ਬਠਿੰਡਾ : ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਢਿੱਲੋਂ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਹੁਣ ਸਿਵਲ ਹਸਪਤਾਲ ਬਠਿੰਡਾ ਵਿਖੇ ਕਰੋਨਾ ਵੈਕਸ਼ੀਨ ਸਬੰਧੀ ਟੀਕਾਕਕਰਨ ਸਵੇਰੇ 8 ਵਜੇ ਤੋਂ ਸ਼ਾਮ 7 ਵਜੇ ਤੱਕ ਕੀਤਾ ਜਾਵੇਗਾ ।
ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਕਰੋਨਾ ਵੈਕਸੀਨ ਲਗਵਾਉਣ ਲਈ ਜਿਲਾ ਬਠਿੰਡਾ ਦੇ ਸਮੂਹ ਵਰਗਾਂ ਦੇ ਲੋਕਾਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਣ ਕਰੋਨਾ ਟੀਕਾਕਰਨ ਦਾ ਸਮਾਂ ਵਧਾਉਣ ਦਾ ਫੈਸਲਾ ਲਿਆ ਗਿਆ ਹੈ । ਇਸ ਨਾਲ ਨੌਕਰੀ, ਕਾਰੋਬਾਰ ਜਾਂ ਲੇਬਰ ਆਦਿ ਕਰਨ ਵਾਲੇ ਵਿਅਕਤੀਆਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਵੀ ਕਿਸੇ ਵੀ ਦਿਨ ਟੀਕਾਕਰਨ ਕਰਵਾਉਣ ਲਈ ਸਮਾਂ ਮਿਲ ਸਕੇਗਾ ।


कोई टिप्पणी नहीं:
एक टिप्पणी भेजें