ਬਠਿੰਡਾ. ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਪੰਜਾਬ ਪ੍ਰਧਾਨ ਵਪਾਰ ਵਿੰਗ ਸਰੂਪ ਸਿੰਗਲਾ ਨੇ ਕੈਪਟਨ ਸਰਕਾਰ ਨੂੰ ਸਲਾਹ ਦਿੰਦਿਆਂ ਕਿਹਾ ਹੈ ਕਿ ਕੋਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਅੱਗੇ ਆਵੇ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਯੂਥ ਅਕਾਲੀ ਦਲ ਦੀ ਰਣਨੀਤੀ ਅਤੇ ਕੀਤੇ ਜਾ ਰਹੇ ਯਤਨਾਂ ਤੋਂ ਸਬਕ ਲੈ ਕੇ ਹਸਪਤਾਲਾਂ ਵਿਚ ਕੋਵਿਡ ਸੈਂਟਰ ਖੋਲ੍ਹੇ ਜਾਣ।
ਸਾਬਕਾ ਵਿਧਾਇਕਾਂ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਕੈਪਟਨ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਹੋਰਨਾਂ ਸੂਬਿਆਂ ਨਾਲੋਂ ਪੰਜਾਬ ਵਿੱਚ ਮੌਤ ਦਰ ਵੱਧ ਹੈ ਜਿਸ ਲਈ ਕੈਪਟਨ ਸਰਕਾਰ ਸਿੱਧੇ ਤੌਰ ਤੇ ਜ਼ਿੰਮੇਵਾਰ ਹੈ, ਕਿਉਂਕਿ ਸਰਕਾਰ ਨੇ ਲੋਕਾਂ ਨੂੰ ਬਚਾਉਣ ਲਈ ਕੋਈ ਧਿਆਨ ਨਹੀਂ ਦਿੱਤਾ, ਬਲਕਿ ਅਖ਼ਬਾਰੀ ਸੁਰਖੀਆਂ ਬਟੋਰਨ ਲਈ ਸਿਹਤ ਮੰਤਰੀ ਅਤੇ ਮੁੱਖ ਮੰਤਰੀ ਬਿਆਨ ਦਿੰਦੇ ਰਹੇ, ਇਹੀ ਹਾਲਾਤ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੇ ਸ਼ਹਿਰ ਬਠਿੰਡਾ ਵਿੱਚ ਹੈ, ਖ਼ਜ਼ਾਨਾ ਮੰਤਰੀ ਅਤੇ ਉਸਦੀ ਟੀਮ ਸਮਾਜ ਸੇਵੀ ਸੰਸਥਾਵਾਂ ਵੱਲੋਂ ਚਲਾਏ ਜਾ ਰਹੇ ਕੋਵਿੱਡ ਸੈਂਟਰਾਂ ਵਿਚ ਫ਼ੋਟੋਸ਼ੂਟ ਤਾਂ ਕਰਵਾ ਰਹੇ ਹਨ ਪਰ ਮਰੀਜ਼ਾਂ ਨੂੰ ਬਚਾਉਣ ਲਈ ਕੋਈ ਉੱਦਮ ਨਹੀਂ ਕਰ ਰਹੇ, ਇਨ੍ਹਾਂ ਮਾੜੇ ਹਾਲਾਤਾਂ ਵਿੱਚ ਖ਼ਜ਼ਾਨਾ ਮੰਤਰੀ ਦੇ ਹੱਥ ਖੜ੍ਹੇ ਦਿਖਾਈ ਦਿੱਤੇ ਜਦੋਂ ਕਿ ਸਮਾਜ ਸੇਵੀ ਸੰਸਥਾਵਾਂ ਨੇ ਲੋਕਾਂ ਨੂੰ ਬਚਾਉਣ ਵਿੱਚ ਕੋਈ ਕਸਰ ਨਹੀਂ ਛੱਡੀ, ਜਿਸ ਲਈ ਇਹ ਸੰਸਥਾਵਾਂ ਦੇ ਯਤਨ ਸ਼ਲਾਘਾਯੋਗ ਹਨ।
ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਚਾਹੁੰਦੀ ਤਾਂ ਇਸ ਮਹਾਂਮਾਰੀ ਵਿਚ ਵੱਡੇ ਯਤਨ ਕਰ ਸਕਦੀ ਸੀ ਕਿਉਂਕਿ ਸਰਕਾਰ ਕੋਲ ਹਰ ਪ੍ਰਬੰਧ ਹੁੰਦੇ ਹਨ ਪਰ ਕੈਪਟਨ ਸਰਕਾਰ ਦੀ ਨਾਲਾਇਕ ਨੀਤੀ ਕਰਕੇ ਲੋਕਾਂ ਨੂੰ ਕੋਈ ਰਾਹਤ ਨਹੀਂ ਮਿਲ ਸਕੀ। ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ ਕਿ ਉਹ ਸਰਕਾਰ ਦੇ ਆਖ਼ਰੀ ਦੌਰ ਵਿੱਚ ਆਪਣੀ ਕੁਰਸੀ ਬਚਾਉਣ ਲਈ ਕਾਂਗਰਸੀਆਂ ਨਾਲ ਲੜਾਈ ਛੱਡ ਕੇ ਪੰਜਾਬ ਦੇ ਭਲੇ ਲਈ ਕੁਝ ਕਰਨ । ਇਸ ਮੌਕੇ ਉਨ੍ਹਾਂ ਦੇ ਨਾਲ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਢਿੱਲੋਂ, ਸ਼ਹਿਰੀ ਪ੍ਰਧਾਨ ਰਾਜਵਿੰਦਰ ਸਿੰਘ, ਨਿਰਮਲ ਸਿੰਘ ਸੰਧੂ, ਸੀਰਾ ਸਿੱਧੂ , ਹੈਪੀ ਕੰਵਰ, ਹਰਜੀਤ ਸਿਵੀਆਂ, ਮਨਪ੍ਰੀਤ ਗੋਸਲ, ਮੋਹਿਤ ਠਾਕੁਰੋ ਨਰਿੰਦਰਪਾਲ ਸਿੰਘ ਆਦਿ ਹਾਜ਼ਰ ਸਨ।
No comments:
Post a Comment