ਕੈਪਟਨ ਸਰਕਾਰ ਕੋਰੋਨਾ ਪੀਡ਼ਤ ਮਰੀਜ਼ਾਂ ਦਾ ਪ੍ਰਾਈਵੇਟ ਹਸਪਤਾਲਾਂ ਵਿਚ ਕਰਵਾਵੇ ਇਲਾਜ ਮੁਫ਼ਤ : ਸੁਖਬੀਰ ਬਾਦਲ
ਬਠਿੰਡਾ: ਕੋਰੋਨਾ ਮਹਾਂਮਾਰੀ ਦੇ pIiVq ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਸ਼ੁਰੂ ਕੀਤੀ ਲੰਗਰ ਸੇਵਾ ਦਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਨੇ ਸ਼ਲਾਘਾ ਕਰਦਿਆਂ ਸਾਬਕਾ ਵਿਧਾਇਕ ਦੀ ਪਿੱਠ ਥਾਪੜੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜਾਂ ਨੂੰ ਆਪਣੇ ਆਪਣੇ ਹਲਕਿਆਂ ਵਿੱਚ ਲੰਗਰ ਸੇਵਾ ਸ਼ੁਰੂ ਕਰਨ ਦੀਆਂ ਹਦਾਇਤਾਂ ਦਿੱਤੀਆਂ ਇਸ ਮੌਕੇ ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਦੋਨੇਂ ਟੀਕੇ ਲਵਾ ਲਏ ਹਨ ਉਨ੍ਹਾਂ ਦੀ ਜਾਨ ਨੂੰ ਕੋਈ ਖ਼ਤਰਾ ਨਹੀਂ ਇਸ ਲਈ ਕੈਪਟਨ ਸਾਹਿਬ ਮੋਤੀ ਮਹਿਲ ਵਿੱਚੋਂ ਬਾਹਰ ਨਿਕਲੋ ਅਤੇ ਮਰ ਰਹੇ ਪੰਜਾਬ ਨੂੰ ਬਚਾਉਣ ਲਈ ਆਕਸੀਜਨ ਅਤੇ ਇਲਾਜ ਦਾ ਪ੍ਰਬੰਧ ਕਰੋ ।
ਉਨ੍ਹਾਂ ਕਿਹਾ ਕਿ ਕੋਰੂਨਾ ਪੀਡ਼ਤ ਮਰੀਜ਼ਾਂ ਉਨ੍ਹਾਂ ਦਾ ਇਲਾਜ ਸਰਕਾਰ ਨੂੰ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਮੁਫ਼ਤ ਕਰਵਾਉਣਾ ਚਾਹੀਦਾ ਹੈ ਤੇ ਇਹ ਪ੍ਰਬੰਧ ਕਰਨੇ ਚਾਹੀਦੇ ਹਨ ਤਾਂ ਜੋ ਮਰ ਰਹੇ ਪੰਜਾਬ ਨੂੰ ਬਚਾਇਆ ਜਾ ਸਕੇ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੀ ਕੁਰਸੀ ਬਚਾਉਣ ਲਈ ਅੰਦਰੂਨੀ ਲੜਾਈ ਲੜ ਰਹੇ ਹਨ। ਜਿਸ ਦੀ ਅਕਾਲੀ ਦਲ ਸਖਤ ਸ਼ਬਦਾਂ ਵਿਚ ਨਿੰਦਾ ਕਰਦਾ ਹੈ। ਜਦੋਂਕਿ ਇਹ ਹਾਲਾਤ ਆਪਸੀ ਲੜਾਈ ਛੱਡ ਕੇ ਪੰਜਾਬ ਨੂੰ ਬਚਾਉਣ ਵੱਲ ਧਿਆਨ ਦੇਣ ਦੀ ਲੋੜ ਹੈ ਪ੍ਰੰਤੂ ਹੈਰਾਨਗੀ ਦੀ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸੁੱਤੀ ਪਈ ਹੈ ਤੇ ਲੋਕ ਮਰ ਰਹੇ ਹਨ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਕੋਰੋਨਾ ਮਹਾਂਮਾਰੀ ਦੇ ਬਚਾਅ ਲਈ ਵੈਕਸੀਨ ਲੈਣ ਜੋ ਫ਼ਾਇਦੇਮੰਦ ਸਾਬਤ ਹੋਵੇਗੀ ।
ਇਸ ਮੌਕੇ ਸੁਖਬੀਰ ਬਾਦਲ ਵੱਲੋਂ ਬਠਿੰਡਾ ਸ਼ਹਿਰ ਲਈ ਪੰਦਰਾਂ ਔਕਸੀ ਕੰਸ ਟ੍ਰੇਨਰ ਵੀਹ ਸਾਬਕਾ ਵਿਧਾਇਕਾਂ ਨੂੰ ਸੌਂਪੇ ਗਏ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਮਦਦ ਲਈ ਹਰ ਤਰੀਕੇ ਨਾਲ ਯਤਨ ਕਰ ਰਿਹਾ ਹੈ ਤੇ ਆਕਸੀਜਨ ਦੀ ਕਿਸੇ ਵੀ ਮਰੀਜ਼ ਨੂੰ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਬੀਤੇ ਦਿਨ ਨਗਰ ਨਿਗਮ ਹਾਊਸ ਵਿਚ ਕਾਂਗਰਸੀਆਂ ਵੱਲੋਂ ਮੀਡੀਆ ਨਾਲ ਕੀਤੀ ਗਈ ਬਦਸਲੂਕੀ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਸਰੂਪ ਚੰਦ ਸਿੰਗਲਾ ਜਗਦੀਪ ਸਿੰਘ ਨਕਈ ਬਲਕਾਰ ਸਿੰਘ ਬਰਾੜ ਚਮਕੌਰ ਸਿੰਘ ਮਾਨ ਨਿਰਮਲ ਸਿੰਘ ਸੰਧੂ ਰਾਜਵਿੰਦਰ ਸਿੰਘ ਹਰਪਾਲ ਸਿੰਘ ਆਦਿ ਹਾਜ਼ਰ ਸਨ।
No comments:
Post a Comment