ਬਠਿੰਡਾ : ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਕਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਸੂਬਾ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵਲੋਂ ਹੁਣ ਤੱਕ ਕੀਤੇ ਜਾ ਰਹੇ ਕਰੋਨਾ ਪ੍ਰਬੰਧਾਂ ਦੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਹਾਜ਼ਰ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਵੀ ਦਿੱਤੇ।
ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਦੁਆਰਾ ਗਠਤ ਕੀਤੀਆਂ ਟੀਮਾਂ ਰਾਹੀਂ ਜ਼ਿਲ੍ਹੇ ਦੇ ਸਾਰੇ ਹੋਟਲਾਂ, ਰੈਸਟਰੈਂਟਾਂ ਤੇ ਢਾਬਿਆਂ ਤੇ ਕੰਮ ਕਰਦੇ ਸਟਾਫ਼ ਦੀ ਸੈਂਪਲਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨ ਨੇ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਮਨਪ੍ਰੀਤ ਅਰਸ਼ੀ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਤੋਂ ਲਿਸਟਾਂ ਲੈ ਕੇ ਜ਼ਿਲ੍ਹੇ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਵੈਕਸੀਨੇਸ਼ਨ ਕਰਨੀ ਲਾਜ਼ਮੀ ਬਣਾਈ ਜਾਵੇ ਤਾਂ ਜੋ ਕੋਈ ਵੀ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਟੀਕਾਕਰਨ ਤੋਂ ਵਾਝਾਂ ਨਾ ਰਹੇ। ਉਨ੍ਹਾਂ ਇਹ ਵੀ ਕਿਹਾ ਕਿ ਆਂਗਣਵਾੜੀ ਵਰਕਰਾਂ ਦਾ ਵੀ ਟੀਕਾਕਰਨ ਕਰਨਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਚ ਵੱਖ-ਵੱਖ ਥਾਵਾਂ ਤੇ ਲਗਾਏ ਗਏ ਨਾਕਿਆਂ ਤੇ ਕੀਤੀ ਜਾ ਰਹੀ ਕਰੋਨਾ ਟੈਸਟਿੰਗ ਵਿਚ ਤੇਜ਼ੀ ਲਿਆਂਦੀ ਜਾਵੇ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿਚ ਗਲੀ ਮੁਹੱਲਿਆਂ ਵਿਚ ਸਬਜ਼ੀ ਤੇ ਫਰੂਟ ਵੇਚਣ ਵਾਲੇ ਸਾਰੇ ਰੇਹੜੀ ਵਾਲਿਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦੀ ਟੈਸਟਿੰਗ ਤੇ ਵੈਕਸੀਨੇਸ਼ਨ ਲਾਜ਼ਮੀ ਕੀਤੀ ਜਾਵੇ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੋਸ਼ਲ ਮੀਡੀਆਂ ਤੇ ਫੈਲ ਰਹੀ ਝੂਠੀਆਂ ਅਫ਼ਵਾਹਾਂ ਤੋਂ ਬਚਿਆਂ ਜਾਵੇ।
ਇਸ ਮੌਕੇ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ਼੍ਰੀ ਗੁਰਬੀਰ ਸਿੰਘ ਕੋਹਲੀ, ਡਾ. ਯਾਦਵਿੰਦਰ ਸਿੰਘ, ਡਾ. ਪਾਮਿਲ, ਤਹਿਸੀਲਦਾਰ ਬਠਿੰਡਾ ਸ਼੍ਰੀ ਸੁਖਬੀਰ ਸਿੰਘ ਬਰਾੜ, ਬੀ.ਡੀ.ਪੀ.ਓ, ਸ਼੍ਰੀ ਅਭਿਨਵ ਅਤੇ ਜ਼ਿਲ੍ਹਾ ਕੰਟਰੋਲ ਰੂਮ ਇੰਚਾਰਜ ਸ਼੍ਰੀ ਗੁਰਦੀਪ ਸਿੰਘ ਮਾਨ ਤੋਂ ਇਲਾਵਾ ਹੋਰ ਵੱਖ-ਵੱਖ ਕਰੋਨਾ ਸੈਲਾਂ ਦੇ ਇੰਚਾਰਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
No comments:
Post a Comment