ਬਠਿੰਡਾ: ਜ਼ਿਲ੍ਹਾ ਸੈਸ਼ਨ ਜੱਜ ਬਠਿੰਡਾ ਕਮਲਜੀਤ ਲਾਂਬਾ ਵਲੋਂ ਵੈਕਸੀਨੇਸ਼ਨ ਕੇਂਦਰ ਸਿਵਲ ਹਸਪਤਾਲ ਬਠਿੰਡਾ ਵਿਖੇ ਅੱਜ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਲਈ ਗਈ। ਇਸ ਮੌਕੇ ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਢਿੱਲੋਂ ਵੀ ਮੌਜੂਦ ਸਨ।ਇਸ ਮੌਕੇ ਜ਼ਿਲ੍ਹਾ ਸੈਸ਼ਨ ਜੱਜ ਕਮਲਜੀਤ ਲਾਂਬਾ ਵਲੋਂ ਆਮ ਜਨਤਾ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਖੁਦ ਨੂੰ, ਆਪਣੇ ਪਰਿਵਾਰ ਨੂੰ ਅਤੇ ਪੂਰੇ ਸਮਾਜ ਨੂੰ ਬਚਾਉਣ ਲਈ ਜਿਥੇ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ, ਉਥੇ ਟੀਕਾਕਰਨ ਕਰਾਉਣਾ ਵੀ ਜ਼ਰੂਰੀ ਹੈ।ਸਾਵਧਾਨੀਆਂ ਅਤੇ ਟੀਕਾਕਰਨ ਨਾਲ ਹੀ ਕੋਰੋਨਾ ਬੀਮਾਰੀ ਤੋਂ ਬਚਿਆ ਜਾ ਸਕਦਾ ਹੈ।ਆਓ! ਆਪਾਂ ਸਾਰੇ ਰਲ ਮਿਲ ਕੇ ਸਰਕਾਰ ਦੀ ਟੀਕਾਕਰਨ ਮੁਹਿੰਮ ਨੂੰ ਸਫਲ ਬਣਾਈਏ ਅਤੇ ਦੇਸ਼ ਨੂੰ ਕੋਰੋਨਾ ਮੁਕਤ ਕਰੀਏ।
ਇਸ ਮੌਕੇ ਸਿਵਲ ਸਰਜਨ ਬਠਿੰਡਾ ਵਲੋਂ ਅਪੀਲ ਕੀਤੀ ਗਈ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯੋਗ ਵਿਅਕਤੀ ਘਰ ਦੇ ਨੇੜੇ ਚੱਲ ਰਹੇ ਟੀਕਾਕਰਨ ਸੈਸ਼ਨ ਉਤੇ ਜਾ ਕੇ ਟੀਕਾਕਰਨ ਕਰਵਾਉਣ।ਜ਼ਿਲ੍ਹੇ ਅੰਦਰ ਸਰਕਾਰੀ ਸਿਹਤ ਕੇਂਦਰਾਂ ਤੋਂ ਇਲਾਵਾ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ, ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਦੇ ਸਹਿਯੋਗ ਨਾਲ ਟੀਕਾਕਰਨ ਮੁਹਿੰਮ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ।ਹੁਣ ਪਹਿਲਾਂ ਦੇ ਮੁਕਾਬਲੇ ਲੋਕ ਬੜੇ ਉਤਸ਼ਾਹ ਨਾਲ ਟੀਕਾਕਰਨ ਕਰਵਾਉਣ ਆ ਰਹੇ ਹਨ।ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਦੇ ਲੱਛਣ ਨਜ਼ਰ ਆਉਣ ਜਾਂ ਕਿਸੇ ਪੋਜ਼ਟਿਵ ਵਿਅਕਤੀ ਦੇ ਸੰਪਰਕ ਵਿਚ ਆਉਣ ਉਤੇ ਕੋਰੋਨਾ ਟੈਸਟ ਜ਼ਰੂਰ ਕਰਵਾਇਆ ਜਾਵੇ।
No comments:
Post a Comment