- ਕਿਹਾ, ਲੋਕ ਆਕਸੀਜਨ ਦੀ ਘਾਟ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੋਂ ਰਹਿਣ ਸੁਚੇਤ, ਆਡਿਟ ਟੀਮ ਵੱਲੋਂ ਹਸਪਤਾਲਾਂ ’ਚ ਵਰਤੇ ਜਾਣ ਵਾਲੇ ਆਕਸੀਜਨ ਸਿਲੰਡਰਾਂ ’ਤੇ ਰੱਖੀ ਜਾਵੇਗੀ ਤਿੱਖੀ ਨਜ਼ਰ
- ਲੋੜ ਤੋਂ ਵਧੇਰੇ ਕੋਈ ਵੀ ਹਸਪਤਾਲ ਨਾ ਸਟੋਰ ਕਰੇ ਆਕਸੀਜਨ ਸਿਲੰਡਰ, ਜ਼ਿਲੇ ’ਚ ਨਹੀਂ ਆਉਣ ਦਿੱਤੀ ਜਾਵੇਗੀ ਆਕਸੀਜਨ ਦੀ ਘਾਟ
ਬਠਿੰਡਾ:- ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਜ਼ਿਲੇ ’ਚ ਆਕਸੀਜਨ ਸਿਲੰਡਰਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਆਪਣੇ ਦਫ਼ਤਰ ਵਿਖੇ ਜ਼ਿਲੇ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਵਿੱਚ ਉਨਾਂ ਦੱਸਿਆ ਕਿ ਹਸਪਤਾਲਾਂ ਦੇ ਪੋਰਟਲ ਵਿੱਚ ਸ਼ਾਮਿਲ ਮਰੀਜ਼ਾ ਦੀ ਐਂਟਰੀ ਮੁਤਾਬਕ ਹੀ ਉਨਾਂ ਨੰੂ ਆਕਸੀਜਨ ਸਿਲੰਡਰਾਂ ਦੀ ਸਪਲਾਈ ਕੀਤੀ ਜਾਵੇਗੀ। ਉਨਾਂ ਜ਼ਿਲਾ ਵਾਸੀਆਂ ਨੰੂ ਵੀ ਅਪੀਲ ਕੀਤੀ ਕਿ ਉਹ ਹਸਪਤਾਲਾਂ ਵਿੱਚ ਆਕਸੀਜਨ ਦੀ ਘਾਟ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ।
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ, ਜ਼ਿਲਾ ਉਦਯੋਗ ਅਤੇ ਜ਼ਿਲੇ ਦੇ ਹਸਪਤਾਲਾਂ ਨੂੰ ਆਕਸੀਜਨ ਰੀਸੀਿਗ ਕਰਨ ਵਾਲੇ ਪਲਾਂਟਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਕਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ ਨੂੰ ਠੱਲ ਪਾਉਣ ਲਈ ਪਹਿਲਾਂ ਕਰੋਨਾ ਕੇਸਾਂ ਦੇ ਮੱਦੇਨਜ਼ਰ ਹੀ ਹਸਪਤਾਲਾਂ ਨੂੰ ਆਕਸੀਜਨ ਸਿਲੰਡਰਾਂ ਦੀ ਲੋੜ ਮੁਤਾਬਕ ਹੀ ਸਪਲਾਈ ਕਰਵਾਉਣੀ ਯਕੀਨੀ ਬਣਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲੇ ਦੇ ਹਸਪਤਾਲਾਂ ’ਚ ਆਕਸੀਜਨ ਸਿਲੰਡਰਾਂ ਦੀ ਸਹੀ ਵਰਤੋਂ ਦੇ ਨਿਰੇਖਣ ਲਈ ਵਿਸ਼ੇਸ਼ ਤੌਰ ਤੇ ਆਡਿਟ ਟੀਮ ਦਾ ਗਠਨ ਕੀਤਾ ਗਿਆ ਹੈ। ਇਸ ਟੀਮ ਵੱਲੋਂ ਹਸਪਤਾਲਾਂ ’ਚ ਜਾ ਕੇ ਜਾਂਚ ਕੀਤੀ ਜਾਵੇਗੀ ਕਿ ਹਸਪਤਾਲਾਂ ਦੇ ਪੋਰਟਲ ’ਚ ਮਰੀਜ਼ਾ ਦੀ ਐਂਟਰੀ ਮੁਤਾਬਕ ਹੀ ਹਸਪਤਾਲਾਂ ਨੰੂ ਆਕਸੀਜਨ ਦੀ ਸਪਲਾਈ ਕੀਤੀ ਜਾ ਰਹੀ ਹੈ। ਉਨਾਂ ਇਸ ਆਡਿਟ ਕਮੇਟੀ ਨੰੂ ਇਹ ਵੀ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਹਸਪਤਾਲਾਂ ’ਚ ਦਾਖਲ ਪਿਛਲੇ 2 ਦਿਨਾਂ ਦੇ ਮਰੀਜ਼ਾ ਦੇ ਆਧਾਰ ਤੇ ਹੀ ਭਵਿੱਖ ’ਚ ਹਸਪਤਾਲਾਂ ਨੰੂ ਆਕਸੀਜਨ ਸਿਲੰਡਰਾਂ ਦੀ ਸਪਲਾਈ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨਾਂ ਇਹ ਵੀ ਖਾਸ ਹਦਾਇਤ ਕੀਤੀ ਕਿ ਕੋਈ ਵੀ ਹਸਪਤਾਲ ਲੋੜ ਤੋਂ ਵਧੇਰੀ ਆਕਸੀਜਨ ਸਟੋਰ ਨਾ ਕਰੇ। ਉਨਾਂ ਕਿਹਾ ਕਿ ਲੋੜ ਤੋਂ ਵਧੇਰੇ ਸਟੋਰ ਕਰਨ ਵਾਲਿਆਂ ਖਿਲਾਫ ਸਖਤ ਕਾਨੰੂਨੀ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਅੱਗੇ ਇਹ ਵੀ ਦੱਸਿਆ ਕਿ ਕਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਹਸਪਤਾਲ ਸਭ ਤੋਂ ਪਹਿਲਾਂ ਖਾਸ ਤੌਰ ਤੇ ਕੋਵਿਡ-19 ਦੇ ਮਰੀਜ਼ਾ ਲਈ ਹੀ ਆਕਸੀਜਨ ਸਿਲੰਡਰਾਂ ਦੀ ਵਰਤੋਂ ਕਰਨ, ਇਸ ਤੋਂ ਬਾਅਦ ਸਿਰਫ ਐਮਰਜੈਂਸੀ ਕੇਸਾਂ ਲਈ ਹੀ ਆਕਸੀਜਨ ਦੀ ਵਰਤੋਂ ਕੀਤੀ ਜਾਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਬੀ ਸ਼੍ਰੀਨਿਵਾਸਨ ਨੇ ਕੋਵਿਡ-19 ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਜ਼ਿਲੇ ਦੇ ਉਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਰੋਨਾ ਟੈਸਟਿੰਗ ਅਤੇ ਵੈਕਸੀਨ ਲਗਾਉਣ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨਾਂ ਕਿਹਾ ਕਿ 45 ਸਾਲ ਤੋਂ ਉਚੇਰੀ ਉਮਰ ਦੇ ਕਿਸੇ ਵੀ ਵਿਅਕਤੀ ਨੰੂ ਕਰੋਨਾ ਵੈਕਸੀਨ ਲਗਾਉਣ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ, ਤਾਂ ਜੋ ਕਰੋਨਾ ਮਹਾਂਮਾਰੀ ਤੋਂ ਜ਼ਿਲਾ ਵਾਸੀਆਂ ਨੰੂ ਸੁਰੱਖਿਅਤ ਰੱਖਿਆ ਜਾ ਸਕੇ। ਇਸ ਦੌਰਾਨ ਉਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੰੂ ਇਹ ਵੀ ਆਦੇਸ਼ ਦਿੱਤੇ ਕਿ 31 ਮਈ 2021 ਤੱਕ ਜ਼ਿਲੇ ਦੇ ਸਾਰੇ 312 ਪਿੰਡਾਂ ’ਚ ਕਰੋਨਾ ਵੈਕਸੀਨੇਸ਼ਨ ਕਰਨੀ ਯਕੀਨੀ ਬਣਾਈ ਜਾਵੇ। ਇਸ ਲਈ ਸਿਹਤ ਵਿਭਾਗ ਵੱਲੋਂ ਹੋਰ ਵਿਭਾਗਾਂ ਨਾਲ ਮਿਲ ਕੇ ਪਿੰਡ ਪੱਧਰ ਤੇ ਵਿਸ਼ੇਸ਼ ਕੈਂਪ ਲਗਾਏ ਜਾਣ। ਇਸ ਕੰਮ ਲਈ ਪਿੰਡਾਂ ਦੀਆਂ ਪੰਚਾਇਤਾਂ, ਯੂਥ ਕਲੱਬਾਂ ਅਤੇ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦਾ ਸਹਿਯੋਗ ਲਿਆ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਤਹਿਸੀਲਦਾਰ ਬਠਿੰਡਾ ਸ਼੍ਰੀ ਸੁਖਬੀਰ ਸਿੰਘ ਬਰਾੜ, ਜਨਰਲ ਮੈਨੇਜਰ ਜ਼ਿਲਾ ਉਦਯੋਗ ਕੇਂਦਰ ਸ੍ਰੀ ਪ੍ਰੀਤਮਹਿੰਦਰ ਸਿੰਘ ਬਰਾੜ ਤੋਂ ਇਲਾਵਾ ਜ਼ਿਲੇ ਦੇ ਹਸਪਤਾਲਾਂ ਨੂੰ ਆਕਸੀਜਨ ਰੀਸੀਿਗ ਕਰਨ ਵਾਲੇ ਪਲਾਂਟਾਂ ਦੇ ਨੁਮਾਇੰਦੇ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
No comments:
Post a Comment