ਬਠਿੰਡਾ : ਹੁਣ ਤੱਕ 73.68 ਫ਼ੀਸਦੀ ਕਣਕ ਦੀ ਖ਼ਰੀਦ ਤੇ 76 ਫ਼ੀਸਦੀ ਅਦਾਇਗੀ ਹੋ ਚੁੱਕੀ ਹੈ। ਜ਼ਿਲੇ ਦੀਆਂ ਸਮੂਹ ਅਨਾਜ ਮੰਡੀਆਂ ਤੇ ਵੱਖ-ਵੱਖ ਖਰੀਦ ਕੇਂਦਰਾਂ ਚ ਕਰੀਬ 582370 ਮੀਟਿ੍ਰਕ ਟਨ ਕਣਕ ਦੀ ਆਮਦ ਅਤੇ 519825 ਮੀਟਿ੍ਰਕ ਟਨ ਕਣਕ ਦੀ ਖਰੀਦ ਹੋਈ ਹੈ। ਇਸ ਤੋਂ ਇਲਾਵਾ 289384 ਮੀਟਿ੍ਰਕ ਟਨ ਕਣਕ ਦੀ ਲਿਫਟਿੰਗ ਹੋਈ। ਕਿਸਾਨਾਂ ਨੂੰ ਖਰੀਦ ਪ੍ਰਕਿਰਿਆ ਦੌਰਾਨ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਜ਼ਿਲੇ ਦੀਆਂ ਅਨਾਜ ਮੰਡੀਆਂ ਤੇ ਸਮੂਹ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਅਤੇ ਲਿਫ਼ਟਿੰਗ ਸਮੇਂ ਸਿਰ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਸਾਂਝੀ ਕੀਤੀ।
ਜ਼ਿਲੇ ਦੀਆਂ ਸਮੂਹ ਅਨਾਜ ਮੰਡੀਆਂ ਤੇ ਖਰੀਦ ਕੇਂਦਰਾਂ ’ਚ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਕਣਕ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਜ਼ਿਲਾ ਫੂਡ ਤੇ ਸਪਲਾਈ ਕੰਟਰੋਲਰ ਸ੍ਰੀ ਜਸਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਨੇ 166108 ਮੀਟਿ੍ਰਕ ਟਨ, ਮਾਰਕਫੈਡ ਨੇ 116855 ਮੀਟਿ੍ਰਕ ਟਨ, ਪਨਸਪ ਨੇ 130475 ਮੀਟਿ੍ਰਕ ਟਨ, ਵੇਅਰ ਹਾਊਸ ਨੇ 88795 ਮੀਟਿ੍ਰਕ ਟਨ ਅਤੇ ਐਫ.ਸੀ.ਆਈ. ਨੇ 17592 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਅਨਾਜ ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿਚ ਕਿਸਾਨਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਮੰਡੀ ਅਫਸਰ ਸ੍ਰੀ ਪ੍ਰੀਤਕੰਵਰ ਸਿੰਘ ਬਰਾੜ ਨੇ ਦੱਸਿਆ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਅਤੇ ਲੇਬਰ ਨਾਲ ਸਬੰਧਤ ਵਿਅਕਤੀਆਂ ਲਈ ਛਾਂ, ਰੋਸ਼ਨੀ, ਪੀਣ ਲਈ ਸਾਫ਼ ਪਾਣੀ ਤੋਂ ਇਲਾਵਾ ਹੱਥ ਧੋਣ, ਮਾਸਕ ਅਤੇ ਸਾਫ਼ ਸਫ਼ਾਈ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ ।
No comments:
Post a Comment