈ। ਹੁਣ ਤੱਕ ਜ਼ਿਲੇ ਦੀਆਂ ਅਨਾਜ ਮੰਡੀਆਂ ’ਚ 68 ਫੀਸਦੀ ਲਿਫਟਿੰਗ ਅਤੇ ਕਿਸਾਨਾਂ ਨੂੰ ਉਨਾਂ ਦੀ ਵੇਚੀ ਗਈ ਕਣਕ ਦੀ ਫਸਲ ਦੀ 66 ਫੀਸਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
            ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤਕ ਜ਼ਿਲੇ ਦੀਆਂ ਸਮੂਹ ਅਨਾਜ ਮੰਡੀਆਂ ਤੇ ਵੱਖ-ਵੱਖ ਖਰੀਦ ਕੇਂਦਰਾਂ ਚ ਕਰੀਬ 480310 ਮੀਟਿ੍ਰਕ ਟਨ ਕਣਕ ਦੀ ਆਮਦ ਅਤੇ 432065 ਮੀਟਿ੍ਰਕ ਟਨ ਕਣਕ ਦੀ ਖਰੀਦ ਹੋਈ ਹੈ। ਇਸ ਤੋਂ ਇਲਾਵਾ 214400 ਮੀਟਿ੍ਰਕ ਟਨ ਕਣਕ ਦੀ ਲਿਫਟਿੰਗ ਹੋਈ। ਉਨਾਂ ਕਿਹਾ ਕਿ ਕਿਸਾਨਾਂ ਨੂੰ ਖਰੀਦ ਪ੍ਰਕਿਰਿਆ ਦੌਰਾਨ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
             ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਕੋਰੋਨਾ ਦੇ ਕੇਸਾਂ ਦੇ ਮੱਦੇਨਜ਼ਰ ਜ਼ਿਲੇ ਵਿਚਲੀਆਂ ਅਨਾਜ ਮੰਡੀਆਂ ਤੇ ਸਮੂਹ ਖ਼ਰੀਦ ਕੇਂਦਰਾਂ ਵਿੱਚ ਕੋਰੋਨਾ ਤੋਂ ਬਚਾਅ ਸਬੰਧੀ ਹਰ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਣਕ ਦੀ ਖ਼ਰੀਦ ਦੌਰਾਨ ਅਨਾਜ ਮੰਡੀਆਂ ਤੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਫਸਲ  ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕੋਰੋਨਾ ਮਹਾਂਮਾਰੀ ਦੇ ਲਾਗ ਤੋਂ  ਬਚਾਇਆ ਜਾ ਸਕੇ।  
              ਜ਼ਿਲੇ ਦੀਆਂ ਸਮੂਹ ਅਨਾਜ ਮੰਡੀਆਂ ਤੇ ਖਰੀਦ ਕੇਂਦਰਾਂ ’ਚ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਕਣਕ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਜ਼ਿਲਾ ਫੂਡ ਤੇ ਸਪਲਾਈ ਕੰਟਰੋਲਰ ਸ੍ਰੀ ਜਸਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਨੇ 137130 ਮੀਟਿ੍ਰਕ ਟਨ, ਮਾਰਕਫੈਡ ਨੇ 97845 ਮੀਟਿ੍ਰਕ ਟਨ, ਪਨਸਪ ਨੇ 108655 ਮੀਟਿ੍ਰਕ ਟਨ, ਵੇਅਰ ਹਾਊਸ ਨੇ 74660 ਮੀਟਿ੍ਰਕ ਟਨ ਅਤੇ ਐਫ.ਸੀ.ਆਈ. ਨੇ 13775 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।  
                 ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਬਰਸਾਤ ਦੇ ਮੱਦੇਨਜ਼ਰ ਕਣਕ ਨੰੂ  ਭਿੱਜਣ ਤੋਂ ਬਚਾਉਣ ਲਈ ਤਰਪਾਲਾਂ ਆਦਿ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਇਸ ਵਾਸਤੇ ਸਬੰਧਤ ਜ਼ਿਲਾ ਮੰਡੀ ਅਫ਼ਸਰ ਅਤੇ ਖਰੀਦ ਏਜੰਸੀਆ ਦੇ ਜ਼ਿਲਾ ਮੈਨੇਜਰਾਂ ਨੰੂ ਹਦਾਇਤ ਕੀਤੀ ਗਈ ਹੈ ਕਿ ਉਹ ਆੜਤੀਆਂ ਨਾਲ ਸੰਪਰਕ ਕਰਕੇ ਮੀਂਹ ਦੇ ਮੌਸਮ ਨੰੂ ਧਿਆਨ ਵਿੱਚ ਰੱਖਦਿਆ ਤਰਪਾਲਾਂ ਆਦਿ ਦੇ ਢੁਕਵੇਂ ਪ੍ਰਬੰਧ ਰੱਖਣ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਕੋਈ ਦਿੱਕਤ ਨਾ ਆਵੇ।
               ਅਨਾਜ ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿਚ ਕਿਸਾਨਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਮੰਡੀ ਅਫਸਰ ਸ੍ਰੀ ਪ੍ਰੀਤਕੰਵਰ ਸਿੰਘ ਬਰਾੜ  ਨੇ ਦੱਸਿਆ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਅਤੇ ਲੇਬਰ ਨਾਲ ਸਬੰਧਤ ਵਿਅਕਤੀਆਂ ਲਈ ਛਾਂ, ਰੋਸ਼ਨੀ, ਪੀਣ ਲਈ ਸਾਫ਼ ਪਾਣੀ ਤੋਂ ਇਲਾਵਾ ਹੱਥ ਧੋਣ, ਮਾਸਕ ਅਤੇ ਸਾਫ਼ ਸਫ਼ਾਈ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ ।    
 I/172475/2021 

कोई टिप्पणी नहीं:

एक टिप्पणी भेजें