HOME PAGE

HOME PAGE

सोमवार, 12 अप्रैल 2021

ਪਟਿਆਲਾ ਵਿਖੇ ਆਪਣਾ ਹੱਕ ਮੰਗ ਰਹੇ ਬੇਰੁਜ਼ਗਾਰ ਅਧਿਆਪਕਾਂ ਉੱਤੇ ਲਾਠੀਚਾਰਜ ਕਰਨਾ ਮੰਦਭਾਗਾ-ਨੀਲ ਗਰਗ

ਬਠਿੰਡਾ. ਪਟਿਆਲਾ ਵਿਖੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਦੇ ਸਮਰਥਨ ਵਿੱਚ  ਕੀਤੇ ਜਾ ਰਹੇ ਸੰਘਰਸ਼ ਦੌਰਾਨ ਪੁਲੀਸ ਵੱਲੋਂ ਬੇਰਹਿਮੀ ਨਾਲ ਕੀਤੀ ਕੁੱਟਮਾਰ  ਅਤੇ ਬਾਅਦ ਵਿੱਚ ਕੁਝ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਭਾਖੜਾ ਨਹਿਰ ਚ ਮਾਰੀ ਛਾਲ ਉੱਤੇ  ਪ੍ਰਤੀਕਰਮ ਦਿੰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਲਾਠੀਚਾਰਜ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ  ਅਤੇ ਉਨ੍ਹਾਂ ਨੇ ਕਿਹਾ ਕਿ  ਇਕ ਪਾਸੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਇਹ ਕਹਿੰਦਿਆਂ ਨਹੀਂ ਥੱਕਦੀ ਕਿ ਉਨ੍ਹਾਂ ਨੇ ਪੰਜਾਬ ਵਿੱਚ ਸੋਲ਼ਾਂ ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ  ਦੂਜੇ ਬੰਨ੍ਹੇ ਬੇਰੁਜ਼ਗਾਰ ਨੌਜਵਾਨ ਆਪਣੀਆਂ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ।  

 ਪਿਛਲੇ ਲੰਬੇ ਅਰਸੇ ਤੋਂ ਪੰਜਾਬ ਦੇ ਵਿੱਚ ਭਾਵੇਂ ਪਿਛਲੀ ਬਾਦਲ ਸਰਕਾਰ ਸੀ ਜਾਂ ਹੁਣ ਕੈਪਟਨ ਸਰਕਾਰ ਹੈ ਲਗਾਤਾਰ ਸਰਕਾਰੀ ਸਕੂਲਾਂ ਦਾ  ਘਾਣ ਕਰ ਰਹੀ ਹੈ ਇਸ ਨਾਲ ਜਿੱਥੇ ਮਾਪੇ ਪ੍ਰਾਈਵੇਟ ਸਕੂਲਾਂ ਦੀ ਲੁੱਟ ਖਸੁੱਟ ਦਾ ਸ਼ਿਕਾਰ ਹੋ ਰਹੇ ਹਨ ਉੱਥੇ ਪੜ੍ਹੇ ਲਿਖੇ  ਬੇਰੁਜ਼ਗਾਰ  ਨੌਜਵਾਨ ਅਧਿਆਪਕ ਨਿੱਤ ਪੁਲੀਸ ਦੀਆਂ ਡਾਂਗਾਂ ਖਾ ਰਹੇ ਹਨ। ਨੀਲ ਗਰਗ  ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦਾ ਵਾਅਦਾ ਯਾਦ ਕਰਵਾਉਂਦਿਆਂ ਕਿਹਾ ਕਿ ਹਾਲੇ ਵੀ ਵਕਤ ਹੈ ਕਿ ਇਨ੍ਹਾਂ ਬੇਰੋਜ਼ਗਾਰ ਨੌਜਵਾਨ ਅਧਿਆਪਕਾਂ ਨੂੰ ਪੁਲੀਸ ਦੀਆਂ ਡਾਂਗਾਂ ਨਾਲ ਕੁੱਟਣ ਦੀ ਬਜਾਏ ਇਨ੍ਹਾਂ ਦਾ  ਮਸਲਾ ਹੱਲ ਕਰਨ ਅਤੇ   ਜਿੱਥੇ ਇੱਕ ਬੰਨੇ ਸਕੂਲਾਂ ਦਾ ਸੁਧਾਰ ਹੋਏਗਾ ਉਥੇ ਇਨ੍ਹਾਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲੇਗਾ, ਨਹੀਂ ਤਾਂ ਦੋ ਹਜਾਰ ਬਾਈ ਦੀਆਂ ਚੋਣਾਂ ਦੇ ਵਿੱਚ ਇਹ ਸਾਰੇ ਬੇਰੁਜ਼ਗਾਰ ਅਧਿਆਪਕ ਯੂਨੀਅਨ ਤੇ ਬਾਕੀ ਪੰਜਾਬ ਦੇ ਲੋਕ ਕੈਪਟਨ ਸਰਕਾਰ ਦਾ ਬੋਰੀਆ ਬਿਸਤਰਾ ਗੋਲ  ਕਰਨ ਲਈ ਮਜਬੂਰ ਹੋਣਗੇ

कोई टिप्पणी नहीं:

एक टिप्पणी भेजें