ਬਠਿੰਡਾ : ਜ਼ਿਲ੍ਹਾ ਮੈਜਿਸਟੇ੍ਰਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਵਲੋਂ ਵਿਦਿਆਰਥੀਆਂ ਦੇ ਹਿੱਤ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਬਠਿੰਡਾ ਦੇ ਸੀਬੀਐਸਈ ਸਕੂਲਾਂ ਨੂੰ 30 ਅਪ੍ਰੈਲ 2021 ਤੱਕ ਬੋਰਡ ਪ੍ਰੈਕਟੀਕਲ ਪ੍ਰੀਖਿਆਵਾਂ ਕਰਵਾਉਣ ਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ।
ਜ਼ਿਲ੍ਹਾ ਮੈਜਿਸਟੇ੍ਰਟ ਨੇ ਜਾਰੀ ਹੁਕਮਾਂ ਅਨੁਸਾਰ ਦੱਸਿਆ ਕਿ ਸਕੂਲ ਅਧਿਕਾਰੀ ਵਿਦਿਆਰਥੀਆਂ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਅਤੇ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਦੋ ਸਮੂਹਾਂ ਵਿੱਚ ਬੁਲਾਉਣਗੇ ਅਤੇ ਹਰੇਕ ਸਮੂਹ ਵਿੱਚ ਵੱਧ ਤੋਂ ਵੱਧ 25 ਵਿਦਿਆਰਥੀਆਂ ਨੂੰ ਭਾਗ ਲੈਣ ਦੀ ਆਗਿਆ ਦਿੱਤੀ ਜਾਏਗੀ। ਉਨ੍ਹਾਂ ਕਿਹਾ ਕਿ ਸਕੂਲ ਅਧਿਕਾਰੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੁਆਰਾ ਜਾਰੀ ਸਾਰੇ ਕੋਵਿਡ 19 ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਹੋਰ ਦੱਸਿਆ ਕਿ ਸਕੂਲ ਅਧਿਕਾਰੀ ਦਿਨ ਵਿੱਚ ਦੋ ਵਾਰ ਸਕੂਲ ਕੈਂਪਸ ਸੈਨੀਟਾਈਜ਼ਰ ਕਰਨਾ ਲਾਜ਼ਮੀ ਬਣਾਇਆ ਜਾਵੇ। ਇਸ ਤੋਂ ਇਲਾਵਾ ਮਾਸਕ ਪਹਿਨਣ ਅਤੇ ਸਰੀਰਕ ਦੂਰੀਆਂ ਰੱਖਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਦੱਸਿਆ ਕਿ ਸਕੂਲ ਅਧਿਕਾਰੀ ਸੀਸੀਟੀਵੀ ਕੈਮਰੇ/ਵੀਡੀਓਗ੍ਰਾਫੀ ਵਿਚਲੀਆਂ ਸਾਰੀਆਂ ਗਤੀਵਿਧੀਆਂ ਨੂੰ ਰਿਕਾਰਡ ਕਰਨਗੇ।
ਉਨ੍ਹਾਂ ਕਿਹਾ ਕਿ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਤੇ ਆਪਦਾ ਪ੍ਰਬੰਧਨ ਐਕਟ, 2005 ਦੀ ਧਾਰਾ 51 ਤੋਂ 60 ਦੇ ਅਧੀਨ, ਭਾਰਤੀ ਦੰਡ ਕੋਡ (ਆਈਪੀਐਸ) ਦੀ ਧਾਰਾ 188 ਦੇ ਤਹਿਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
No comments:
Post a Comment