HOME PAGE

HOME PAGE

मंगलवार, 18 मई 2021

ਬਠਿੰਡਾ ਅੰਦਰ ਬੀਤੇ 24 ਘੰਟਿਆਂ ਦੌਰਾਨ 3249 ਦੇ ਲਏ ਸੈਂਪਲ ਤੇ 1233 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ : ਡਿਪਟੀ ਕਮਿਸ਼ਨਰ

ਬਠਿੰਡਾ: ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਪ੍ਰਸ਼ਾਸ਼ਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਕਰੋਨਾ ਦੇ ਪ੍ਰਭਾਵ ਨੂੰ ਫ਼ੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਵੱਖ-ਵੱਖ ਟੀਮਾਂ ਵਲੋਂ ਸਰਕਾਰੀ ਦਫ਼ਤਰ, ਸੇਵਾਂ ਤੇ ਸੁਵਿਧਾ ਕੇਂਦਰਾਂ, ਤਹਿਸੀਲ ਕੰਪਲੈਕਸ ਵਿੱਚ ਜਾ ਕੇ ਕਰੋਨਾ ਵੈਕਸੀਨੇਸ਼ਨ ਤੇ ਸੈਂਪਲਿੰਗ ਕੈਂਪ ਲਗਾਏ ਜਾ ਰਹੇ ਹਨ। ਇਨਾਂ ਕੈਂਪਾਂ ਦੀ ਲੜੀ ਤਹਿਤ ਬੀਤੇ 24 ਘੰਟਿਆਂ ਦੌਰਾਨ 3249  ਸੈਂਪਲ ਲਏ ਗਏ ਤੇ 1233 ਲੋਕਾਂ ਦੀ ਵੈਕਸੀਨੇਸ਼ਨ ਹੋਈ।

ਡਿਪਟੀ ਕਮਿਸ਼ਨਰ ਨੇ ਬੀਤੇ 24 ਘੰਟਿਆਂ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੀਤੀ ਗਈ ਸੈਂਪਲਿੰਗ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 1266 ਵੱਖ-ਵੱਖ ਪੁਲਿਸ ਨਾਕਿਆਂ ਦੁਆਰਾ, 459 ਵੱਖ-ਵੱਖ ਦਫ਼ਤਰਾਂ ਵਿਚ ਆਉਣ ਵਾਲੇ ਵਿਅਕਤੀਆਂ, 299 ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ, 565 ਸਿਹਤ ਵਿਭਾਗ ਤੇ 660 ਪ੍ਰਾਈਵੇਟ ਹਸਪਤਾਲਾਂ ਵਲੋਂ ਸੈਂਪਲ ਲਏ ਗਏ।        

 ਇਸੇ ਤਰਾਂ ਜ਼ਿਲੇ ਅੰਦਰ ਕੀਤੀ ਗਈ ਵੈਕਸੀਨੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਤੇ ਸਿਹਤ ਕੇਂਦਰਾਂ ਵਿਚ ਲਗਾਏ ਗਏ ਵੱਖ-ਵੱਖ ਕੈਂਪਾਂ ਦੌਰਾਨ 98 ਵਿਅਕਤੀਆਂ ਅਤੇ 18 ਤੋਂ 44 ਵਰਗ ਦੇ 1135 ਉਸਾਰੀ ਕੀਰਤੀਆਂ ਦੇ ਵੈਕਸੀਨੇਸ਼ਨ ਕੀਤੀ ਗਈ। ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ। ੳਨਾਂ ਕਿਹਾ ਕਿ ਸ਼ੋਸ਼ਲ ਮੀਡੀਆ ਤੇ ਫੈਲ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਗੁਰੇਜ਼ ਕਰਨ। ਮੂੰਹ ਤੇ ਹਮੇਸ਼ਾ ਮਾਸਕ ਅਤੇ ਵਾਰ-ਵਾਰ ਸਾਫ਼ ਪਾਣੀ ਅਤੇ ਸੈਨੀਟਾਈਜ਼ਰ ਨਾਲ ਹੱਥ ਸਾਫ਼ ਕਰਦੇ ਰਹਿਣ। ਉਨਾਂ ਕਿਹਾ ਕਿ ਇਸ ਮਹਾਂਮਾਰੀ ਤੋਂ ਸਿਰਫ਼ ਪਰਹੇਜ਼ ਨਾਲ ਹੀ ਛੁਟਕਾਰਾ ਪਾਇਆ ਜਾ ਸਕਦਾ ਹੈ।

133502 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ-ਡਿਪਟੀ ਕਮਿਸ਼ਨਰ

ਬਠਿੰਡਾ.  ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ 133502 ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ। ਉਨਾਂ ਅੱਗੇ ਦੱਸਿਆ ਕਿ ਇਨਾਂ ਵਿੱਚ 12489 ਹੈਲਥ ਵਰਕਰਜ਼, 26399 ਫਰੰਟ ਲਾਇਨ ਵਰਕਰਜ਼, 18 ਤੋਂ 44 ਸਾਲ ਤੱਕ ਦੇ ਰਜਿਸਟਰਡ ਉਸਾਰੀ ਕਿਰਤੀ 5772 ਅਤੇ 45 ਤੋਂ 60 ਤੱਕ 34475 ਵਿਅਕਤੀਆਂ ਨੂੰ ਤੇ ਇਸੇ ਤਰਾਂ 60 ਸਾਲ ਤੋਂ ਵਧੇਰੇ ਉਮਰ ਦੇ 27109 ਬਜ਼ੁਰਗਾਂ ਨੂੰ ਪਹਿਲੀ ਡੋਜ਼ ਲਗਾਈ ਗਈ ਹੈ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੌਰਮਿੰਟ ਇੰਸਟੀਚਿਊਟਸ ਵਿੱਚ 5005 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2366 ਨੂੰ ਦੂਜੀ ਡੋਜ਼, 22502 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 4855 ਨੂੰ ਦੂਜੀ ਡੋਜ਼, 18 ਤੋਂ 44 ਸਾਲ ਤੱਕ 5772 ਵਿਅਕਤੀਆਂ ਨੂੰ ਪਹਿਲੀ ਡੋਜ਼, 45 ਤੋਂ 59 ਸਾਲ ਤੱਕ 30206 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 8285 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 22906 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 5779 ਵਿਅਕਤੀਆਂ ਨੂੰ ਦੂਜੀ ਡੋਜ਼ ਦਿੱਤੀ ਗਈ ਹੈ।

ਇਸੇ ਤਰਾਂ ਬੀਤੇ 24 ਘੰਟਿਆਂ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਲੜਕੀਆਂ) ਗੋਨਿਆਣਾ ਵਿੱਚ 100, ਰਿਫਾਇਨਰੀ ਤਲਵੰਡੀ ਸਾਬੋ ਵਿੱਚ 450, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਗਤਾ ਵਿੱਚ 7, ਰਾਮਪੁਰਾ ਵਿਖੇ 100, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਲੜਕੀਆਂ) ਸੰਗਤ ਵਿਖੇ 100, ਖਾਲਸਾ ਸਕੂਲ ਤਲਵੰਡੀ ਸਾਬੋ ਵਿੱਚ 10 ਅਤੇ ਜੀ.ਐਨ.ਐਮ. ਟ੍ਰੇਨਿੰਗ ਸਕੂਲ ਵਿੱਚ 27 ਵਿਅਕਤੀਆਂ ਨੂੰ ਵੈਕਸੀਨੇਸ਼ਨ ਲਗਾਈ ਗਈ।

कोई टिप्पणी नहीं:

एक टिप्पणी भेजें