ਉਮੀਦਵਾਰਾਂ ਲਈ 21 ਦਿਨਾਂ ਦਾ ਹੋਵੇਗਾ ਸਮਾਂ
ਬਠਿੰਡਾ- ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਨੋਡਲ ਅਫ਼ਸਰ ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲੇ ਦੇ ਹਸਪਤਾਲਾਂ ਅਤੇ ਸਿਹਤ ਸੰਸਥਾਵਾਂ ਵਿੱਚ ਸਿਹਤ ਸੁਵੀਧਾਵਾਂ ਵਿੱਚ ਵਾਧਾ ਕਰਨ ਲਈ ਸਰਕਾਰ ਦੁਆਰਾ ਨੌਜਵਾਨਾਂ ਲਈ ਸਿਹਤ ਸੈਕਟਰ ਨਾਲ ਸਬੰਧਿਤ 6 ਕੋਰਸਾਂ ਵਿੱਚ ਸਕਿੱਲ ਟਰੇਨਿੰਗ ਸ਼ੁਰੂ ਕੀਤੀ ਜਾ ਰਹੀ ਹੈ। ਇਹ ਕੋਰਸ ਪ੍ਰਧਾਨ ਮੰਤਰੀ ਕੋਸ਼ਲ ਵਿਕਾਸ ਯੋਜਨਾ-3 ਤਹਿਤ ਚਲਾਏ ਜਾਣਗੇ। ਇਨਾਂ ਕੋਰਸਾਂ ਲਈ ਨਵੇਂ ਉਮੀਦਵਾਰਾਂ ਦਾ ਸਮਾਂ 21 ਦਿਨ ਦਾ ਹੋਵੇਗਾ ਅਤੇ ਉਮੀਦਵਾਰਾਂ ਦੀ ਟਰੇਨਿੰਗ ਪੂਰੀ ਹੋਣ ਉਪਰੰਤ ਉਨਾਂ ਨੂੰ ਸਿਹਤ ਸੰਸਥਾਵਾਂ ਵਿੱਚ ਕੰਮ ਦੇ ਲਗਾਇਆ ਜਾਵੇਗਾ।
ਇਸ ਤੋਂ ਇਲਾਵਾ ਉਨਾਂ ਨੇ ਦੱਸਿਆ ਕਿ ਸਿਹਤ ਸੈਕਟਰ ਵਿੱਚ ਪਹਿਲਾਂ ਤੋਂ ਹੀ ਕੰਮ ਕਰ ਰਹੇ ਉਮੀਦਵਾਰਾਂ, ਜਿਨਾਂ ਕੋਲ ਕੋਈ ਸਰਟੀਫਿਕੇਟ ਨਹੀ ਹੈ, ਨੂੰ ਵੀ RPL (Reorganization of Prior Learning) ਤਹਿਤ 7 ਦਿਨਾਂ ਦੀ ਟਰੇਨਿੰਗ ਦੇ ਕੇ ਸਰਟੀਫਾਈ ਕੀਤਾ ਜਾਵੇਗਾ ਤਾਂ ਜੋ ਉਨਾਂ ਦੀ ਆਪਣੀ ਇੱਕ ਵਿਸ਼ੇਸ਼ ਕਿੱਤਾ ਮੁੱਖੀ ਵਜੋਂ ਪਹਿਚਾਣ ਬਣ ਸਕੇ ਅਤੇ ਉਹ ਆਪਣੀਆਂ ਸੇਵਾਵਾਂ ਹੋਰ ਵਧੀਆ ਤਰੀਕੇ ਨਾਲ ਨਿਭਾ ਸਕਣ। ਉਨਾਂ ਨੇ ਜ਼ਿਲੇ ਦੇ ਨੌਜਵਾਨਾਂ ਨੂੰ ਇਸ ਸਕੀਮ ਦਾ ਲਾਭ ਲੈਣ ਲਈ ਕਿਹਾ। ਇਸ ਦੇ ਨਾਲ ਜਿੱਥੇ ਉਮੀਦਵਾਰਾਂ ਨੂੰ ਰੋਜ਼ਗਾਰ ਪ੍ਰਾਪਤ ਹੋਵੇਗਾ ਉਸਦੇ ਨਾਲ ਇਸ ਮਹਾਂਮਾਰੀ ਦੌਰਾਨ ਸਮਾਜ ਸੇਵਾ ਕਰਨ ਦਾ ਮੌਕਾ ਵੀ ਪ੍ਰਾਪਤ ਹੋਵੇਗਾ।
ਬਲਾਕ ਮਿਸ਼ਨ ਮੈਨੇਜਰ, ਪੀ.ਐਸ.ਡੀ.ਐਮ ਬਠਿੰਡਾ ਸੀ੍ਰ ਚਾਂਦ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਇਨਾਂ ਕੋਰਸਾਂ ਦੇ ਨਾਮ A.Emergency Medical Technician-Basic, 2. General Duty Assistant, 3. GDA-Advanced (Critical Care), 4. Home Health Aide, 5.Medical Equipment Technology Assistant, 6.Phlebotomist ਹਨ, ਜੋ ਕਿ ਸਰਕਾਰ ਵੱਲੋਂ ਬਿਲਕੁਲ ਮੁਫਤ ਵਿੱਚ ਕਰਵਾਏ ਜਾਣਗੇ। ਇਸ ਟਰੇਨਿੰਗ ਦੌਰਾਨ ਪੜਨ ਲਈ ਕਿਤਾਬਾਂ ਆਦਿ ਵੀ ਮੁਹੱਇਆ ਕਰਵਾਈਆਂ ਜਾਣਗੀਆਂ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਇਹ ਵੀ ਦੱਸਿਆ ਕਿ ਜਿਹੜੇ ਉਮੀਦਵਾਰ ਇਹ ਕੋਰਸ ਕਰਕੇ ਰੋਜ਼ਗਾਰ ਪ੍ਰਾਪਤ ਕਰਨਾ ਚਾਹੁੰਦੇ ਹਨ, ਉਹ ਹੋਰ ਜਾਣਕਾਰੀ ਲਈ ਦਫ਼ਤਰ ਏ.ਡੀ.ਸੀ (ਵਿ)-ਕਮ-ਨੋਡਲ ਅਫ਼ਸਰ ਪੰਜਾਬ ਸਕਿੱਲ ਡਿਵੈੱਲਮੈਂਟ ਮਿਸ਼ਨ, ਦੂਜੀ ਮੰਜਿਲ, ਜ਼ਿਲਾ ਪ੍ਰੀਸ਼ਦ ਕੰਪਲੈਕਸ ਬਠਿੰਡਾ ਦੇ ਕਰਮਚਾਰੀ ਸ੍ਰੀ ਕਿਰਨ ਕੁਮਾਰ (ਬੀ.ਟੀ.ਈ-ਐਸ.ਐਮ) ਦੇ ਫੋਨ ਨੰਬਰ 93517-57834 ਉੱਪਰ ਸੰਪਰਕ ਕਰ ਸਕਦੇ ਹਨ।
No comments:
Post a Comment