ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਵਾਲੀ ਸੂਬਾ ਸਰਕਾਰ ਵਲੋਂ ਜਿੱਥੇ ਪੰਜਾਬ ਦੇ ਲੋਕਾਂ ਲਈ ਵੱਖ-ਵੱਖ ਭਲਾਈ ਸਕੀਮਾਂ ਮੁਹੱਈਆ ਕਰਵਾਉਣ ਲਈ ਅਹਿਮ ਉਪਰਾਲੇ ਕੀਤੇ ਜਾਂਦੇ ਹਨ, ਉੱਥੇ ਹੀ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾ ਰਹੀ। ਇਨ੍ਹਾਂ ਦਾ ਗੱਲਾਂ ਦਾ ਪ੍ਰਗਟਾਵਾਂ ਮਾਲ ਤੇ ਪੁਨਰਵਾਰ ਤੇ ਆਫ਼ਤ ਪ੍ਰਬੰਧਨ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਵੱਖ-ਵੱਖ ਪਿੰਡਾਂ ਨੂੰ ਵਿਕਾਸ ਕਾਰਜਾਂ ਦੇ ਚੈੱਕ ਦੇਣ ਉਪਰੰਤ ਕੀਤਾ।
ਇਸ ਮੌਕੇ ਮਾਲ ਤੇ ਪੁਨਰਵਾਰ ਤੇ ਆਫ਼ਤ ਪ੍ਰਬੰਧਨ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਕਲੀਆਂ, ਜਲਾਲ, ਸਿਰੀਏਵਾਲਾ, ਗੁਰੂਸਰ ਜਲਾਲ, ਮਲੂਕਾ ਖੁਰਦ, ਗੁੰਮਟੀ ਕਲਾਂ, ਧਿੰਗੜ, ਢਿਪਾਲੀ, ਢਿਪਾਲੀ ਖੁਰਦ, ਸੇਲਬਰਾਹ, ਗੁਰੂਸਰ ਮਹਿਰਾਜ, ਕੋਠਾ ਗੁਰੂ ਖੁਰਦ, ਦਿਆਲਪੁਰਾ ਮਿਰਜਾ ਅਤੇ ਫੂਲੇਵਾਲ ਆਦਿ ਪਿੰਡਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਦੇ ਲਈ 1 ਕਰੋੜ 26 ਲੱਖ ਦੇ ਚੈੱਕ ਵੀ ਦਿੱਤੇ। ਇਸ ਦੌਰਾਨ ਮਾਲ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਪਸ਼ੂ ਪਾਲਣ ਵਿਭਾਗ ਚ ਜੋ ਕਰਮਚਾਰੀ ਨੌਕਰੀ ਕਰਦੇ ਸਨ ਪਰ ਉਨ੍ਹਾਂ ਦੀ ਨੌਕਰੀ ਕਾਲ ਦੌਰਾਨ ਮੌਤ ਹੋ ਗਈ ਸੀ ਉਨ੍ਹਾਂ ਪਰਿਵਾਰਾਂ ਦੇ 3 ਯੋਗ ਵਿਅਕਤੀਆਂ ਨੂੰ ਤਰਸ ਦੇ ਆਧਾਰ ਤੇ ਨਿਯੁਕਤੀ ਪੱਤਰ ਵੀ ਦਿੱਤੇ।
ਇਸ ਮੌਕੇ ਮਾਲ ਤੇ ਪੁਨਰਵਾਰ ਤੇ ਆਫ਼ਤ ਪ੍ਰਬੰਧਨ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਪੇਂਡੂ ਖੇਤਰ ਦੇ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਇਸ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਹ ਹਦਾਇਤਾਂ ਸਰਕਾਰ ਵਲੋਂ ਲੋਕਾਂ ਦੇ ਜਨ ਹਿੱਤਾਂ ਮੁੱਖ ਰੱਖ ਕੇ ਹੀ ਜਾਰੀ ਕੀਤੀਆਂ ਜਾਂਦੀਆਂ ਹਨ। ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਕਰੋਨਾ ਦੇ ਲੱਛਣ ਹੋਣ ਜਾਂ ਕਰੋਨਾ ਪੀੜਤ ਵਿਅਕਤੀ ਦੇ ਸੰਪਰਕ ਵਿੱਚ ਆਏ ਹੋਣ ਤਾਂ ਉਹ ਤੁਰੰਤ ਨੇੜੇ ਦੀ ਸਿਹਤ ਸੰਸਥਾ ਵਿਖੇ ਜਾ ਕੇ ਆਪਣੀ ਜਾਂਚ ਕਰਵਾਉਣ ਤਾਂ ਜੋ ਕਰੋਨਾ ਮਹਾਂਮਾਰੀ ਤੋਂ ਨਿਯਾਤ ਪਾਈ ਜਾ ਸਕੇ।
No comments:
Post a Comment