ਬਠਿੰਡਾ : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਪ੍ਰਸ਼ਾਸ਼ਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਕਰੋਨਾ ਦੇ ਪ੍ਰਭਾਵ ਨੂੰ ਫ਼ੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਵੱਖ-ਵੱਖ ਟੀਮਾਂ ਵਲੋਂ ਸਰਕਾਰੀ ਦਫ਼ਤਰ, ਸੇਵਾਂ ਤੇ ਸੁਵਿਧਾ ਕੇਂਦਰਾਂ, ਤਹਿਸੀਲ ਕੰਪਲੈਕਸ ਵਿੱਚ ਜਾ ਕੇ ਕਰੋਨਾ ਵੈਕਸੀਨੇਸ਼ਨ ਤੇ ਸੈਂਪਲਿੰਗ ਕੈਂਪ ਲਗਾਏ ਜਾ ਰਹੇ ਹਨ। ਇਨਾਂ ਕੈਂਪਾਂ ਦੀ ਲੜੀ ਤਹਿਤ ਬੀਤੇ 24 ਘੰਟਿਆਂ ਦੌਰਾਨ 3416 ਸੈਂਪਲ ਲਏ ਗਏ ਤੇ 2229 ਲੋਕਾਂ ਦੀ ਵੈਕਸੀਨੇਸ਼ਨ ਹੋਈ। ਡਿਪਟੀ ਕਮਿਸ਼ਨਰ ਨੇ ਬੀਤੇ 24 ਘੰਟਿਆਂ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੀਤੀ ਗਈ ਸੈਂਪਲਿੰਗ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 621 ਵੱਖ-ਵੱਖ ਪੁਲਿਸ ਨਾਕਿਆਂ ਦੁਆਰਾ, 110 ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ, 1671 ਸਿਹਤ ਵਿਭਾਗ ਤੇ 1014 ਪ੍ਰਾਈਵੇਟ ਹਸਪਤਾਲਾਂ ਵਲੋਂ ਸੈਂਪਲ ਲਏ ਗਏ। ਇਸੇ ਤਰਾਂ ਜ਼ਿਲੇ ਅੰਦਰ ਕੀਤੀ ਗਈ ਵੈਕਸੀਨੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਤੇ ਸਿਹਤ ਕੇਂਦਰਾਂ ਵਿਚ ਲਗਾਏ ਗਏ ਵੱਖ-ਵੱਖ ਕੈਂਪਾਂ ਦੌਰਾਨ 1547 ਵਿਅਕਤੀਆਂ ਅਤੇ 18 ਤੋਂ 44 ਸਾਲ ਉਮਰ ਵਰਗ ਦੇ 682 ਉਸਾਰੀ ਕਿਰਤੀਆਂ ਦੇ ਵੈਕਸੀਨੇਸ਼ਨ ਕੀਤੀ ਗਈ। ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ। ੳਨਾਂ ਕਿਹਾ ਕਿ ਸ਼ੋਸ਼ਲ ਮੀਡੀਆ ਤੇ ਫੈਲ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਗੁਰੇਜ਼ ਕਰਨ। ਮੂੰਹ ਤੇ ਹਮੇਸ਼ਾ ਮਾਸਕ ਅਤੇ ਵਾਰ-ਵਾਰ ਸਾਫ਼ ਪਾਣੀ ਅਤੇ ਸੈਨੀਟਾਈਜ਼ਰ ਨਾਲ ਹੱਥ ਸਾਫ਼ ਕਰਦੇ ਰਹਿਣ। ਉਨਾਂ ਕਿਹਾ ਕਿ ਇਸ ਮਹਾਂਮਾਰੀ ਤੋਂ ਸਿਰਫ਼ ਪਰਹੇਜ਼ ਨਾਲ ਹੀ ਛੁਟਕਾਰਾ ਪਾਇਆ ਜਾ ਸਕਦਾ ਹੈ।
Kako hitro dvigniti denar z Vavade po igranju slotov
-
Kako hitro dvigniti denar z Vavade po igranju slotov Pri Vavada hitrost
dviga denarja po igranju slotov ni odvisna od sreče, temveč od treh
preverljivih de...
2 हफ़्ते पहले

कोई टिप्पणी नहीं:
एक टिप्पणी भेजें