ਸਿਆਸੀ ਸ਼ਹਿ ਤੇ ਕਾਰਪੋਰੇਸ਼ਨ ਬਠਿੰਡਾ ਵਿਚ ਹੋ ਰਹੀ ਕਰੋੜਾਂ ਦੀ ਘਪਲੇਬਾਜ਼ੀ, ਲੀਡਰਾਂ ਦੀ ਸ਼ਹਿ ਤੇ ਹੋ ਰਹੀਆਂ ਨਾਜਾਇਜ਼ ਉਸਾਰੀਆਂ, ਪ੍ਰਸ਼ਾਸਨ ਚੁੱਪ : ਐਡਵੋਕੇਟ ਨਵਦੀਪ ਜੀਦਾ

ਬਠਿੰਡਾ: ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮੂਹਰਲੀ ਕਤਾਰ ਦੇ ਆਗੂਆਂ ਦੀ ਸ਼ਹਿ ਤੇ ਬਠਿੰਡਾ ਕਾਰਪੋਰੇਸ਼ਨ ਵਿਚ ਕਰੋੜਾਂ ਰੁਪਏ ਦੀ ਘਪਲੇਬਾਜ਼ੀ ਹੋ ਰਹੀ ਹੈ ਜਿਸ ਵਿਚ ਉੱਚ ਅਧਿਕਾਰੀ ਵੀ ਸ਼ਾਮਲ ਹਨ ਇਹ ਦੋਸ਼ ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਜੀਦਾ ਨੇ ਲਾਉਂਦਿਆਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਪੰਜਾਬ ਦੇ ਵਿਕਾਸ ਦੇ ਕੰਮਾਂ ਦੇ ਇਸ਼ਤਿਹਾਰ ਜਾਰੀ ਕਰ ਰਹੀ ਹੈ ਪਰ ਦੂਜੇ ਪਾਸੇ ਬਠਿੰਡਾ ਅੰਦਰ ਕਾਂਗਰਸੀ ਲੀਡਰਾਂ ਦੀ ਸ਼ਹਿ ਤੇ ਸ਼ਰੇਆਮ ਨਾਜਾਇਜ਼ ਉਸਾਰੀਆਂ ਹੋ ਰਹੀਆਂ ਹਨ ਜਿਸ ਪ੍ਰਤੀ ਪ੍ਰਸ਼ਾਸਨ ਵੀ ਚੁੱਪ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਬਾਦਲ ਸ਼ਾਇਰਾਨਾ ਅੰਦਾਜ਼ ਵਿੱਚ ਬਠਿੰਡਾ ਦੇ ਵਿਕਾਸ ਦੇ ਵੱਡੇ ਵੱਡੇ ਗੱਪ ਛੱਡਦੇ ਹਨ ਪਰ ਅਸਲ ਸੱਚਾਈ ਇਹ ਹੈ ਕਿ ਬਠਿੰਡਾ ਦੀਆਂ ਸਲੱਮ ਬਸਤੀਆਂ ਵਿੱਚ ਅੱਜ ਤੱਕ ਪੀਣ ਵਾਲਾ ਪਾਣੀ ਸੀਵਰੇਜ ਸਿਸਟਮ ਅਤੇ ਹੋਰ ਮੁੱਢਲੀਆਂ ਸਹੂਲਤਾਂ ਲਾਗੂ ਹੀ ਨਹੀਂ ਹੋਈਆਂ ਉੱਥੇ ਹੀ ਦੂਜੇ ਪਾਸੇ ਸ਼ਹਿਰੀਆਂ ਤੋਂ ਪ੍ਰਾਪਰਟੀ ਟੈਕਸ ਵਸੂਲਿਆ ਜਾ ਰਿਹਾ ਹੈ ਪਰ ਪੱਕੀਆਂ ਸੜਕਾਂ ਨੂੰ ਪੁੱਟ ਕੇ ਟਾਈਲਾਂ ਲਾ ਕੇ ਠੇਕੇਦਾਰ ਨਾਲ ਮਿਲੀਭੁਗਤ ਕਰ ਕੇ ਇਹ ਲੀਡਰ ਵੱਡੀ ਘਪਲੇਬਾਜ਼ੀ ਕਰ ਰਹੇ ਹਨ। ਨਵਦੀਪ ਜੀਦਾ ਨੇ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਅੰਦਰ ਸਰਕਾਰ ਬਣੇਗੀ ਜੋ ਇਨ੍ਹਾਂ ਘਪਲੇਬਾਜ਼ਾਂ ਨੂੰ ਬੇਨਕਾਬ ਕਰ ਕੇ ਬਣਦੀ ਕਾਰਵਾਈ ਕਰੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਵੱਲੋਂ ਕੱਲ੍ਹ ਚਲਾਏ ਜਾ ਰਹੇ ਬਿਜਲੀ ਜਨ ਅੰਦੋਲਨ ਵਿਚ ਪੂਰਾ ਸਾਥ ਦੇ ਕੇ ਕਾਂਗਰਸ ਸਰਕਾਰ ਦੀ ਇੱਟ ਨਾਲ ਇੱਟ ਖੜਕਾ ਦੇਣ।
Popular Posts
-
- पटियाला से आकर बीजेपी नेता गुरतेज ढिल्लों ने पकड़ा बठिंडा के किसानों का हाथ, पुराना अवॉर्ड रद्द कर दोबारा अवॉर्ड पास करके पर्याप्त मुआ...
-
-
Bathinda Leading NewsPaper
कोई टिप्पणी नहीं:
एक टिप्पणी भेजें