ਬਠਿੰਡਾ : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਦੇ ਦਿਨ ਪ੍ਰਤੀ ਦਿਨ ਵਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ਕਰਦਿਆਂ ਸੇਵਾ ਕੇਂਦਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਕੇਂਦਰਾਂ ਦੇ ਸਟਾਫ ਤੇ ਕੰਮ-ਕਾਜ ਲਈ ਆਉਣ ਵਾਲੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸੇਵਾ ਕੇਂਦਰਾਂ ਵਿਚ ਕੀਤੀ ਜਾਂਦੀ ਫੀਸ ਦੀ ਅਦਾਇਗੀ ਵੀ ਡਿਜ਼ੀਟਲ ਭਾਵ ਪੀ.ਓ.ਐਸ. ਜਾਂ ਕਿਊ ਆਰ ਕੋਡ ਰਾਹੀਂ ਹੋਵੇਗੀ।
ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਦੇ ਸਮੁੱਚੇ ਸਟਾਫ ਲਈ ਵੈਕਸੀਨੇਸ਼ਨ ਸਰਟੀਫਿਕੇਟ ਲਾਜ਼ਮੀ ਕੀਤਾ ਗਿਆ ਹੈ। ਸੇਵਾ ਕੇਂਦਰਾਂ ਵਿਚੋਂ ਕੋਈ ਵੀ ਸੇਵਾ ਲੈਣ ਲਈ ਅਗੇਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਅਗੇਤੀ ਪ੍ਰਵਾਨਗੀ ਤੋਂ ਬਿਨ੍ਹਾਂ ਕਿਸੇ ਵੀ ਬਿਨੈਕਾਰ ਨੂੰ ਸੇਵਾ ਪ੍ਰਦਾਨ ਨਹੀਂ ਕੀਤੀ ਜਾਵੇਗੀ। ਅਗੇਤੀ ਪ੍ਰਵਾਨਗੀ ਮੋਬਾਇਲ ਐਪ ਐਮ—ਸੇਵਾ, ਕੋਵਾ, ਵੈਬਸਾਈਟ dgrpg.punjab.gov.in/sewa-kendras/ ਜਾਂ ਮੋਬਾਇਲ ਨੰਬਰ 89685-93812, 89685-93813 ਤੇ ਸੰਪਰਕ ਕਰਕੇ ਲਈ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਕੇਂਦਰਾਂ ਅੰਦਰ ਸਟਾਫ਼ ਅਤੇ ਨਾਗਰਿਕਾਂ ਲਈ ਮਾਸਕ ਪਾਉਣਾ ਲਾਜ਼ਮੀ ਹੈ। ਸੇਵਾ ਕੇਂਦਰਾਂ ਦੇ ਅੰਦਰ ਸੇਵਾ ਕਾਊਂਟਰਾਂ ਦੀ ਗਿਣਤੀ ਅਨੁਸਾਰ ਹੀ ਪ੍ਰਾਰਥੀ ਜਾ ਸਕਣਗੇ ਅਤੇ ਬਾਕੀ ਪ੍ਰਾਰਥੀਆਂ ਨੂੰ ਸੇਵਾ ਕੇਂਦਰਾਂ ਦੇ ਬਾਹਰ ਉਡੀਕ ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿ ਦਰਸਤਾਵੇਜ਼ ਹਾਸਲ ਕਰਨ ਲਈ ਪ੍ਰਾਰਥੀ ਨੂੰ ਕੋਰੀਅਰ ਸਰਵਿਸ ਲੈਣ ਲਈ ਉਤਸ਼ਾਹਿਤ ਕੀਤਾ ਜਾਵੇਗਾ।
No comments:
Post a Comment