
ਬਠਿੰਡਾ : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਦੀਆਂ ਹਦਾਇਤਾਂ ਅਨੁਸਾਰ 18 ਤੋਂ 44 ਸਾਲ ਦੀ ਉਮਰ ਵਰਗ ਦੇ ਉਸਾਰੀ ਕਾਮਿਆਂ ਦਾ ਕੋਵਿਡ- 19 ਤੋਂ ਬਚਾਅ ਸਬੰਧੀ ਟੀਕਾਕਰਨ ਦੀ ਸ਼ੁਰੂਆਤ 10 ਮਈ ਨੂੰ ਹੋ ਰਹੀ ਹੈ। ਇਹ ਜਾਣਕਾਰੀ ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਢਿੱਲੋਂ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਕਿਹਾ ਕਿ ਮੁੱਢਲੇ ਪੜਾਅ ਵਿੱਚ ਕਿਰਤ ਵਿਭਾਗ ਜਿਲ੍ਹਾ ਬਠਿੰਡਾ ਕੋਲ ਰਜਿਸਟਰਡ ਉਸਾਰੀ ਕਾਮਿਆਂ ਜਿਨ੍ਹਾਂ ਦੀ ਕੁੱਲ ਗਿਣਤੀ 8500 ਹੈ ਅਤੇ 18 ਤੋਂ 44 ਸਾਲ ਦੇ ਉਸਾਰੀ ਕਾਮਿਆਂ ਦਾ ਟੀਕਾਕਰਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਇਸ ਟੀਕਾਕਰਨ ਮੁਹਿੰਮ ਨੂੰ ਸਫਲ ਬਨਾਉਣ ਵਿੱਚ ਵੱਧ ਚੜ ਕੇ ਹਿੱਸਾ ਪਾਉਣ ਤਾਂ ਜੋ ਇਸ ਬਿਮਾਰੀ ਤੇ ਕਾਬੂ ਪਾਇਆ ਜਾ ਸਕੇ । ਡਾ. ਤੇਜਵੰਤ ਸਿੰਘ ਢਿੱਲੋਂ ਨੇ ਕਿਹਾ ਕਿ ਕੋਰੋਨਾ ਬਿਮਾਰੀ ਦੇ ਵੱਧ ਰਹੇ ਫੈਲਾਅ ਨੂੰ ਰੋਕਣ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤੇ ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਦੇ ਲੱਛਣ ਹੋਣ ਜਾਂ ਕੋਰੋਨਾ ਪੀੜਤ ਵਿਅਕਤੀ ਦੇ ਸੰਪਰਕ ਵਿੱਚ ਆਏ ਹੋਣ ਤਾਂ ਤੁਰੰਤ ਨੇੜੇ ਦੀ ਸਿਹਤ ਸੰਸਥਾ ਵਿਖੇ ਜਾ ਕਿ ਜਾਂਚ ਕਰਵਾਈ ਜਾਵੇ।
पाकिस्तान में फिदायीन हमला, PM शहबाज बोले- भारत ने कराया:रक्षा मंत्री का
अलग दावा- अफगानिस्तान जिम्मेदार; इस्लामाबाद कोर्ट कैंपस ब्लास्ट में 12 की
मौत
-
पाकिस्तान की राजधानी इस्लामाबाद में हुए आत्मघाती बम विस्फोट को लेकर
प्रधानमंत्री शहबाज शरीफ और रक्षा मंत्री ख्वाजा आसिफ ने अलग-अलग दावे किए
हैं। PM शहबाज ...
9 घंटे पहले
कोई टिप्पणी नहीं:
एक टिप्पणी भेजें