ਬਠਿੰਡਾ: ਜ਼ਿਲ੍ਹਾ ਮੈਜਿਸਟੇ੍ਰਟ ਸ਼੍ਰੀ ਬੀ.ਸ੍ਰੀਨਿਵਾਸਨ ਨੇ ਜਾਰੀ ਹੁਕਮਾਂ ਅਨੁਸਾਰ ਦੱਸਿਆ ਕਿ ਕੁਸ਼ਟ ਆਸ਼ਰਮ ਬਠਿੰਡਾ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ਸੀ ਪਰ ਸਿਹਤ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਇਸ ਖੇਤਰ ਵਿਚ ਕੋਈ ਵੀ ਨਵਾਂ ਕੋਵਿਡ ਕੇਸ ਸਾਹਮਣੇ ਨਹੀਂ ਆਇਆ। ਇਸ ਲਈ ਹੁਣ ਕੁਸ਼ਟ ਆਸ਼ਰਮ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਤੋਂ ਹਟਾਇਆ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਕੁਸ਼ਟ ਆਸ਼ਰਮ ਬਠਿੰਡਾ ਵਿਚ ਹੁਣ ਆਮ ਵਾਂਗ ਸਥਿਤੀ ਬਹਾਲ ਹੋਵੇਗੀ।

कोई टिप्पणी नहीं:
एक टिप्पणी भेजें