ਬਠਿੰਡਾ: ਕਰੋਨਾ ਮਹਾਂਮਾਰੀ ਦੇ ਦਿਨ-ਬ-ਦਿਨ ਵੱਧ ਰਹੇ ਪ੍ਰਕੋਪ ਨੂੰ ਰੋਕਣ ਲਈ ਹੁਣ ਜ਼ਿਲ੍ਹੇ ਦੀਆਂ ਸਰਹੱਦਾਂ ਤੇ ਸਖ਼ਤੀ ਕੀਤੀ ਜਾਵੇਗੀ। ਜ਼ਿਲ੍ਹੇ ਚ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਸਿਰਫ਼ ਉਸ ਵਿਅਕਤੀ ਨੂੰ ਹੀ ਪ੍ਰਵੇਸ਼ ਕਰਨ ਦੀ ਆਗਿਆ ਹੈ ਜਿਸ ਦੀ ਕਰੋਨਾ ਰਿਪੋਰਟ ਨੈਗੇਟਿਵ ਹੋਵੇਗੀ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਕਰੋਨਾ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਰੋਜ਼ਾਨਾ ਕੀਤੀ ਜਾਣ ਵਾਲੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਵਲੋਂ ਕਰੋਨਾ ਮਹਾਂਮਾਰੀ ਤੋਂ ਨਿਯਾਤ ਦਿਵਾਉਣ ਲਈ ਜ਼ਿਲ੍ਹੇ ਚ ਕੰਮ ਕਰ ਰਹੀਆਂ ਵੱਖ-ਵੱਖ ਟੀਮਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਵੀ ਦਿੱਤੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਦੇ ਫ਼ੈਲਾਅ ਨੂੰ ਰੋਕਣ ਲਈ ਹੁਣ ਜ਼ਿਲ੍ਹੇ ਦੀਆਂ ਸਾਰੀਆਂ ਸਰਹੱਦਾਂ ਤੇ ਸਖ਼ਤੀ ਵਰਤੀ ਜਾਵੇਗੀ। ਇਸ ਦੌਰਾਨ ਸਿਰਫ਼ ਉਸ ਵਿਅਕਤੀ ਨੂੰ ਹੀ ਪ੍ਰਵੇਸ਼ ਕਰਨ ਦੀ ਆਗਿਆ ਹੋਵੇਗੀ ਜਿਸ ਦੀ ਕਰੋਨਾ ਰਿਪੋਰਟ ਨੈਗੇਟਿਵ ਹੋਵੇਗੀ। ਤਾਂ ਜੋ ਇਸ ਮਹਾਂਮਾਰੀ ਤੋਂ ਜ਼ਿਲ੍ਹਾ ਵਾਸੀਆਂ ਨੂੰ ਸੁਰੱਖਿਤ ਰੱਖਿਆ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਨਰਲ ਮੈਨੇਜ਼ਰ ਜ਼ਿਲ੍ਹਾ ਉਦਯੋਗ ਕੇਂਦਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਉਦਯੋਗਿਕ ਕੇਂਦਰਾਂ ਦੇ ਨਾਲ-ਨਾਲ ਕਿਸੇ ਵੀ ਵਿਅਕਤੀ ਨੂੰ ਘਰੇਲੂ ਪੱਧਰ ਤੇ ਆਕਸੀਜ਼ਨ ਸਿਲੰਡਰ ਵਰਤਣ ਤੇ ਸਟੋਰ ਕਰਨ ਦੀ ਆਗਿਆ ਨਹੀਂ ਹੋਵੇਗੀ ਤਾਂ ਜੋ ਆਕਸੀਜ਼ਨ ਗੈਸ ਸਿਲੰਡਰ ਨੂੰ ਸਿਰਫ਼ ਮੈਡੀਕਲ ਸੇਵਾਵਾਂ ਤੇ ਕਰੋਨਾ ਪੀੜਤਾ ਲਈ ਹੀ ਵਰਤਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਕੰਮਕਾਜ ਲਈ ਆਉਣ ਵਾਲੇ ਵਿਅਕਤੀਆਂ ਨੂੰ ਦਫ਼ਤਰ ਅੰਦਰ ਆਉਣ ਦੀ ਆਗਿਆ ਨਹੀਂ ਹੋਵੇਗੀ। ਬਹੁਤ ਹੀ ਜ਼ਰੂਰੀ ਕੰਮ-ਕਾਜ ਲਈ ਆਉਣ ਵਾਲੇ ਵਿਅਕਤੀ ਆਪਣੇ ਲੋੜੀਂਦੇ ਦਸਤਾਵੇਜ਼ ਡੀਸੀ ਦਫ਼ਤਰ ਦੇ ਬਾਹਰ ਨਿਰਧਾਰਿਤ ਕੀਤੇ ਗਏ ਸਥਾਨ ਤੇ ਰੱਖਣਾ ਯਕੀਨੀ ਬਣਾਉਣਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਸਾਰੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਹਰ ਅਧਿਕਾਰੀ ਤੇ ਕਰਮਚਾਰੀ ਲਈ ਕਰੋਨਾ ਸੈਂਪਲਿੰਗ ਤੇ ਵੈਕਸੀਨੇਸ਼ਨ ਕਰਵਾਉਣੀ ਲਾਜ਼ਮੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸੇਵਾ ਤੇ ਸੁਵਿਧਾ ਸੈਂਟਰ ਅਤੇ ਤਹਿਸੀਲ ਕੰਪਲੈਕਸ ਵਿਚ ਦਫ਼ਤਰੀ ਕੰਮ-ਕਾਜ ਲਈ ਆਉਣ ਵਾਲੇ ਹਰ ਵਿਅਕਤੀਆਂ ਦੀ ਸੈਂਪਲਿੰਗ ਕਰਨੀ ਹਰ ਹਾਲਤ ਵਿਚ ਯਕੀਨੀ ਬਣਾਈ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਕਮਿਸ਼ਨਰ ਨਗਰ ਨਿਗਮ ਬਿਕਰਮਜੀਤ ਸਿੰਘ ਸ਼ੇਰਗਿੱਲ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ਼੍ਰੀ ਗੁਰਬੀਰ ਸਿੰਘ ਕੋਹਲੀ, ਸਹਾਇਕ ਕਮਿਸ਼ਨਰ ਜਨਰਲ ਸ਼੍ਰੀ ਕੰਵਲਜੀਤ ਸਿੰਘ, ਜਨਰਲ ਮੈਨੇਜ਼ਰ ਜ਼ਿਲ੍ਹਾ ਉਦਯੋਗ ਪ੍ਰੀਤਮਹਿੰਦਰ ਸਿੰਘ ਬਰਾੜ, ਡਾ. ਯਾਦਵਿੰਦਰ ਸਿੰਘ, ਡਾ. ਪਾਮਿਲ, ਤਹਿਸੀਲਦਾਰ ਬਠਿੰਡਾ ਸ਼੍ਰੀ ਸੁਖਬੀਰ ਸਿੰਘ ਬਰਾੜ, ਬੀ.ਡੀ.ਪੀ.ਓ, ਸ਼੍ਰੀ ਅਭਿਨਵ ਅਤੇ ਜ਼ਿਲ੍ਹਾ ਕੰਟਰੋਲ ਰੂਮ ਇੰਚਾਰਜ ਸ਼੍ਰੀ ਗੁਰਦੀਪ ਸਿੰਘ ਮਾਨ ਤੋਂ ਇਲਾਵਾ ਹੋਰ ਵੱਖ-ਵੱਖ ਕਰੋਨਾ ਸੈਲਾਂ ਦੇ ਇੰਚਾਰਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
No comments:
Post a Comment