ਸਿਹਤ ਵਿਭਾਗ ਦੇ ਕਰਮੀਆਂ ਵਲੋਂ ਕੋਵਿਡ ਤੋਂ ਬਚਾਅ ਸਬੰਧੀ ਜ਼ਿਲ੍ਹਾ ਪ੍ਰਸ਼ੀਦ ਵਿਖੇ ਲਗਾਇਆ ਟੀਕਾਕਰਨ ਕੈਂਪ
ਬਠਿੰਡਾ : ਸਿਹਤ ਵਿਭਾਗ ਦੇ ਕਰਮੀਆਂ ਵਲੋਂ ਕੋਵਿਡ ਤੋਂ ਬਚਾਅ ਸਬੰਧੀ ਜ਼ਿਲ੍ਹਾ ਪ੍ਰਸ਼ੀਦ ਵਿਖੇ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਪਰਮਵੀਰ ਸਿੰਘ ਨੇ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਸਾਰੇ ਅਧਿਕਾਰੀ ਅਤੇ ਕਰਮਚਾਰੀਆਂ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਬਣੇ ਸਟੇਟ ਬੈਂਕ ਆਫ਼ ਇੰਡੀਆ ਦੇ ਸਮੂਹ ਸਟਾਫ਼ ਨੇ ਕਰੋਨਾ ਵੈਕਸੀਨ ਦਾ ਪਹਿਲਾ ਟੀਕਾਕਰਨ ਕਰਵਾਇਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਮਵੀਰ ਸਿੰਘ ਨੇ ਕਿਹਾ ਕਿ ਇਹ ਵੈਕਸੀਨ ਸਿਹਤ ਲਈ ਪੂਰੀ ਤਰਾਂ ਸੁਰੱਖਿਅਤ ਹੈ। ਇਸ ਟੀਕਾਕਰਣ ਨਾਲ ਅਸੀਂ ਤੇ ਸਾਡਾ ਸਮਾਜ ਸੁਰੱਖਿਅਤ ਰਹਾਂਗੇ। ਉਨਾਂ ਕਿਹਾ ਕਿ ਜਿਨਾਂ ਨੇ ਅਜੇ ਤੱਕ ਟੀਕਕਰਣ ਨਹੀਂ ਕਰਵਾਇਆ ਉਹ ਵੀ ਕਰੋਨਾ ਵੈਕਸੀਨ ਹਰ ਹਾਲਤ ਵਿਚ ਲਗਵਾਉਣਾ ਯਕੀਨੀ ਬਣਾਉਣ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਸ਼ੋਸਲ ਮੀਡੀਆ ’ਤੇ ਵੈਕਸੀਨ ਸਬੰਧੀ ਫੈਲ ਰਹੀਆਂ ਅਫਵਾਹਾਂ ਤੋਂ ਸੁਚੇਤ ਹੋਣ ਅਤੇ ਸਾਨੂੰ ਸਭ ਨੂੰ ਕਰੋਨਾ ਵੈਕਸੀਨ ਦਾ ਟੀਕਾ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ।
No comments:
Post a Comment