ਬਾਲਿਆਂਵਾਲੀ: ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਢਿੱੱਲੋਂ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਸੀਨੀਅਰ ਮੈਡੀਕਲ ਅਫਸਰ ਬਾਲਿਆਂਵਾਲੀ ਡਾ. ਅਸ਼ਵਨੀ ਕੁਮਾਰ ਦੀ ਅਗਵਾਈ ਵਿੱਚ ਸਿਹਤ ਬਲਾਕ ਬਾਲਿਆਂਵਾਲੀ ਵਿਖੇ ਵਿਸ਼ਵ ਮਲੇਰੀਆ ਦਿਵਸ ਮੌਕੇ ‘ਜੀਰੋ ਮਲੇਰੀਆ ਦੇ ਟੀਚੇ ਵੱਲ ਵਧਦੇ ਕਦਮ’ ਸਲੋਗਨ ਤਹਿਤ ਵੱਖ ਵੱਖ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ । ਹੈਲਥ ਵੈਲਨੈਸ ਸੈਂਟਰ ਭੂੰਦੜ, ਕੋਟੜਾ ਕੌੜਾ ਆਦਿ ਵਿਖੇ ਵੀ ਸਿਹਤ ਸਟਾਫ ਵੱਲੋਂ ਆਮ ਲੋਕਾਂ ਨੂੰ ਮਲੇਰੀਆ ਬੁਖਾਰ ਤੋਂ ਰੋਕਥਾਮ ਲਈ ਲੈਕਚਰ ਅਤੇ ਪ੍ਰਿੰਟ ਮੀਟੀਅਰਲ ਨਾਲ ਜਾਗਰੂਕ ਕੀਤਾ ਗਿਆ।
ਇਸ ਮੌਕੇ ਡਾ. ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ. ਬਾਲਿਆਂਵਾਲੀ ਨੇ ਸੰਬੋਧਨ ਕਰਦਿਆਂ ਨੇ ਕਿਹਾ ਕਿ ਕਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਮਲੇਰੀਆ ਦੀ ਬਿਮਾਰੀ ਨੂੰ ਨਜਰਅੰਦਾਜ ਨਾ ਕਰੋ ਕਿਉਕਿ ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ । ਸੋ ਬੁਖਾਰ ਹੋਣ ਤੇ ਤੁਰੰਤ ਨੇੜੇ ਦੀ ਸਿਹਤ ਸੰਸਥਾ ਜਾਂ ਸਰਕਾਰੀ ਹਸਪਤਾਲ ਵਿਖੇ ਚੈਕਅੱਪ ਕਰਵਾਉਣਾ ਚਾਹੀਦਾ ਹੈ । ਮਲੇਰੀਆ ਦਾ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤਾ ਜਾਂਦਾ ਹੈ ।
ਸ਼੍ਰੀ ਸਾਧੂ ਰਾਮ ਹੈਲਥ ਸੁਪਰਵਾਈਜਰ ਨੇ ਆਦਰਸ਼ ਸਕੂਲ ਚਾਉਕੇ ਵਿਖੇ ਸਟਾਫ ਨੂੰ ਮਲੇਰੀਆ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਮਲੇਰੀਆ ਬੁਖਾਰ ਮਾਦਾ ਐਨਾਫਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ । ਇਹ ਮੱਛਰ ਖੜੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਮੱਛਰ ਰਾਤ ਅਤੇ ਸਵੇਰ ਵੇਲੇ ਕੱਟਦਾ ਹੈ । ਉਹਨਾਂ ਕਿਹਾ ਕਿ ਠੰਢ ਅਤੇ ਕਾਂਬੇ ਨਾਲ ਬੁਖਾਰ, ਤੇਜ ਬੁਖਾਰ ਅਤੇ ਸਿਰ ਦਰਦ ਹੋਣਾ, ਬੁਖਾਰ ਦੇ ਨਾਲ ਥਕਾਵਟ ਤੇ ਕਮਜੋਰੀ ਹੋਣਾ ਅਤੇ ਸਰੀਰ ਨੂੰ ਪਸੀਨਾ ਆਉਣਾ ਮਲੇਰੀਆ ਬੁਖਾਰ ਹੋਣ ਦੇ ਲੱਛਣ ਹੋ ਸਕਦੇ ਹਨ
ਸ਼੍ਰੀ ਪਵਨ ਕੁਮਾਰ ਹੈਲਥ ਸੁਪਰਵਾਈਜਰ ਅਤੇ ਸੰਦੀਪ ਕੁਮਾਰ ਸਿਹਤ ਕਰਮੀ ਨੇ ਕਿਹਾ ਕਿ ਮਲੇਰੀਆ ਬੁਖਾਰ ਤੋਂ ਬਚਣ ਲਈ ਘਰਾਂ ਦੇ ਆਲੇ ਦੁਆਲੇ ਛੋਟੇ ਟੋਇਆਂ ਵਿੱਚ ਪਾਣੀ ਇੱਕਠਾ ਨਾ ਹੋਣ ਦਿੳ ਅਤੇ ਇਹਨਾਂ ਨੂੰ ਮਿੱਟੀ ਨਾਲ ਭਰ ਦਿੳ । ਕੱਪੜੇ ਅਜਿਹੇ ਪਹਿਨੋ ਕਿ ਸਰੀਰ ਪੂਰੀ ਤਰਾਂ ਢੱਕਿਆ ਰਹੇ ਤਾਂ ਕਿ ਮੱਛਰ ਕੱਟ ਨਾ ਸਕੇ । ਸੌਣ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰੋ
ਸ਼੍ਰੀ ਜਗਤਾਰ ਸਿੰਘ ਅਤੇ ਲਖਵਿੰਦਰ ਸਿੰਘ ਬਲਾਕ ਐਜੂਕੇਟਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਮਲੇਰੀਆ ਦੀ ਰੋਕਥਾਮ ਸਾਡੀ ਸਭ ਦੀ ਜਿੰਮੇਵਾਰੀ ਹੈ ਸੋ ਹਫਤੇ ਦੇ ਹਰ ਸ਼ੁਕਰਵਾਰ ਨੂੰ ਕੂਲਰਾਂ ਗਮਲਿਆਂ ਫਰਿਜਾਂ ਦੀਆਂ ਟਰੇਆਂ ਆਦਿ ਨੂੰ ਸਾਫ ਕਰਕੇ ਸੁਕਾਉ ।
कोई टिप्पणी नहीं:
एक टिप्पणी भेजें