ਬਠਿੰਡਾ: ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਹੀਟ ਵੇਵ-2021 ਬਾਰੇ ਜਾਰੀ ਐਡਵਾਈਜ਼ਰੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਬੀ.ਸ੍ਰੀਨਿਵਾਸਨ ਵੱਲੋਂ ਸਬੰਧਤ ਵਿਭਾਗਾਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਉਹ ਤੁਰੰਤ ਹੀਟ ਵੇਵ ਐਕਸ਼ਨ ਪਲਾਨ ਤਿਆਰ ਕਰਨ ਤੇ ਇਸ ਦੀ ਰਿਪੋਰਟ ਉਨਾਂ ਦੇ ਦਫ਼ਤਰ ਵਿਖੇ ਜਮਾਂ ਕਰਵਾਉਣ। ਡਿਪਟੀ ਕਮਿਸ਼ਨਰ ਨੇ ਭਾਰਤੀ ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਬਾਅਦ ਜਾਰੀ ਐਡਵਾਈਜ਼ਰੀ ਦਾ ਹਵਾਲਾ ਦਿੰਦਿਆਂ ਕਿਹਾ ਕਿ 2021 ਵਿੱਚ ਹੀਟ ਵੇਵ ਦੇ ਅਸਰ ਨੂੰ ਘਟਾਉਣ ਤੇ ਪ੍ਰਬੰਧਨ ਲਈ ਢੁਕਵੀਂ ਤਿਆਰੀ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਇਸ ਲਈ ਜ਼ਿਲੇ ‘ਚ ਪੀਣ ਵਾਲੇ ਸਾਫ਼ ਪਾਣੀ ਦੀ ਵਿਵਸਥਾ, ਅਸਥਾਈ ਪਨਾਹਗਾਹਾਂ ਤੇ ਸ਼ੈੱਡਾਂ, ਬਾਹਰੀ ਲੇਬਰ ਲਈ ਕੰਮ ਕਰਨ ਦੇ ਸਮੇਂ ਦਾ ਸਮਾਂ ਨਿਰਧਾਰਤ ਕਰਨਾ ਤੇ ਪਾਰਕਾਂ ਦੀ ਵਰਤੋਂ, ਬਿਹਤਰ ਐਮਰਜੈਂਸੀ ਡਾਕਟਰੀ ਸੇਵਾਵਾਂ, ਜਨਤਕ ਸਿਹਤ, ਬਿਜਲੀ ਦਾ ਢੁਕਵਾਂ ਪ੍ਰਬੰਧ ਮੁਹੱਈਆ ਕਰਵਾਉਣ ਵਰਗੀਆਂ ਗਤੀਵਿਧੀਆਂ ਸ਼ਾਮਲ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਗਰਮੀ ਦੀ ਸੰਭਾਵਤ ਲਹਿਰ ਦੇ ਮਾੜੇ ਪ੍ਰਭਾਵਾਂ ਦਾ ਮੁਕਾਬਲਾ ਕਰਨ ਲਈ ਸ਼ੁਰੂਆਤੀ ਯੋਜਨਾਬੰਦੀ ਢੁਕਵੇਂ ਉਪਾਅ ਕਰਨ ਵਿਚ ਸਹਿਯੋਗ ਕਰ ਸਕਦੀ ਹੈ। ਉਨਾਂ ਨੇ ਕਿਹਾ ਕਿ ਜ਼ਿਲੇ ਨੂੰ ਗਰਮੀ ਦੀ ਲਹਿਰ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਖੁਦ ਨੂੰ ਤਿਆਰ ਕਰਨ ਦੇ ਯੋਗ ਬਣਾਉਣ ਲਈ ਐਕਸ਼ਨ ਪਲਾਨ ਤੁਰੰਤ ਤਿਆਰ ਕਰਨਾ ਜ਼ਰੂਰੀ ਹੈ।
पाकिस्तान पर अंतरराष्ट्रीय प्रतिबंध लगवाएंगे मुनीर? लीबियाई वॉर लॉर्ड से कर
ली सबसे बड़ी आर्म्स डील
-
कंगाली में घिरे पाकिस्तान ने ऐसी हरकत की है, जो आने वाले समय में उसी के गले
की फांस बनने वाली है. उसके ऊपर अंतरराष्ट्रीय प्रतिबंध और राजनयिक रूप से
अलग-थल...
11 घंटे पहले

कोई टिप्पणी नहीं:
एक टिप्पणी भेजें