ਬਠਿੰਡਾ : ਜਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਜ਼ਿਲੇ ਦੇ 26 ਪ੍ਰਮੁੱਖ ਹਸਪਤਾਲਾਂ ਨੂੰ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਇਸੋਲੇਸ਼ਨ ਸਹੂਲਤ ਤਿਆਰ ਕਰਨ ਦੇ ਹੁਕਮ ਦਿਤੇ ਹਨ। ਉਹਨਾਂ ਇਹ ਹੁਕਮ ਡਾਇਸੈਸਟਰ ਮੈਨੇਜਮੈਂਟ 2005 ਦੀ ਧਾਰਾ 34 ਤਹਿਤ ਦਿਤੇ ਗਏ ਹਨ। ਇਸ ਤਹਿਤ ਉਹਨਾਂ ਪ੍ਰਾਈਵੇਟ ਹਸਪਤਾਲਾਂ ਨੂੰ ਲੈਵਲ 2 ਦੇ 512 ਅਤੇ ਲੈਵਲ 3 ਦੇ 152 ਬੈਡ ਤਿਆਰ ਰੱਖਣ ਦੇ ਆਦੇਸ਼ ਦਿੱਤੇ ਹਨ।
ਜਿਲਾ ਮੈਜਿਸਟ੍ਰੇਟ ਸ਼੍ਰੀ. ਬੀ. ਸ੍ਰੀਨਿਵਾਸਨ ਨੇ ਜਾਰੀ ਹੁਕਮਾਂ ਅਨੁਸਾਰ ਏਮਜ਼ ਬਠਿੰਡਾ ਵਿਖੇ ਲੈਵਲ 2 ਦੇ 15 ਬੈੱਡ ਅਤੇ ਲੈਵਲ 3 ਦੇ 5 ਬੈੱਡ, ਆਦੇਸ਼ ਹਸਪਤਾਲ ਲੈਵਲ 2 ਦੇ 100 ਬੈੱਡ ਅਤੇ ਲੈਵਲ 3 ਦੇ 50 ਬੈੱਡ, ਮੈਕਸ ਹਸਪਤਾਲ ਲੈਵਲ 2 ਦੇ 30 ਬੈੱਡ ਅਤੇ ਲੈਵਲ 3 ਦੇ 15 ਬੈੱਡ, ਇੰਦਰਾਨੀ ਹਸਪਤਾਲ ਲੈਵਲ 2 ਦੇ 15 ਬੈੱਡ ਅਤੇ ਲੈਵਲ 3 ਦੇ 10 ਬੈੱਡ, ਨਿਵਾਰਨ ਹਸਪਤਾਲ ਲੈਵਲ 2 ਦੇ 10 ਬੈੱਡ ਅਤੇ ਲੈਵਲ 3 ਦੇ 3 ਬੈੱਡ, ਸਤਿਆ ਹਾਰਟ ਤੇ ਸੁਪਰ ਸਪੈਸ਼ਲਿਟਸ ਹਸਪਤਾਲ ਲੈਵਲ 2 ਦੇ 5 ਬੈੱਡ ਲੈਵਲ 3 ਦੇ 3 ਬੈੱਡ, ਪ੍ਰੇਗਮਾ ਹਸਪਤਾਲ ਹਸਪਤਾਲ ਲੈਵਲ 2 ਦੇ 16 ਬੈੱਡ, ਅਰੁਣਾ ਹਸਪਤਾਲ ਨੂੰ ਲੈਵਲ 2 ਦੇ ਕ੍ਰਮਵਾਰ 18 ਬੈੱਡ ਤਿਆਰ ਰੱਖਣ ਦੇ ਆਦੇਸ਼ ਦਿੱਤੇ ਹਨ।
ਇਸੇ ਤਰਾਂ ਜ਼ਿਲਾ ਮੈਜਿਸਟੇ੍ਰਟ ਨੇ ਜਾਰੀ ਹੁਕਮਾਂ ਅਨੁਸਾਰ ਕੋਵਿਡ 19 ਦੇ ਮੱਦੇਨਜਰ ਮਰੀਜ਼ਾਂ ਦੀ ਸਹੂਲਤ ਲਈ ਦਿਲੀ ਹਾਰਟ ਹਸਪਤਾਲ ਲੈਵਲ 2 ਦੇ 90 ਬੈੱਡ ਅਤੇ ਲੈਵਲ 3 ਦੇ 30 ਬੈੱਡ, ਆਈ.ਵੀ.ਵਾਈ ਹਸਪਤਾਲ ਲੈਵਲ 2 ਦੇ 18 ਬੈੱਡ ਅਤੇ ਲੈਵਲ 3 ਦੇ 8 ਬੈੱਡ, ਲਾਇਫ ਲਾਈਨ ਹਸਪਤਾਲ ਲਈ ਲੈਵਲ 2 ਦੇ 11 ਬੈੱਡ ਅਤੇ ਲੈਵਲ 3 ਦੇ 3 ਬੈੱਡ, ਮੇਡੀਵਿਨ ਹਸਪਤਾਲ ਦੇ ਲਈ ਲੈਵਲ 2 ਦੇ 15 ਬੈੱਡ ਅਤੇ ਲੈਵਲ 3 ਦੇ 5 ਬੈੱਡ, ਗੋਲਡ ਮੇਡੀਕਾ ਹਸਪਤਾਲ ਦੇ ਲੈਵਲ 2 ਦੇ 17 ਬੈੱਡ ਅਤੇ ਲੈਵਲ 3 ਦੇ 5 ਬੈੱਡ, ਨਿਊ ਲਾਇਫ ਮੈਡੀਸਿਟੀ ਹਸਪਤਾਲ ਲੈਵਲ 2 ਦੇ 27 ਬੈੱਡ, ਗਲੋਬਲ ਹੈਲਥ ਕੇਅਰ ਲੈਵਲ 2 ਦੇ 20 ਬੈੱਡ ਅਤੇ ਲੈਵਲ 3 ਦੇ 7 ਬੈੱਡ, ਮਾਨ ਹਸਪਤਾਲ ਲੈਵਲ 2 ਦੇ 8 ਬੈੱਡ ਅਤੇ ਲੈਵਲ 3 ਦੇ 3 ਬੈੱਡ, ਚੰਡੀਗੜ ਨਰਸਿੰਗ ਹੋਮ ਲੈਵਲ 2 ਦੇ 5 ਬੈੱਡ, ਬਦਿਆਲ ਮਲਟੀਸਪੈਸ਼ਲਿਟੀ ਐਡ ਟਰੋਮਾ ਸੈਂਟਰ ਨੂੰ ਲੈਵਲ 2 ਦੇ 11 ਬੈੱਡ ਅਤੇ ਲੈਵਲ 3 ਦੇ 5 ਬੈੱਡ, ਬੰਬੇ ਗੈਸਟਰੋ ਕੈਂਸਰ ਇੰਸਟੀਚਿਊਟ ਹਸਪਤਾਲ ਲੈਵਲ 2 ਦੇ 18 ਬੈੱਡ, ਖਾਲਸਾ ਮਿਸ਼ਨ ਹਸਪਤਾਲ ਲੈਵਲ 2 ਦੇ 10 ਬੈੱਡ, ਗੁਰਦੇਵ ਮਲਟੀਸਿਟੀ ਹਸਪਤਾਲ ਨੂੰ ਕ੍ਰਮਵਾਰ ਲੈਵਲ 2 ਦੇ 7 ਬੈੱਡ, ਪੰਜਾਬ ਕੈਨੀਰ ਕੇਅਰ ਤੇ ਮਲਟੀਸਪੈਸ਼ਲਿਸਟ ਹਸਪਤਾਲ ਨੂੰ ਲੈਵਲ 2 ਦੇ 12 ਬੈੱਡ, ਬਾਂਸਲ ਹਸਪਤਾਲ ਐਂਡ ਕੈਨੀਰ ਸੈਂਟਰ ਨੂੰ ਲੈਵਲ 2 ਦੇ 15 ਬੈੱਡ, ਮੈਟਰੋ ਹਸਪਤਾਲ ਨੂੰ ਲੈਵਲ 2 ਦੇ 10 ਬੈੱਡ, ਕਾਲੜਾ ਮਲਟੀਸਪੈਸ਼ਲਿਸਟ ਹਸਪਤਾਲ ਨੂੰ ਲੈਵਲ 2 ਦੇ 8 ਬੈੱਡ ਅਤੇ ਸਿੱਧੂ ਹਸਪਤਾਲ ਤੇ ਡਾਇਲਾਸਿਸ ਸੈਂਟਰ ਹਸਪਤਾਲ ਨੂੰ ਲੈਵਲ 2 ਦੇ 10 ਬੈੱਡ ਲਗਾਉਣ ਲਈ ਪਾਬੰਦ ਕੀਤਾ ਗਿਆ ਹੈ। ਇਹ ਹੁਕਮ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।
कोई टिप्पणी नहीं:
एक टिप्पणी भेजें