ਬਠਿੰਡਾ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਪਹਿਲਾਂ ਤੋਂ ਜਾਰੀ ਹੁਕਮਾਂ ਦੀ ਲਗਾਤਾਰਤਾ ਵਿੱਚ ਜਿੱਥੇ ਬਾਕੀ ਪਾਬੰਦੀਆਂ ਲਾਗੂ ਰਹਿਣਗੀਆਂ, ਉਥੇ ਹੀ ਦੁਕਾਨਾਂ ਖੋਲ੍ਹਣ ਦੇ ਸਮੇਂ ਵਿੱਚ ਤੇ ਗੱਡੀਆਂ ਵਿੱਚ ਸਵਾਰੀਆਂ ਦੀ ਬੈਠਣ ਸਮਰੱਥਾ ਚ ਕੁਝ ਛੋਟਾਂ ਦਿੱਤੀਆਂ ਗਈਆਂ ਹਨ, ਜਿਹੜੀਆਂ ਕਿ 10 ਜੂਨ ਤੱਕ ਲਾਗੂ ਰਹਿਣਗੀਆਂ।
ਹੁਕਮਾਂ ਅਨੁਸਾਰ ਜ਼ਿਲ੍ਹੇ ਭਰ ਚ ਰੋਜ਼ਾਨਾਂ ਕਰਫ਼ਿਊ ਸ਼ਾਮ 6 ਤੋਂ ਸਵੇਰੇ 5 ਵਜੇ ਤੱਕ ਅਤੇ ਹਫ਼ਤੇ ਦੇ ਅਖ਼ਰੀਲੇ ਦਿਨ (ਸ਼ਨੀਵਾਰ ਤੇ ਐਤਵਾਰ) ਸ਼ੁਕਰਵਾਰ ਸ਼ਾਮ 6 ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਹਫ਼ਤੇ ਦੇ ਸਾਰੇ 24 ਘੰਟੇ ਦਵਾਈਆਂ ਦੀਆਂ ਦੁਕਾਨਾਂ ਤੇ ਪੈਟਰੋਲ ਪੰਪ ਖੁੱਲੇ ਰਹਿਣਗੇ। ਹੁਕਮ ਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜ਼ਿਲ੍ਹਾ ਬਠਿੰਡਾ ਦੀਆਂ ਸਾਰੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 6 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਖੋਲ੍ਹੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਰੈਸਟੋਰੈਂਟ (ਸਮੇਤ ਹੋਟਲ), ਕੈਫੇ, ਕਾਫ਼ੀ ਦੀਆਂ ਦੁਕਾਨਾਂ, ਫਾਸਟ ਫੂਡ ਆਊਟਲੈਟ, ਢਾਬੇ ਆਦਿ ਨਾ ਤਾਂ ਲੋਕਾਂ ਨੂੰ ਉਥੇ ਬੈਠਾ ਕੇ ਖੁਆ ਸਕਦੇ ਹਨ ਅਤੇ ਨਾ ਹੀ ਉਥੇ ਪੈਕ ਕਰਕੇ ਦੇ ਸਕਦੇ ਹਨ ਬਲਕਿ ਰਾਤ ਦੇ 9 ਵਜੇ ਤੱਕ ਹੋਮ ਡਿਲੀਵਰੀ ਕਰਨ ਦੀ ਆਗਿਆ ਹੋਵੇਗੀ। ਉਨ੍ਹਾਂ ਕਿਹਾ ਕਿ ਰੈਸਟੋਰੈਂਟਾਂ, ਫਾਸਟ ਫੂਡ ਜੁਆਇੰਟ, ਕਾਫ਼ੀ ਸ਼ੋਪ ਆਦਿ ਨੂੰ ਗ੍ਰਾਹਕਾਂ ਨੂੰ ਅੰਦਰ ਬਿਠਾਉਣ ਦੀ ਅਨੁਮਤੀ ਨਹੀਂ ਹੋਵੇਗੀ। ਪੇਂਡੂ ਤੇ ਸ਼ਹਿਰੀ ਖੇਤਰ ਵਿਚ ਉਸਾਰੀ ਗਤੀਵਿਧੀਆਂ ਅਤੇ ਉਦਯੋਗਿਕ ਇਕਾਈਆਂ ਨੂੰ ਖੁੱਲਣ ਦੀ ਆਗਿਆ ਰਹੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜੇਕਰ ਬਾਹਰਲੀ ਸਟੇਟ ਤੋਂ ਕੋਈ ਵੀ ਵਿਅਕਤੀ ਚਾਹੇ ਉਹ ਹਵਾਈ, ਰੇਲ ਜਾਂ ਸੜਕ ਯਾਤਰਾ ਰਾਹੀਂ ਜ਼ਿਲ੍ਹਾ ਬਠਿੰਡਾ ਵਿੱਚ ਆਵੇਗਾ, ਉਸ ਕੋਲ ਕੋਰੋਨਾ ਦੀ ਨੈਗੇਟਿਵ ਰਿਪੋਰਟ ਜੋ 72 ਘੰਟਿਆਂ ਤੋਂ ਪੁਰਾਣੀ ਨਾ ਹੋਵੇ ਜਾਂ ਵੈਕਸੀਨੇਸ਼ਨ ਸਰਟੀਫਿਕੇਟ (ਘੱਟੋ-ਘੱਟ ਇੱਕ ਡੋਜ਼) 2 ਹਫ਼ਤੇ ਪੁਰਾਣੀ ਜ਼ਰੂਰ ਹੋਣੀ ਚਾਹੀਦੀ ਹੈ। ਮਹਿਮਾਨ ਹੋਟਲ ਵਿੱਚ ਠਹਿਰ ਸਕਦੇ ਹਨ, ਪਰ ਹੋਟਲ ਅਧਿਕਾਰੀ ਇਹ ਸੁਨਿਸ਼ਚਿਤ ਕਰਨਗੇ ਕਿ ਉਸ ਕੋਲ ਕੋਰੋਨਾ ਦੀ ਨੈਗੇਟਿਵ ਰਿਪੋਰਟ ਜੋ 72 ਘੰਟਿਆਂ ਤੋਂ ਪੁਰਾਣੀ ਨਾ ਹੋਵੇ ਜਾਂ ਵੈਕਸੀਨੇਸ਼ਨ ਸਰਟੀਫਿਕੇਟ (ਘੱਟੋ-ਘੱਟ ਇੱਕ ਡੋਜ਼) 2 ਹਫ਼ਤੇ ਪੁਰਾਣੀ ਜ਼ਰੂਰ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਪਬਲਿਕ ਟਰਾਂਸਪੋਰਟ (ਬੱਸ, ਟੈਕਸੀ, ਆਟੋ) ਵਿੱਚ 50 ਫੀਸਦੀ ਸਵਾਰੀਆਂ ਹੀ ਹੋਣੀਆਂ ਚਾਹੀਦੀਆਂ ਹਨ। ਸਾਰੇ ਬਾਰ, ਸਿਨੇਮਾ ਹਾਲ, ਪੀ.ਜ਼ੀਜ਼, ਜਿਮ, ਸਪਾਸ, ਸਵੀਮਿੰਗ ਪੂਲਜ਼, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ ਅਤੇ ਮੰਨੋਰੰਜ਼ਨ ਪਾਰਕ ਤੋਂ ਇਲਾਵਾ ਸਾਰੇ ਹਫ਼ਤਾਵਰੀ ਬਜ਼ਾਰ (ਆਪਣੀ ਮੰਡੀ ਆਦਿ) ਬੰਦ ਰਹਿਣਗੇ। ਈ-ਕਮਰਸ ਹੋਮ ਡਿਲਵਰੀ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ।
ਉਨ੍ਹਾਂ ਕਿਹਾ ਕਿ ਹਰ ਤਰ੍ਹਾਂ ਦੇ ਸਮਾਜਿਕ, ਸਭਿਆਚਾਰਕ ਅਤੇ ਖੇਡ ਇੱਕਠਾਂ ਅਤੇ ਇਨ੍ਹਾਂ ਨਾਲ ਸਬੰਧਤ ਸਰਕਾਰੀ ਸਮਾਗਮਾਂ, ਉਦਘਾਟਨਾਂ ਆਦਿ ਤੇ ਮੁਕੰਮਲ ਰੋਕ ਲਗਾਈ ਜਾਂਦੀ ਹੈ।
ਜ਼ਿਲ੍ਹੇ ਭਰ ਵਿੱਚ ਸਾਰੀਆਂ ਰਾਜਨੀਤਿਕ ਇਕੱਠਾਂ ਤੇ ਪੂਰਨ ਪਾਬੰਦੀ ਹੋਵੇਗੀ। ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਇਕੱਠ ਲਈ ਪ੍ਰਬੰਧਕਾਂ ਅਤੇ ਟੈਂਟ ਹਾਊਸ ਦੇ ਮਾਲਕਾਂ ਦੇ ਵਿਰੁੱਧ ਆਪਦਾ ਪ੍ਰਬੰਧਨ ਐਕਟ ਅਤੇ ਮਹਾਂਮਾਰੀ ਬਿਮਾਰੀ ਐਕਟ ਤਹਿਤ ਐਫਆਈਆਰ ਦਰਜ ਕੀਤੀ ਜਾਏਗੀ। ਅਜਿਹੇ ਸਥਾਨ ਭਵਿੱਖ ਦੀ ਵਰਤੋਂ ਲਈ ਵੀ ਸੀਲ ਕਰ ਦਿੱਤੇ ਜਾਣਗੇ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜੋ ਵਿਅਕਤੀ ਕਿਸੇ ਵੀ ਇੱਕਠ ਵਾਲੀਆਂ ਥਾਵਾਂ (ਧਾਰਮਿਕ, ਰਾਜਨੀਤਿਕ, ਸਮਾਜਿਕ) ਤੇ ਜਾਵੇਗਾ ਉਸਨੂੰ 5 ਦਿਨਾਂ ਲਈ ਘਰ ਵਿੱਚ ਇਕਾਂਤਵਾਸ ਕੀਤਾ ਜਾਵੇਗਾ ਅਤੇ ਪ੍ਰੋਟੋਕਾਲ ਮੁਤਾਬਕ ਉਸਦਾ ਟੈਸਟ ਕਰਵਾਇਆ ਜਾਵੇਗਾ।
ਸਾਰੇ ਸਰਕਾਰੀ ਦਫਤਰ ਬੋਰਡ ਕਾਰਪੋਰੇਸਨ ਦੇ ਨਾਲ-ਨਾਲ ਬੈਂਕ ਉਨ੍ਹਾਂ 50 ਫ਼ੀਸਦੀ ਦੀ ਥਾਂ 'ਤੇ ਕੰਮ ਕਰਨਗੇ ਜਿਥੇ ਅਧਿਕਾਰੀ ਕੋਵਿਡ ਪ੍ਰਬੰਧਨ ਵਿਚ ਸ਼ਾਮਲ ਹਨ। ਸਰਕਾਰੀ ਬੋਰਡ ਕਾਰਪੋਰੇਸਨ ਬੈਂਕ ਕਰਮਚਾਰੀਆਂ ਦਾ ਪਛਾਣ ਪੱਤਰ ਕਰਫ਼ਿਊ ਪਾਸ ਵਜੋਂ ਕੰਮ ਕਰੇਗਾ। ਵਿਆਹ-ਸ਼ਾਦੀ, ਸਸਕਾਰ ਅਤੇ ਭੋਗ ਸਮੇਂ 10 ਤੋਂ ਵਧੇਰੇ ਵਿਅਕਤੀ ਨਹੀਂ ਹੋਣੇ ਚਾਹੀਦੇ। ਪਿੰਡਾਂ ਵਿੱਚ ਨਾਈਟ ਕਰਫਿਊ ਅਤੇ ਵੀਕੈਂਡ ਕਰਫਿਊ ਦੀ ਪਾਲਣਾ ਹਿੱਤ ਠੀਕਰੀ ਪਹਿਰੇ ਲਗਾਏ ਜਾਣ।
ਸਬਜ਼ੀ ਮੰਡੀਆਂ ਵਿੱਚ ਸਮਾਜਿਕ ਦੂਰੀ ਬਣਾਈ ਰੱਖੀ ਜਾਵੇ, ਜੋ ਸਿਰਫ ਫਲਾਂ ਅਤੇ ਸਬਜ਼ੀਆਂ ਦੇ ਥੋਕ ਵਿਕਰੇਤਾਵਾਂ ਲਈ ਖੁੱਲੀ ਹੋਵੇਗੀ। ਥੋਕ ਸਬਜ਼ੀ ਮੰਡੀ ਵਿਚ ਕਿਸੇ ਵੀ ਪ੍ਰਚੂਨ ਵੇਚਣ ਦੀ ਆਗਿਆ ਨਹੀਂ, ਜੇਕਰ ਕੋਈ ਥੋਕ ਬਾਜ਼ਾਰ ਵਿਚ ਪ੍ਰਚੂਨ ਵੇਚਦਾ ਪਾਇਆ ਜਾਂਦਾ ਹੈ ਤਾਂ ਜ਼ਿਲ੍ਹਾ ਮੰਡੀ ਅਧਿਕਾਰੀ ਦੁਆਰਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ।
ਯੂਨੀਅਨ ਅਤੇ ਧਾਰਮਿਕ ਆਗੂ ਕਿਸੇ ਵੀ ਤਰ੍ਹਾਂ ਦਾ ਇੱਕਠ ਨਹੀਂ ਕਰਨਗੇ ਅਤੇ ਪੈਟਰੋਲ ਪੰਪ ਅਤੇ ਮਾਲਜ਼ (ਸੁਪਰਮਾਰਕਿਟ) ਤੇ ਹਦਾਇਤਾਂ ਅਨੁਸਾਰ ਸੀਮਤ ਗਿਣਤੀ ਵਿੱਚ ਹੀ ਹਾਜ਼ਰ ਰਹਿ ਸਕਣਗੇ। ਆਕਸੀਜਨ ਸਿਲੰਡਰਾਂ ਦਾ ਭੰਡਾਰ ਕਰਨ ਵਾਲਿਆਂ ਖਿ਼ਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਜਾਰੀ ਹੁਕਮਾਂ ਅਨੁਸਾਰ ਸੜਕਾਂ ਅਤੇ ਗਲੀਆਂ ਵਿੱਚ ਵਸਤਾਂ ਵੇਚਣ ਵਾਲਿਆਂ ਜਿਵੇਂ ਕਿ ਰੇਹੜੀ ਵਾਲਿਆਂ ਦੇ ਆਰ.ਟੀ.-ਪੀ.ਸੀ.ਆਰ. ਟੈਸਟ ਕਰਵਾਉਣੇ ਯਕੀਨੀ ਬਣਾਏ ਜਾਣ ਅਤੇ ਟੈਸਟਿੰਗ ਪ੍ਰਕਿਰਿਆ ਲਈ ਟੈ੍ਰਫਿਕ ਪੁਲਿਸ ਅਤੇ ਸਿਹਤ ਟੀਮਾਂ ਆਪਸੀ ਤਾਲਮੇਲ ਰੱਖਣ।
ਪਬਲਿਕ ਟ੍ਰਾਂਸਪੋਰਟ ਬੱਸਾਂ ਟੈਕਸੀਆਂ ਦੀ ਆਟੋ ਵਿਚ ਸਮਰੱਥਾ ਦੇ 50 ਫ਼ੀਸਦੀ ਤੱਕ ਸੀਮਿਤ ਰਹਿਣ ਦੀ ਆਗਿਆ ਹੈ। ਟ੍ਰਾਂਸਪੋਰਟ ਅਤੇ ਸਿਵਲ ਅਧਿਕਾਰੀ ਪੁਲਿਸ ਕਰਮਚਾਰੀਆਂ ਦੇ ਨਾਲ-ਨਾਲ ਲਾਗੂ ਕਰਨ ਲਈ ਉਡਾਣ ਦਸਤੇ ਗਠਿਤ ਕਰਨ। ਉਨ੍ਹਾਂ ਕਿਹਾ ਕਿ ਸਾਰੇ ਮੈਡੀਕਲ ਅਤੇ ਨਰਸਿੰਗ ਕਾਲਜ ਖੁਲ੍ਹੇ ਰਹਿਣਗੇ। ਸਾਰੀਆਂ ਭਰਤੀ ਪ੍ਰੀਖਿਆਵਾਂ ਉਦੋਂ ਤੱਕ ਮੁਲਤਵੀ ਕੀਤੀਆਂ ਜਾਣਗੀਆਂ ਜਦੋਂ ਤੱਕ ਇਹ ਕੋਵਿਡ ਪ੍ਰਬੰਧਨ ਨਾਲ ਮਨੁੱਖੀ ਸ਼ਕਤੀ ਦੀ ਭਰਤੀ ਨਾਲ ਸਬੰਧਤ ਨਾ ਹੋਵੇ। ਸਾਰੇ ਪ੍ਰਾਈਵੇਟ ਆਫਿਸ ਸੋਮਵਾਰ ਤੋਂ ਸ਼ੁਕਰਵਾਰ ਤੱਕ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲੇ ਰਹਿਣਗੇ।
ਉਨਾਂ ਕਿਹਾ ਕਿ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰ ਰਹੇ ਜਿਨਾਂ ਕਰਮਚਾਰੀਆਂ ਦੀ ਉਮਰ 45 ਸਾਲ ਤੋਂ ਵੱਧ ਹੈ ਅਤੇ ਉਨਾਂ ਪਿਛਲੇ 15 ਦਿਨਾਂ ਜਾਂ ਇਸ ਤੋਂ ਵੱਧ ਦਿਨਾਂ ਵਿੱਚ ਵੈਕਸੀਨ ਦੀ ਕੋਈ ਡੋਜ਼ ਨਹੀਂ ਲਗਵਾਈ ਹੈ, ਉਨਾਂ ਨੂੰ ਛੁੱਟੀ ਲੈ ਕੇ ਘਰ ਵਿੱਚ ਰਹਿਣ ਲਈ ਪ੍ਰੇਰਿਤ ਕੀਤਾ ਜਾਵੇ, ਜਿੰਨੀ ਦੇਰ ਤੱਕ ਉਹ ਵੈਕਸੀਨ ਨਹੀਂ ਲਗਵਾਉਂਦੇ। ਇਸ ਤੋਂ ਇਲਾਵਾ ਜਿਨਾਂ ਕਰਮਚਾਰੀਆਂ ਦੀ ਉਮਰ 45 ਸਾਲ ਤੋਂ ਘੱਟ ਹੈ ਅਤੇ ਆਰ.ਟੀ.-ਪੀ.ਸੀ.ਆਰ. ਦੀ ਰਿਪੋਰਟ (ਪੰਜ ਦਿਨਾਂ ਤੋਂ ਜ਼ਿਆਦਾ ਪੁਰਾਣੀ ਨਾ ਹੋਵੇ) ਨੈਗੇਟਿਵ ਹੈ, ਉਨਾਂ ਨੂੰ ਹੀ ਦਫ਼ਤਰ ਵਿੱਚ ਆਉਣ ਦੀ ਆਗਿਆ ਹੋਵੇਗੀ। ਸਾਰੇ ਸਰਕਾਰੀ ਦਫ਼ਤਰਾਂ ਵਿੱਚ ਵਿਅਕਤੀਗਤ ਤੌਰ ‘ਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ‘ਤੇ ਪਾਬੰਦੀ ਲਗਾਉਂਦੇ ਹੋਏ ਇਸ ਮਕਸਦ ਲਈ ਆਨਲਾਈਨ ਤੇ ਵਰਚੂਅਲ ਤਰੀਕੇ ਅਪਨਾਉਣ ਲਈ ਕਿਹਾ ਗਿਆ ਹੈ। ਮਾਈਕਰੋ ਕੰਟੇਨਮੈਂਟ ਜ਼ੋਨ ਜਿੱਥੇ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਗਿਣਤੀ ਵਧੇਰੇ ਹੈ ਸਖ਼ਤੀ ਨਾਲ ਮਨੀਟਰ ਕੀਤੇ ਜਾਣ। ਸਾਰੇ ਸਰਕਾਰੀ ਦਫਤਰਾਂ ਦੁਆਰਾ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਵਰਚੁਅਲ/ਆਨ-ਲਾਈਨ ਢੰਗਾਂ ਦੁਆਰਾ ਤਰਜੀਹ ਦਿੱਤੀ ਜਾਏਗੀ ਅਤੇ ਜਨਤਕ ਲੈਣ-ਦੇਣ ਨੂੰ ਜਿਥੋਂ ਤੱਕ ਹੋ ਸਕੇ ਘਟਾਇਆ ਜਾਵੇਗਾ ਅਤੇ ਸਿਰਫ ਉਸ ਨੂੰ ਹੀ ਆਗਿਆ ਦਿੱਤੀ ਜਾਏਗੀ ਜਿਥੇ ਅਤਿ-ਜ਼ਰੂਰੀ ਸਮਝਿਆ ਜਾਂਦਾ ਹੈ। ਇਸੇ ਤਰਾਂ ਮਾਲ ਵਿਭਾਗ ਜਾਇਦਾਦ ਦੀ ਵਿਕਰੀ ਅਤੇ ਖਰੀਦ ਲਈ ਕਨਵੇਐਂਸ ਡੀਡਾਂ ਨੂੰ ਲਾਗੂ ਕਰਨ ਲਈ ਲੋਕਾਂ ਦੀ ਗਿਣਤੀ ਨੂੰ ਸੀਮਿਤ ਕਰੇਗਾ। ਬੈਂਕ ਅਤੇ ਇੰਸੋਰੈਂਸ਼ ਕੰਪਨੀਆਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ 50 ਫ਼ੀਸਦੀ ਸਟਾਫ਼ ਨਾਲ ਖੁੱਲ੍ਹੇ ਰਹਿ ਸਕਣਗੇ। ਸਾਰੇ ਸਕੂਲ, ਕਾਲਜ ਤੇ ਇਸਟੀਚਿਊਟ ਬੰਦ ਰਹਿਣਗੇ।
ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਕੋਵਿਡ-19 ਸਬੰਧੀ ਹਦਾਇਤਾਂ ਜਿਵੇਂ 6 ਫੁੱਟ ਦੀ ਸਮਾਜਿਕ ਦੂਰੀ (ਦੋ ਗਜ਼ ਦੀ ਦੂਰੀ) , ਬਜ਼ਾਰਾਂ ਅਤੇ ਪਬਲਿਕ ਟਰਾਂਸਪੋਰਟ ਵਿੱਚ ਇੱਕਠ ਨਾ ਹੋਣ ਦੇਣਾ ਨੂੰ ਸਖ਼ਤੀ ਨਾਲ ਜਿ਼ਲ੍ਹੇ ਅੰਦਰ ਲਾਗੂ ਕਰਵਾਇਆ ਜਾਵੇ ਅਤੇ ਮਾਸਕ ਨਾ ਪਹਿਣਨ ਅਤੇ ਜਨਤਕ ਥਾਵਾਂ `ਤੇ ਥੁੱਕ ਸੁੱਟਣ ਵਾਲਿਆਂ ਖਿ਼ਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆ ਖਿਲਾਫ਼ ਡਿਜਾਸਟਰ ਮੈਨੇਜਮੈਂਟ ਐਕਟ 2005 ਦੇ ਸੈਕਸ਼ਨ 51 ਤੋਂ 60 ਅਤੇ ਇੰਡੀਅਨ ਪੈਨਲ ਕੋਡ ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
No comments:
Post a Comment