ਬਠਿੰਡਾ . ਪਿਛਲੀ ਦਿਨੀ ਬਠਿੰਡਾ ਸ਼ਹਿਰੀ ਕਾਂਗਰਸ ਨੇ ਧੂਮ ਧਾਮ ਨਾਲ ਕਬੀਰ ਦਾਸ ਜਯੰਤੀ ਦਾ ਦਿਹਾੜਾ ਮਨਾਇਆ। ਵਾਰਡ ਨੰ. 30 ਵਿੱਚ ਸਥਿਤ ਕਬੀਰ ਦਾਸ ਧਰਮਸ਼ਾਲਾ ਵਿਖੇ ਭਗਤ ਕਬੀਰ ਜੈਅੰਤੀ ਮੌਕੇ ਵਾਰਡ ਦੇ ਕੌਂਸਲਰ ਬਲਜਿੰਦਰ ਠੇਕੇਦਾਰ ਵਲੋਂ ਇਕ ਪ੍ਰੋਗਰਾਮ ਕਰਵਾਇਆ ਗਿਆ ਜਿੱਥੇ ਮੇਅਰ ਰਮਨ ਗੋਇਲ ਅਤੇ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਅਰੁਣ ਵਧਾਵਨ ਤੋਂ ਇਲਾਵਾ ਵੱਖ-ਵੱਖ ਕਾਂਗਰਸੀ ਆਗੂਆਂ ਨੇ ਸ਼ਿਰਕਤ ਕੀਤੀ । ਇਸ ਮੌਕੇ ਉਨ੍ਹਾਂ ਬੋਲਦਿਆਂ ਕਿਹਾ ਕਿ ਸਾਨੂੰ ਸਭ ਨੂੰ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਵਾਰਡ ਨੰ.30 ਦੇ ਕੌਂਸਲਰ ਬਲਜਿੰਦਰ ਠੇਕੇਦਾਰ ਨੇ ਕਿਹਾ ਕਿ ਪਿਛਲੇ ਦਿਨੀਂ ਖ਼ਜਾਨਾ ਮੰਤਰੀ ਨੇ ਵਾਰਡ ਵਿੱਚ ਸਥਿਤ ਧਰਮਸ਼ਾਲਾ ਦਾ ਦੌਰਾ ਕੀਤਾ ਸੀ, ਜਿਸ ਉਪਰੰਤ ਉਨ੍ਹਾਂ ਧਰਮਸ਼ਾਲਾ ਦੇ ਨਵੀਨੀਕਰਨ ਲਈ 30 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਹੈ, ਇਸ ਲਈ ਉਹ ਖਜਾਨਾ ਮੰਤਰੀ ਦਾ ਦਿਲੋਂ ਧੰਨਵਾਦ ਕਰਦੇ ਹਨ। ਇਸ ਮੌਕੇ ਕੇ ਕੇ ਅਗਰਵਾਲ, ਬਠਿੰਡਾ ਦੇ ਮੇਅਰ ਰਮਨ ਗੌਇਲ, ਸੀਨੀਅਰ ਡਿਪਟੀ ਮੇਅਰ ਅਸ਼ੋਕ ਪ੍ਰਧਾਨ, ਸ਼ਹਿਰੀ ਪ੍ਰਧਾਨ ਅਰੁਣ ਵਧਾਵਣ,ਸੀਨੀਅਰ ਡਿਪਟੀ ਮੇਅਰ ਅਸ਼ੋਕ ਪ੍ਰਧਾਨ, ਡਿਪਟੀ ਮੇਅਰ ਹਰਮੰਦਰ ਸਿੰਘ, ਪਵਨ ਮਾਨੀ, ਕੌਂਸਲਰ ਪ੍ਰਵੀਨ ਗਰਗ ਅਤੇ ਹੋਰ ਵੱਖ-ਵੱਖ ਕਾਂਗਰਸੀ ਆਗੂ ਹਾਜਰ ਸਨ।
पाकिस्तान में फिदायीन हमला, PM शहबाज बोले- भारत ने कराया:रक्षा मंत्री का
अलग दावा- अफगानिस्तान जिम्मेदार; इस्लामाबाद कोर्ट कैंपस ब्लास्ट में 12 की
मौत
-
पाकिस्तान की राजधानी इस्लामाबाद में हुए आत्मघाती बम विस्फोट को लेकर
प्रधानमंत्री शहबाज शरीफ और रक्षा मंत्री ख्वाजा आसिफ ने अलग-अलग दावे किए
हैं। PM शहबाज ...
9 घंटे पहले

कोई टिप्पणी नहीं:
एक टिप्पणी भेजें