HOME PAGE

HOME PAGE

सोमवार, 12 अप्रैल 2021

ਕਮਿਸ਼ਨਰ ਫ਼ਰੀਦਕੋਟ ਮੰਡਲ ਨੇ ਨਵੇਂ ਚੁਣੇ ਕੌਂਸਲਰਾਂ ਨੂੰ ਚੁਕਾਈ ਸੌਂਹ, ਤਨਦੇਹੀ ਤੇ ਵਫ਼ਾਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਦੀ ਕੀਤੀ ਅਪੀਲ


ਬਠਿੰਡਾ:
ਕਮਿਸ਼ਨਰ ਫ਼ਰੀਦਕੋਟ ਮੰਡਲ ਸ਼੍ਰੀ ਰਵਿੰਦਰ ਕੁਮਾਰ ਕੌਸ਼ਿਕ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਨਗਰ ਨਿਗਮ ਬਠਿੰਡਾ ਦੇ ਨਵੇਂ ਚੁਣੇ 50 ਕੌਂਸਲਰਾਂ ਨੂੰ ਸੌਂਹ ਚੁਕਾਈ ਗਈ। ਇਸ ਦੌਰਾਨ ਸ਼੍ਰੀ ਕੌਸ਼ਿਕ ਨੇ ਸਮੂਹ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਅਤੇ ਵਫ਼ਾਦਾਰੀ ਨਾਲ ਨਿਭਾਉਣ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਬੀ.ਸ਼੍ਰੀਨਿਵਾਸਨ (ਆਈ.ਏ.ਐਸ) ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

          ਸੌਂਹ ਚੁੱਕ ਸਮਾਗਮ ਦੌਰਾਨ ਸਮੂਹ ਕੌਂਸਲਰਾਂ ਨੇ ਪਰਮਾਤਮਾ ਦੇ ਨਾਂ ਤੇ ਮਰਿਆਦਾ ਪੂਰਵਕ ਸੌਂਹ ਚੁੱਕਦਿਆਂ ਕਿਹਾ ਕਿ ਅਸੀਂ ਕਾਨੂੰਨ ਦੇ ਆਧਾਰ ਤੇ ਬਣਾਏ ਹੋਏ ਭਾਰਤ ਦੇ ਸੰਵਿਧਾਨ ਦੇ ਹਮੇਸ਼ਾ ਸੱਚੇ ਵਫ਼ਾਦਾਰ ਤੇ ਆਗਿਆਕਾਰ ਰਹਾਂਗੇ ਅਤੇ ਆਪਣੇ ਫ਼ਰਜ਼ ਨੂੰ ਪੂਰੀ ਤਨਦੇਹੀ ਅਤੇ ਵਫ਼ਾਦਾਰੀ ਨਾਲ ਨਿਭਾਵਾਂਗੇ।

          ਸੌਂਹ ਚੁੱਕ ਸਮਾਗਮ ਮੌਕੇ ਸੀਨੀਅਰ ਕਾਂਗਰਸੀ ਆਗੂ ਸ਼੍ਰੀ ਜੈਜੀਤ ਸਿੰਘ ਜੌਹਲ, ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਸ਼੍ਰੀ ਹਰਪਾਲ ਸਿੰਘ, ਸਹਾਇਕ ਕਮਿਸ਼ਨਰ ਜਨਰਲ ਕੰਵਲਜੀਤ ਸਿੰਘ, ਤਹਿਸੀਲਦਾਰ ਸ਼੍ਰੀ ਸੁਖਬੀਰ ਸਿੰਘ ਬਰਾੜ ਤੋਂ ਇਲਾਵਾ ਨਵੇਂ ਚੁਣੇ ਗਏ ਸਮੂਹ ਕੌਂਸਲਰ ਹਾਜ਼ਰ ਸਨ।

कोई टिप्पणी नहीं:

एक टिप्पणी भेजें