ਬਠਿੰਡਾ : 24 ਅਪ੍ਰੈਲ ਨੂੰ ਮਨਾਏ ਜਾਣ ਵਾਲੇ ਪੰਚਾਇਤੀ ਰਾਜ ਦਿਵਸ ਮੌਕੇ ਜ਼ਿਲੇ ਅਧੀਨ ਪੈਂਦੇ ਪਿੰਡ ਮਾਣਕਖ਼ਾਨਾ ਦੀ ਉੱਦਮੀ ਤੇ ਉੱਚੀ ਸੋਚ ਰੱਖਣ ਵਾਲੀ ਮਹਿਲਾ ਸਰਪੰਚ ਸੈਸ਼ਨਦੀਪ ਕੌਰ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਏ ਵਰਚੂਅਲ ਪ੍ਰੋਗਰਾਮ ਦੌਰਾਨ ਰਾਸ਼ਟਰੀ ਪੰਚਾਇਤ ਪੁਰਸਕਾਰ ਨਾਲ ਨਿਵਾਜਿਆ ਗਿਆ।
ਮਿਹਨਤੀ ਮਹਿਲਾ ਸਰਪੰਚ ਸੈਸ਼ਨਦੀਪ ਕੌਰ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨਾਂ ਪਿੰਡ ਨੰੂ ਸਾਫ-ਸੁਥਰਾ ਰੱਖਣ ਅਤੇ ਪਾਣੀ ਦੀ ਸਾਂਭ-ਸੰਭਾਲ ਲਈ ਪਿੰਡ ’ਚ ਸੋਲਡ ਵੈਸਟ ਮੇਨੈਜਮੈਂਟ ਤਹਿਤ ਵਿਸ਼ੇਸ਼ ਕਾਰਜ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਉਨਾਂ ਕਿਹਾ ਕਿ ਸਮੂਹ ਗ੍ਰਾਮ ਪੰਚਾਇਤ ਵਲੋਂ ਇਕਮੁੱਠ ਹੋ ਕੇ ਭਵਿੱਖ ਵਿਚ ਪਿੰਡ ਨੂੰ ਅੱਗੇ ਹੋਰ ਵਿਕਾਸ ਦੀਆਂ ਲੀਹਾਂ ਤੇ ਲਿਆਂਦਾ ਜਾਵੇਗਾ।
ਮਹਿਲਾ ਸਰਪੰਚ ਨੇ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੁਆਰਾ ਪਿੰਡ ਦੇ ਘਰਾਂ ਵਿੱਚ ਮੀਂਹ ਦੇ ਪਾਣੀ ਦੀ ਸੁਚੱਜੀ ਸੰਭਾਲ ਲਈ ਰੇਨ ਵਾਟਰ ਹਾਰਵੈਂਸਟਿੰਗ ਸਿਸਟਮ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਇਸ ਪ੍ਰੋਜੈਕਟ ਤਹਿਤ ਪਿੰਡ ਦੇ ਕਰੀਬ 90 ਮਗਨਰੇਗਾ ਕਾਰਡ ਹੋਲਡਰਾਂ ਦੀ ਚੋਣ ਕੀਤੀ ਗਈ ਹੈ। ਜਿਸ ਤਹਿਤ ਇਨਾਂ ਮਗਨਰੇਗਾ ਕਾਰਡ ਹੋਲਡਰਾਂ ਦੇ ਘਰਾਂ ਵਿਚਲੇ ਮੀਂਹ ਦੇ ਪਾਣੀ ਦੀ ਸੰਭਾਲ ਲਈ ਡੱਗ ਪੁੱਟ ਕੇ ਫਿਲਟਰ ਰਾਹੀਂ ਪਾਣੀ ਦੀ ਸੰਭਾਲ ਕੀਤੀ ਜਾ ਰਹੀ ਹੈ।
ਇਸ ਮੌਕੇ ਸੈਕਟਰੀ ਜ਼ਿਲਾ ਪ੍ਰੀਸ਼ਦ ਸ੍ਰੀ ਹਰਮੇਲ ਸਿੰਘ ਬੰਗੀ, ਬੀ.ਡੀ.ਪੀ.ਓ. ਮੌੜ ਅਰਵਿੰਦਰ ਸਿੰਘ, ਪੰਚਾਇਤ ਸਕੱਤਰ ਸ੍ਰੀ ਪਰਮਜੀਤ ਸਿੰਘ ਭੁੱਲਰ, ਪਿੰਡ ਰਾਏਖ਼ਾਨਾ ਦੇ ਸਰਪੰਚ ਮਲਕੀਤ ਖ਼ਾਨ ਤੋਂ ਇਲਾਵਾ ਟਰਾਂਸਪੋਰਟਰ ਜਗਸੀਰ ਸਿੰਘ ਆਦਿ ਹਾਜ਼ਰ ਸਨ।
No comments:
Post a Comment