HOME PAGE

HOME PAGE

मंगलवार, 18 मई 2021

ਬਠਿੰਡਾ ਰਾਮਾ ਰਿਫਾਇਨਰੀ ਵਿਖੇ ਬਣਾਇਆ ਜਾ ਰਿਹਾ ਕੋਵਿਡ ਮੇਕ ਸਿਫ਼ਟ ਕਰੋਨਾ ਹਸਪਾਤਲ,ਪਹਿਲੀ ਜੂਨ ਤੋਂ ਕੰਮ ਕਰਨਾ ਸ਼ੁਰੂ ਕਰ ਦੇਵੇਗਾ ਇਹ ਹਸਪਤਾਲ : ਡਿਪਟੀ ਕਮਿਸ਼ਨਰ


ਬਠਿੰਡਾ: ਕਰੋਨਾ ਮਹਾਂਮਾਰੀ ਦੀ ਇਸ ਜੰਗ ਵਿਚ ਜਿੱਥੇ ਸੂਬਾ ਸਰਕਾਰ ਵਲੋਂ ਤੇ ਸਿਹਤ ਵਿਭਾਗ ਦੇ ਯਤਨਾਂ ਸਦਕਾ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਹੀ ਸਮਾਜ ਸੇਵੀ, ਧਾਰਮਿਕ ਅਤੇ ਉਦਯੋਗਿਕ ਅਦਾਰਿਆਂ ਵਲੋਂ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਜ਼ਿਲ੍ਹੇ ਚ ਸਥਿਤ ਸ਼੍ਰੀ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਵਿਖੇ ਕੋਵਿਡ ਮੇਕ ਸਿਫ਼ਟ ਕਰੋਨਾ ਹਸਪਤਾਲ ਬਣਾਇਆ ਜਾ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਰਿਫ਼ਾਇਨਰੀ ਵਿਖੇ ਬਣ ਰਹੇ ਕੋਵਿਡ ਮੇਕ ਸਿਫ਼ਟ ਕਰੋਨਾ ਹਸਪਤਾਲ ਦਾ ਦੌਰਾ ਕਰਨ ਮੌਕੇ ਕੀਤਾ। 

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਹਸਪਤਾਲ ਦੇ ਕਾਰਜਾਂ ਨੂੰ ਤਹਿ ਸਮੇਂ ਅਨੁਸਾਰ ਪੂਰਾ ਕੀਤਾ ਜਾਵੇ ਤਾਂ ਜੋ ਇਸ ਨੂੰ ਕਰੋਨਾ ਮਹਾਂਮਾਰੀ ਤੋਂ ਪ੍ਰਭਾਵਿਤ ਲੋਕਾਂ ਦੇ ਇਲਾਜ਼ ਲਈ ਵਰਤਿਆਂ ਜਾ ਸਕੇ।  ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਾਸ਼ਸਨ ਵਲੋਂ ਰਿਫ਼ਾਇਨਰੀ ਦੇ ਸਹਿਯੋਗ ਨਾਲ ਬਣਾਏ ਜਾ ਰਹੇ ਇਸ ਕੋਵਿਡ ਮੇਕ ਸਿਫ਼ਟ ਕਰੋਨਾ ਹਸਪਤਾਲ ਵਿਚ ਹਾਲ ਦੀ ਘੜੀ ਲੈਵਲ 2 ਦੇ 100 ਬੈੱਡਾਂ ਦਾ ਇੰਤਜ਼ਾਮ ਕੀਤਾ ਜਾ ਰਿਹਾ ਹੈ ਜਦਕਿ ਭਵਿੱਖ ਵਿਚ ਇਸ ਨੂੰ 200 ਬੈੱਡਾਂ ਤੱਕ ਕੀਤਾ ਜਾਵੇਗਾ। ਇਸ ਹਸਪਤਾਲ ਦੇ 31 ਮਈ ਤੱਕ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ। ਇਹ ਹਸਪਤਾਲ ਪਹਿਲੀ ਜੂਨ ਤੋਂ ਕੰਮ ਕਰਨਾ ਸ਼ੁਰੂ ਕਰ ਦੇਵੇਗਾ।

ਇਸ ਮੌਕੇ ਏ.ਡੀ.ਸੀ. ਜਨਰਲ ਰਾਜਦੀਪ ਸਿੰਘ ਬਰਾੜ, ਸਿਖਲਾਈ ਅਧੀਨ ਆਈ.ਏ.ਐਸ ਅਧਿਕਾਰੀ ਸ਼੍ਰੀ ਨਿਕਾਸ ਕੁਮਾਰ ਕਰੋਨਾ ਸੈੱਲ ਦੇ ਜ਼ਿਲਾ ਇੰਚਾਰਜ ਸ਼੍ਰੀ ਮਨਪ੍ਰੀਤ ਸਿੰਘ ਅਰਸ਼ੀ, ਕਾਰਜਕਾਰੀ ਇੰਜੀਨੀਅਰ ਅਮੁਲਿਆ ਗਰਗ, ਰਿਫਾਇਨਰੀ ਦੇ ਏ.ਜ਼ੀ.ਐਮ. ਸ਼੍ਰੀ ਚਰਨਜੀਤ ਸਿੰਘ ਆਦਿ ਹਾਜ਼ਰ ਸਨ।

कोई टिप्पणी नहीं:

एक टिप्पणी भेजें