ਬਠਿੰਡਾ . ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸੱਕਤਰ ਸਕੂਲ ਸਿੱਖਿਆ ਅਫ਼ਸਰ ਸ੍ਰੀ ਕਿ੍ਸ਼ਨ ਕੁਮਾਰ ਦੀ ਅਗਵਾਈ 'ਚ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਰਾਜ ਦੇ ਇੱਕ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦੀ ਗਿਣਤੀ ਵਾਲੇ 180 ਸਰਕਾਰੀ ਸਕੂਲਾਂ 'ਚ 7 ਸਕੂਲ ਬਠਿੰਡਾ ਜ਼ਿਲ੍ਹੇ ਦੇ ਸ਼ਾਮਲ ਹਨ। ਇਸ ਤੋਂ ਇਲਾਵਾ ਰਾਜ ਦੇ ਸਭ ਤੋਂ ਵੱਧ ਗਿਣਤੀ ਵਾਲੇ ਸਿਖ਼ਰਲੇ ਦਸ ਸਕੂਲਾਂ 'ਚ ਬਠਿੰਡਾ ਜ਼ਿਲ੍ਹੇ ਦਾ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੈਨਾਲ ਕਲੋਨੀ ਬਠਿੰਡਾ ਸ਼ਾਮਲ ਹੈ ਜਿਸ ਵਿੱਚ 4754 ਵਿਦਿਆਰਥੀ ਦਾਖਲ ਹੋ ਚੁੱਕੇ ਹਨ।
ਇਸ ਮੌਕੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਬਲਵੀਰ ਸਿੰਘ ਸਿੱਧੂ ਸੁਖਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਬਠਿੰਡਾ ਦਾ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੰਜਾਬ ਭਰ ਵਿੱਚੋਂ ਤੀਜੇ ਸਥਾਨ ਤੇ ਹੈ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੀ.ਏ.ਯੂ. ਲੁਧਿਆਣਾ 5236 ਵਿਦਿਆਰਥੀਆਂ ਨਾਲ ਰਾਜ ਭਰ ਵਿੱਚੋਂ ਪਹਿਲੇ ਸਥਾਨ ਤੇ ਹੈ। ਜ਼ਿਲ੍ਹੇ ਦੇ ਜਿਨ੍ਹਾਂ ਸਰਕਾਰੀ ਸਕੂਲ 'ਚ ਵਿਦਿਆਰਥੀਆਂ ਦੀ ਗਿਣਤੀ ਇੱਕ ਹਜ਼ਾਰ ਤੋਂ ਵੱਧੀ ਹੈ, ਉਨ੍ਹਾ 'ਚ ਸਰਕਾਰੀ ਸੀਨੀਅਰ ਸਕੈਡੰਰੀ ਪ੍ਰਾਇਮਰੀ ਆਦਰਸ਼ ਸਕੂਲ ਕੈਲਾਨ ਕਲੋਨੀ ਬਠਿੰਡਾ , ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਗਰਲਜ਼ ਬਠਿੰਡਾ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਸ ਰਾਮ ਨਗਰ ਬਠਿੰਡਾ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਗਰ ਬਠਿੰਡਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰਾ ਮੰਡੀ ਗਰਲਜ਼ ਸ਼ਾਮਲ ਹਨ।
ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੈਲਾਨ ਕਲੋਨੀ ਬਠਿੰਡਾ ਦੇ ਪਿ੍ੰਸੀਪਲ ਜਸਜੀਤ ਕੌਰ ਅਤੇ ਪ੍ਰਾਇਮਰੀ ਵਿੰਗ ਦੇ ਹੈਡ ਟੀਚਰ ਮੋਨਿਕਾ ਰਾਣੀ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਪ੍ਰਦਾਨ ਕੀਤੀਆਂ ਗਈਆਂ ਆਧੁਨਿਕ ਸਹੂਲਤਾਂ ਤੇ ਗੁਣਵੱਤਾ ਵਾਲੀ ਸਿੱਖਿਆ ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਪਿ੍ੰਸੀਪਲ ਸਵੀਨ ਕਿਰਨ ਕੌਰ ਬਰਾੜ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਗਰਲਜ਼ ਮਾਲ ਰੋਡ ਬਠਿੰਡਾ ਦਾ ਕਹਿਣਾ ਹੈ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਵਿੱਦਿਅਕ ਪ੍ਰਣਾਲੀ 'ਚ ਲਿਆਂਦੀ ਗੁਣਵੱਤਾ ਨੇ ਹਰੇਕ ਪ੍ਰਭਾਵਿਤ ਕੀਤਾ ਹੈ। ਪ੍ਰਿੰ ਗੁਰਮੇਲ ਸਿੰਘ ਸਿੱਧੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਸ ਰਾਮ ਨਗਰ ਬਠਿੰਡਾ ਦਾ ਕਹਿਣਾ ਹੈ ਕਿ ਰਾਜ ਸਰਕਾਰ ਦੀ ਸਰਪ੍ਰਸਤੀ 'ਚ ਸਰਕਾਰੀ ਸਕੂਲਾਂ ਦੇ ਮੁੱਖੀਆਂ ਤੇ ਅਧਿਆਪਕ ਦੀ ਮਿਹਨਤ ਸਦਕਾ ਹੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਵੱਡਾ ਵਾਧਾ ਹੋਇਆ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ( ਐ.ਸਿੱ) ਸ਼ਿਵ ਪਾਲ ਗੋਇਲ,ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ, ਇਕਬਾਲ ਸਿੰਘ ਬੁੱਟਰ ਅਤੇ ਬਲਜੀਤ ਸਿੰਘ ਸੰਦੋਹਾ ਪ੍ਰੇਮ ਮਿੱਤਲ ਝੁੰਬਾ ਮਹਿੰਦਰ ਪਾਲ ਸਿੰਘ ਨਥਾਣਾ , ਕਰਮਜੀਤ ਸਿੰਘ ਚਮਕੌਰ ਸਿੰਘ ਪ੍ਰਦੀਪ ਕੁਮਾਰ ਸੰਗਤ ਨੇ ਜ਼ਿਲ੍ਹੇ ਦੇ ਸਕੂਲ ਮੁਖੀਆਂ ਤੇ ਅਧਿਆਪਕਾਂ ਵੱਲੋਂ ਰਾਜ ਪੱਧਰ 'ਤੇ ਬਠਿੰਡਾ ਜ਼ਿਲ੍ਹੇ ਦਾ ਮਾਣ ਵਧਾਉਣ 'ਤੇ ਵਧਾਈ ਦਿੱਤੀ ਹੈ।
No comments:
Post a Comment