ਬਠਿੰਡਾ. ਬਾਬਾ ਫ਼ਰੀਦ ਕਾਲਜ ਦੇ ਡਿਪਾਰਟਮੈਂਟ ਆਫ਼ ਐਗਰੀਕਲਚਰ ਵੱਲੋਂ 'ਸਾਡੇ ਅਲੂਮਨੀ ਨੂੰ ਮਿਲੋ' ਵਿਸ਼ੇ 'ਤੇ ਸੈਮੀਨਾਰ ਤਹਿਤ ਇੱਕ ਅਲੂਮਨੀ ਵਿਦਿਆਰਥੀ ਇੰਟਰੈਕਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਸ ਗਤੀਵਿਧੀ ਦਾ ਉਦੇਸ਼ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਅਤੇ ਭਾਰਤ ਵਿੱਚ ਉੱਚ ਸਿੱਖਿਆ ਦੇ ਆਧਾਰ 'ਤੇ ਜਾਂ ਵਿਦੇਸ਼ਾਂ ਵਿੱਚ ਆਪਣੇ ਚੁਣੇ ਹੋਏ ਵਿਸ਼ਿਆਂ ਦੇ ਆਧਾਰ 'ਤੇ ਆਪਣੇ ਕੈਰੀਅਰ ਦੀ ਚੋਣ ਕਰਨ ਬਾਰੇ ਜਾਗਰੂਕ ਕਰਨਾ ਹੈ। ਇਸ ਸੈਸ਼ਨ ਵਿੱਚ ਕਾਲਜ ਦੇ ਅਲੂਮਨੀ ਸ੍ਰੀ ਕਰਨ ਜੋਸ਼ੀ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ ਜੋ ਪੰਜਾਬ ਐਂਡ ਸਿੰਧ ਬੈਂਕ ਵਿੱਚ ਖੇਤੀਬਾੜੀ ਫ਼ੀਲਡ ਅਫ਼ਸਰ ਵਜੋਂ ਸੇਵਾਵਾਂ ਨਿਭਾ ਰਹੇ ਹਨ। ਸਹਾਇਕ ਪ੍ਰੋਫੈਸਰ (ਪਲਾਂਟ ਪੈਥੋਲੋਜਿਸਟ) ਡਾ. ਪੂਨਮ ਬਰਮਨ ਨੇ ਮੁੱਖ ਬੁਲਾਰੇ ਦਾ ਨਿੱਘਾ ਸਵਾਗਤ ਕੀਤਾ। ਇਸ ਸੈਮੀਨਾਰ ਵਿੱਚ ਬੀ.ਐਸ.ਸੀ. (ਆਨਰਜ਼) ਐਗਰੀਕਲਚਰ ਦੂਜਾ ਸਮੈਸਟਰ ਦੇ ਕੁਲ 60 ਵਿਦਿਆਰਥੀ ਅਤੇ ਖੇਤੀਬਾੜੀ ਵਿਭਾਗ ਦੇ 2 ਫੈਕਲਟੀ ਮੈਂਬਰ ਸ਼ਾਮਲ ਹੋਏ। ਅਲੂਮਨੀ ਕਰਨ ਜੋਸ਼ੀ ਨੇ ਦੱਸਿਆ ਕਿ ਉਸ ਨੇ ਬਾਬਾ ਫ਼ਰੀਦ ਕਾਲਜ ਤੋਂ ਸੈਸ਼ਨ 2014-18 ਦੌਰਾਨ ਆਪਣੀ ਬੀ.ਐਸ.ਸੀ. ਐਗਰੀਕਲਚਰ ਦੀ ਪੜ੍ਹਾਈ ਪੂਰੀ ਕੀਤੀ ਹੈ। ਇਸ ਗੱਲਬਾਤ ਦੌਰਾਨ ਉਸ ਨੇ ਖੇਤੀਬਾੜੀ ਫ਼ੀਲਡ ਅਫ਼ਸਰ ਵਜੋਂ ਆਪਣਾ ਤਜਰਬਾ ਵੀ ਵਿਦਿਆਰਥੀਆਂ ਨਾਲ ਸਾਂਝਾ ਕੀਤਾ। ਉਸ ਨੇ ਭਾਗੀਦਾਰਾਂ ਨੂੰ ਕੈਰੀਅਰ ਦੀ ਚੋਣ ਲਈ ਇਸ ਅਹੁਦੇ ਦੀ ਮਹੱਤਤਾ ਬਾਰੇ ਗਿਆਨ ਪ੍ਰਦਾਨ ਕੀਤਾ ਅਤੇ ਫ਼ੀਲਡ ਅਫ਼ਸਰ ਵਜੋਂ ਸ਼ਾਮਲ ਹੋਣ ਦੀ ਵਿਧੀ ਬਾਰੇ ਵਿਦਿਆਰਥੀਆਂ ਨਾਲ ਵਿਚਾਰ ਵਟਾਂਦਰੇ ਵੀ ਕੀਤੇ। ਸ੍ਰੀ ਕਰਨ ਜੋਸ਼ੀ ਨੇ ਫ਼ੀਲਡ ਦੀ ਨੌਕਰੀ ਵਿੱਚ ਦਿਲਚਸਪੀ ਅਤੇ ਹੁਨਰ ਵਧਾਉਣ 'ਤੇ ਵੀ ਧਿਆਨ ਕੇਂਦਰਿਤ ਕੀਤਾ ਜੋ ਕੈਰੀਅਰ ਦੀ ਯੋਜਨਾਬੰਦੀ ਵਿਚ ਸਹਾਇਤਾ ਕਰੇਗਾ ਅਤੇ ਉਨ੍ਹਾਂ ਦੇ ਅਕਾਦਮਿਕ ਜਾਂ ਕੈਰੀਅਰ ਵਿੱਚ ਮੌਕਿਆਂ ਨੂੰ ਹਾਸਲ ਕਰੇਗਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਬੀ.ਐਸ.ਸੀ. (ਆਨਰਜ਼) ਐਗਰੀਕਲਚਰ ਦੇ ਖੇਤਰ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਗਰੈਜੂਏਸ਼ਨ ਕਰਨ ਤੋਂ ਬਾਅਦ ਵੱਖ-ਵੱਖ ਖੇਤਰਾਂ ਵਿੱਚ ਅੱਗੇ ਵਧਣ ਲਈ ਇਹ ਵਿਸ਼ਾ ਕਿਵੇਂ ਲਾਭਦਾਇਕ ਹੈ। ਵਿਦਿਆਰਥੀ ਆਪਣੇ ਕੈਰੀਅਰ ਲਈ ਗਰੈਜੂਏਸ਼ਨ ਪੂਰੀ ਹੋਣ ਤੋਂ ਬਾਅਦ ਉੱਚ ਅਧਿਐਨ ਲਈ ਕਿਸੇ ਵੀ ਵਿਸ਼ੇ ਦੀ ਚੋਣ ਕਰ ਸਕਦੇ ਹਨ । ਉਨ੍ਹਾਂ ਨੇ ਕੈਰੀਅਰ ਦੇ ਮੌਕਿਆਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਕਿ ਬੀ.ਐਸ.ਸੀ. (ਆਨਰਜ਼) ਐਗਰੀਕਲਚਰ ਕਰਨ ਤੋਂ ਬਾਅਦ ਵਿਦਿਆਰਥੀ ਭਾਰਤ ਜਾਂ ਵਿਦੇਸ਼ ਦੀ ਖੇਤੀਬਾੜੀ ਯੂਨੀਵਰਸਿਟੀ ਤੋਂ ਕਿਸੇ ਵੀ ਚੁਣੇ ਹੋਏ ਵਿਸ਼ੇ ਐਮ.ਐਸ.ਸੀ.ਕਰ ਸਕਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਇਹ ਵੀ ਸਾਂਝਾਂ ਕੀਤਾ ਕਿ ਉਹ ਆਈ.ਸੀ.ਏ.ਆਰ. ਅਧੀਨ ਪ੍ਰੋਜੈਕਟ ਦੇ ਆਧਾਰ ਤੇ ਕਿਸੇ ਵੀ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਸਰਚ ਐਂਡ ਡਿਵੈਲਪਮੈਂਟ ਲਈ ਜਾ ਸਕਦੇ ਹਨ। ਵਿਦਿਆਰਥੀਆਂ ਲਈ ਸਮੁੱਚਾ ਭਾਸ਼ਣ ਮਹੱਤਵਪੂਰਨ ਸੀ । ਸ੍ਰੀ ਕਰਨ ਜੋਸ਼ੀ ਨੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ ਆਪਣੀ ਤਿਆਰੀ ਸ਼ੁਰੂ ਕਰਨ ਜਾਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨਾਲ ਆਪਣੀ ਸੰਪਰਕ ਜਾਣਕਾਰੀ ਸਾਂਝੀ ਕੀਤੀ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਉਦੇਸ਼ ਦੀ ਪ੍ਰਾਪਤੀ ਲਈ ਪੜ੍ਹਾਈ ਦੀ ਗੰਭੀਰਤਾ ਬਾਰੇ ਵੀ ਪ੍ਰੇਰਿਤ ਕੀਤਾ ਅਤੇ ਆਪਣੇ ਵੱਲੋਂ ਹਰ ਤਰ੍ਹਾਂ ਦੀ ਸਹਾਇਤਾ ਦੀ ਪੇਸ਼ਕਸ਼ ਵੀ ਕੀਤੀ। ਅੰਤ ਵਿੱਚ ਸਹਾਇਕ ਪ੍ਰੋਫੈਸਰ (ਪੋਮੋਲੋਜਿਸਟ) ਅਤੇ ਬਾਗ਼ਬਾਨੀ ਵਿਭਾਗ ਦੇ ਮੁਖੀ ਡਾ. ਵਿਨੀਤ ਚਾਵਲਾ ਨੇ ਸਾਰਿਆਂ ਦਾ ਧੰਨਵਾਦ ਕੀਤਾ । ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਪ੍ਰਦੀਪ ਕੌੜਾ ਨੇ ਡਿਪਾਰਟਮੈਂਟ ਆਫ਼ ਐਗਰੀਕਲਚਰ ਦੇ ਇਸ ਉਪਰਾਲੇ ਦੀ ਭਰਪੂਰ ਪ੍ਰਸੰਸਾ ਕੀਤੀ ਅਤੇ ਅਲੂਮਨੀ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
पाकिस्तान में फिदायीन हमला, PM शहबाज बोले- भारत ने कराया:रक्षा मंत्री का
अलग दावा- अफगानिस्तान जिम्मेदार; इस्लामाबाद कोर्ट कैंपस ब्लास्ट में 12 की
मौत
-
पाकिस्तान की राजधानी इस्लामाबाद में हुए आत्मघाती बम विस्फोट को लेकर
प्रधानमंत्री शहबाज शरीफ और रक्षा मंत्री ख्वाजा आसिफ ने अलग-अलग दावे किए
हैं। PM शहबाज ...
9 घंटे पहले

कोई टिप्पणी नहीं:
एक टिप्पणी भेजें