ਬਠਿੰਡਾ. ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਸਾਇੰਸ ਐਸੋਸੀਏਸ਼ਨ ਦੇ ਇੰਚਾਰਜ ਅਸਿਸਟੈਂਟ ਪ੍ਰੋਫੈਸਰ ਸੁਖਵਿੰਦਰ ਸਿੰਘ ਅਤੇ ਐਨ.ਐਸ.ਐਸ.ਵਿਭਾਗ ਦੇ ਇੰਚਾਰਜ ਗੁਰਵਿੰਦਰ ਸਿੰਘ ਦੇ ਸਹਿਯੋਗ ਸਦਕਾ 'ਵਿਸ਼ਵ ਵਾਤਾਵਰਣ ਦਿਵਸ' ਨਾਲ ਸੰਬੰਧਿਤ ਹਫ਼ਤਾਵਾਰੀ ਪ੍ਰੋਗਰਾਮ 5 ਜੂਨ ਤੋਂ 12 ਜੂਨ ਤੱਕ ਉਲੀਕੇ ਗਏ ਜਿਸ ਵਿਚ ਬਹੁਤ ਸਾਰੀਆਂ ਗਤੀਵਿਧੀਆਂ ਆਨਲਾਈਨ ਕਰਵਾਈਆਂ ਗਈਆਂ । ਇਸ ਵਿਚ ਬੀ.ਏ-ਬੀ.ਐਡ, ਬੀ.ਐਡ ਅਤੇ ਐਮ.ਏ ਐਜੂਕੇਸ਼ਨ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ 5 ਜੂਨ ਨੂੰ ਆਨਲਾਈਨ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ ਇਸ ਵਿੱਚ ਕਾਲਜ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ 'ਈਕੋ ਸਿਸਟਮ ਰੀਸਟੋਰੇਸ਼ਨ' ਥੀਮ 'ਤੇ ਬਹੁਤ ਸਾਰੇ ਪੋਸਟਰ ਅਤੇ ਸਲੋਗਨ ਬਣਾਏ। 8 ਜੂਨ ਨੂੰ 'ਵਾਤਾਵਰਣ ਦੀ ਸਾਂਭ-ਸੰਭਾਲ' ਵਿਸ਼ੇ 'ਤੇ ਭਾਸ਼ਣ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵਿਦਿਆਰਥੀਆਂ ਨੇ ਅਜੋਕੇ ਸਮੇਂ ਵਾਤਾਵਰਣ ਵਿੱਚ ਆ ਰਹੀ ਤਬਦੀਲੀ ਦੇ ਕਾਰਨਾਂ, ਇਸ ਦੇ ਬੁਰੇ ਪ੍ਰਭਾਵਾਂ ਅਤੇ ਇਸ ਦੀ ਸਾਂਭ ਸੰਭਾਲ ਬਾਰੇ ਵਿਸ਼ੇਸ਼ ਵਿਚਾਰਾਂ ਨੂੰ ਭਾਸ਼ਣ ਦੇ ਰੂਪ ਚ ਪੇਸ਼ ਕੀਤਾ।
ਇਸੇ ਤਰ੍ਹਾਂ 9 ਜੂਨ ਨੂੰ ਵਿਦਿਆਰਥੀਆਂ ਦੁਆਰਾ 'ਇੱਕ ਰੁੱਖ, ਸੋ ਸੁੱਖ' ਦੀ ਮੁਹਿੰਮ ਤਹਿਤ ਆਪਣੇ-ਆਪਣੇ ਘਰਾਂ ਵਿੱਚ ਰੁੱਖ ਲਗਾ ਕੇ ਤਸਵੀਰਾਂ ਸਾਂਝੀਆਂ ਕੀਤੀਆਂ। ਇਸੇ ਤਰਾਂ 12 ਜੂਨ ਨੂੰ ਵਾਤਾਵਰਣ ਨਾਲ ਸੰਬੰਧਿਤ ਕੁਇਜ਼ ਮੁਕਾਬਲੇ ਕਰਵਾਏ ਗਏ ਜਿਸ ਵਿਚ ਕਾਲਜ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ । ਇਸ ਕੁਇਜ਼ ਵਿੱਚ ਬਹੁਤ ਸਾਰੇ ਵਾਤਾਵਰਣ ਦੇ ਉਪ ਵਿਸ਼ਿਆਂ ਨਾਲ ਸੰਬੰਧਿਤ ਪ੍ਰਸ਼ਨਾਂ ਨਾਲ ਵਿਦਿਆਰਥੀਆਂ ਦੀ ਜਾਣਕਾਰੀ ਵਿੱਚ ਵਾਧਾ ਕੀਤਾ ਗਿਆ। ਇਸ ਤਰ੍ਹਾਂ ਹਫ਼ਤਾਵਾਰੀ ਪ੍ਰੋਗਰਾਮ ਦੀ ਲੜੀ ਸਫਲ ਰਹੀ। ਕਾਲਜ ਦੇ ਪ੍ਰਿੰਸੀਪਲ ਡਾ. ਪ੍ਰਦੀਪ ਕੌੜਾ ਨੇ ਮੁਕਾਬਲੇ ਵਿਚ ਭਾਗ ਲੈਣ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕਰਨ ਦੇ ਨਾਲ-ਨਾਲ ਵਾਤਾਵਰਣ ਦੀ ਸਾਂਭ-ਸੰਭਾਲ ਕਰਨ ਅਤੇ ਅਜਿਹੀਆਂ ਗਤੀਵਿਧੀਆਂ ਦੇ ਉਪਰਾਲੇ ਦੁਆਰਾ ਸਮਾਜਿਕ ਵਾਤਾਵਰਣ ਦੀ ਸਾਂਭ ਸੰਭਾਲ ਪ੍ਰਤੀ ਸਮਾਜਿਕ ਜਾਗਰੂਕਤਾ ਪੈਦਾ ਕਰਨ ਲਈ ਵਿਦਿਆਰਥੀਆਂ ਤੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੱਤੀ । ਬੀ.ਐਫ.ਜੀ.ਆਈ.ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਵੀ ਕਾਲਜ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
कोई टिप्पणी नहीं:
एक टिप्पणी भेजें