HOME PAGE

HOME PAGE

गुरुवार, 6 मई 2021

ਬਠਿੰਡਾ/ 880957 ਮੀਟਿ੍ਰਕ ਟਨ ਕਣਕ ਦੀ ਹੋਈ ਖਰੀਦ, 895847 ਮੀਟਿ੍ਰਕ ਟਨ ਕਣਕ ਦੀ ਹੋਈ ਆਮਦ : ਡਿਪਟੀ ਕਮਿਸ਼ਨਰ

643297 ਮੀਟਿ੍ਰਕ ਟਨ ਕਣਕ ਦੀ ਹੋ ਚੁੱਕੀ ਹੈ ਲਿਫਟਿੰਗ

ਬਠਿੰਡਾ: ਜ਼ਿਲੇ ਦੀਆਂ ਮੰਡੀਆਂ ਵਿਚ 895847 ਮੀਟਿ੍ਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਦਕਿ ਕਣਕ ਦੀ ਖਰੀਦ ਕਰ ਰਹੀਆਂ ਵੱਖ-ਵੱਖ ਏਜੰਸੀਆਂ ਵਲੋਂ ਹੁਣ ਤੱਕ ਹੁਣ ਤੱਕ 880957 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸ ਤੋਂ ਇਲਾਵਾ 643297 ਮੀਟਿ੍ਰਕ ਟਨ ਕਣਕ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ (ਆਈ.ਏ.ਐਸ.)ਨੇ ਸਾਂਝੀ ਕੀਤੀ। ਜ਼ਿਲੇ ’ਚ ਕੀਤੀ ਜਾ ਰਹੀ ਕਣਕ ਦੀ ਖਰੀਦ ਬਾਰੇ ਹੋਰ ਜਾਣਕਾਰੀ ਦਿੰਦਿਆਂ ਜ਼ਿਲਾ ਫੂਡ ਤੇ ਸਪਲਾਈ ਕੰਟਰੋਲਰ ਸ੍ਰੀ ਜਸਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵਲੋਂ 259014 ਮੀਟਿ੍ਰਕ ਟਨ, ਮਾਰਕਫੈਡ 217068 ਮੀਟਿ੍ਰਕ ਟਨ, ਪਨਸਪ 227452 ਮੀਟਿ੍ਰਕ ਟਨ, ਵੇਅਰ ਹਾਊਸ 142930 ਮੀਟਿ੍ਰਕ ਟਨ ਅਤੇ ਐਫ.ਸੀ.ਆਈ. ਵਲੋਂ 34493 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।      

कोई टिप्पणी नहीं:

एक टिप्पणी भेजें