Thursday, May 13, 2021

ਬਠਿੰਡਾ ਅੰਦਰ ਪਿਛਲੇ 24 ਘੰਟਿਆਂ ਦੌਰਾਨ 3661 ਦੇ ਲਏ ਸੈਂਪਲ ਤੇ 2079 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ : ਡਿਪਟੀ ਕਮਿਸ਼ਨਰ

ਬਠਿੰਡਾ:  ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਪ੍ਰਸ਼ਾਸ਼ਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਕਰੋਨਾ ਦੇ ਪ੍ਰਭਾਵ ਨੂੰ ਫ਼ੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਵੱਖ-ਵੱਖ ਟੀਮਾਂ ਵਲੋਂ ਸਰਕਾਰੀ ਦਫ਼ਤਰ, ਸੇਵਾਂ ਤੇ ਸੁਵਿਧਾ ਕੇਂਦਰਾਂ, ਤਹਿਸੀਲ ਕੰਪਲੈਕਸ ਵਿੱਚ ਜਾ ਕੇ ਕਰੋਨਾ ਵੈਕਸੀਨੇਸ਼ਨ ਤੇ ਸੈਂਪਲਿੰਗ ਕੈਂਪ ਲਗਾਏ ਜਾ ਰਹੇ ਹਨ। ਇਨਾਂ ਕੈਂਪਾਂ ਦੀ ਲੜੀ ਤਹਿਤ ਬੀਤੇ 24 ਘੰਟਿਆਂ ਦੌਰਾਨ 3661 ਸੈਂਪਲ ਲਏ ਗਏ ਤੇ 2079 ਲੋਕਾਂ ਦੀ ਵੈਕਸੀਨੇਸ਼ਨ ਹੋਈ। ਡਿਪਟੀ ਕਮਿਸ਼ਨਰ ਨੇ ਬੀਤੇ 24 ਘੰਟਿਆਂ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੀਤੀ ਗਈ ਸੈਂਪਲਿੰਗ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 717 ਵੱਖ-ਵੱਖ ਪੁਲਿਸ ਨਾਕਿਆਂ ਦੁਆਰਾ, 379 ਵੱਖ-ਵੱਖ ਦਫ਼ਤਰਾਂ ਵਿਚ ਆਉਣ ਵਾਲੇ ਵਿਅਕਤੀਆਂ, 215 ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ, 1413 ਸਿਹਤ ਵਿਭਾਗ ਤੇ 937 ਪ੍ਰਾਈਵੇਟ ਹਸਪਤਾਲਾਂ ਵਲੋਂ ਸੈਂਪਲ ਲਏ ਗਏ।        

ਇਸੇ ਤਰਾਂ ਜ਼ਿਲੇ ਅੰਦਰ ਕੀਤੀ ਗਈ ਵੈਕਸੀਨੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਤੇ ਸਿਹਤ ਕੇਂਦਰਾਂ ਵਿਚ ਲਗਾਏ ਗਏ ਵੱਖ-ਵੱਖ ਕੈਂਪਾਂ ਦੌਰਾਨ 1009 ਵਿਅਕਤੀਆਂ ਨੰੂ, ਸ਼ਹਿਰੀ ਖੇਤਰ ’ਚ ਲਗਾਏ ਗਏ ਕੈਂਪ ਦੌਰਾਨ 540  ਵਿਅਕਤੀਆਂ ਤੋਂ ਇਲਾਵਾ 18 ਤੋਂ 44 ਵਰਗ ਦੇ 530  ਉਸਾਰੀ ਕੀਰਤੀਆਂ ਦੇ ਵੈਕਸੀਨੇਸ਼ਨ ਕੀਤੀ ਗਈ।  ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ। ੳਨਾਂ ਕਿਹਾ ਕਿ ਸ਼ੋਸ਼ਲ ਮੀਡੀਆ ਤੇ ਫੈਲ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਗੁਰੇਜ਼ ਕਰਨ। ਮੂੰਹ ਤੇ ਹਮੇਸ਼ਾ ਮਾਸਕ ਅਤੇ ਵਾਰ-ਵਾਰ ਸਾਫ਼ ਪਾਣੀ ਅਤੇ ਸੈਨੀਟਾਈਜ਼ਰ ਨਾਲ ਹੱਥ ਸਾਫ਼ ਕਰਦੇ ਰਹਿਣ। ਉਨਾਂ ਕਿਹਾ ਕਿ ਇਸ ਮਹਾਂਮਾਰੀ ਤੋਂ ਸਿਰਫ਼ ਪਰਹੇਜ਼ ਨਾਲ ਹੀ ਛੁਟਕਾਰਾ ਪਾਇਆ ਜਾ ਸਕਦਾ ਹੈ।

No comments:

खबर एक नजर में देखे

Labels

पुरानी बीमारी से परेशान है तो आज ही शुरू करे सार्थक इलाज

पुरानी बीमारी से परेशान है तो आज ही शुरू करे सार्थक इलाज
हर बीमारी में रामबाण साबित होती है इलैक्ट्रोहोम्योपैथी दवा

Followers

संपर्क करे-

Haridutt Joshi. Punjab Ka Sach NEWSPAPER, News website. Shop NO 1 santpura Road Bathinda/9855285033, 01645012033 Punjab Ka Sach www.punjabkasach.com

देश-विदेश-खेल-सेहत-शिक्षा जगत की खबरे पढ़ने के लिए क्लिक करे।

देश-विदेश-खेल-सेहत-शिक्षा जगत की खबरे पढ़ने के लिए क्लिक करे।
हरिदत्त जोशी, मुख्य संपादक, contect-9855285033

हर गंभीर बीमारी में असरदार-इलैक्ट्रोहोम्योपैथी दवा

हर गंभीर बीमारी में असरदार-इलैक्ट्रोहोम्योपैथी दवा
संपर्क करे-

Amazon पर करे भारी डिस्काउंट के साथ खरीदारी

google.com, pub-3340556720442224, DIRECT, f08c47fec0942fa0
google.com, pub-3340556720442224, DIRECT, f08c47fec0942fa0

Search This Blog

Bathinda Leading NewsPaper

E-Paper Punjab Ka Sach 22 Nov 2024

HOME PAGE