HOME PAGE

HOME PAGE

शुक्रवार, 4 जून 2021

ਕੋਰੋਨਾ ਮਹਾਮਾਰੀ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਸ਼ਹਿਰੀ ਨੇ ਰਾਸ਼ਟਰਪਤੀ ਦੇ ਨਾਮ ਡੀਸੀ ਨੂੰ ਸੌਂਪਿਆ ਮੰਗ ਪੱਤਰ, ਕੇਂਦਰ ਸਰਕਾਰ ਨੇ ਲੋਕਾਂ ਨੂੰ ਆਪਣੇ ਰਹਿਮੋ ਕਰਮ ਤੇ ਛੱਡਿਆ- ਅਰੁਣ ਵਧਾਵਨ


ਬਠਿੰਡਾ. 
ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ  ਕੇਂਦਰ ਸਰਕਾਰ ਵੱਲੋਂ ਜ਼ਰੂਰੀ ਜ਼ਰੂਰੀ ਕਦਮ ਉਠਾਏ ਜਾਣ ਦੀ ਮੰਗ ਨੂੰ ਲੈ ਕੇ ਜ਼ਿਲਾ ਕਾਂਗਰਸ ਸ਼ਹਿਰੀ ਵੱਲੋਂ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ। ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਅਰੁਣ ਵਧਾਵਨ,ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕੇ ਕੇ ਅਗਰਵਾਲ,ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਦੀ ਅਗਵਾਈ ਹੇਠ ਕਾਂਗਰਸ ਦੀ ਲੀਡਰਸ਼ਿਪ ਨੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ। ਕਾਂਗਰਸੀ ਆਗੂਆਂ ਨੇ ਮੰਗ ਕੀਤੀ ਕਿ ਹਰ ਰੋਜ਼ ਦੇਸ਼ ਅੰਦਰ ਇੱਕ ਕਰੋੜ ਲੋਕਾਂ ਨੂੰ ਮੁਫ਼ਤ ਵੈਕਸੀਨ ਦਾ ਟੀਕਾ ਲਗਾਇਆ ਜਾਣਾ ਚਾਹੀਦਾ ਹੈ। 

ਕਾਂਗਰਸੀ ਆਗੂ ਅਰੁਣ ਵਧਾਵਨ,ਕੇ ਕੇ ਅਗਰਵਾਲ ਅਤੇ ਜੈਜੀਤ ਜੌਹਲ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਕੇਂਦਰ ਸਰਕਾਰ ਨੇ ਲੋਕਾਂ ਨੂੰ ਬਚਾਉਣ ਲਈ ਪ੍ਰਬੰਧ ਕਰਨ ਤੋਂ ਆਪਣਾ ਪੱਲਾ ਝਾੜ ਲਿਆ ਅਤੇ ਲੋਕਾਂ ਨੂੰ ਉਨ੍ਹਾਂ ਦੇ ਰਹਿਮੋ ਕਰਮ ਤੇ ਛੱਡ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਕੇਂਦਰ ਸਰਕਾਰ ਕੋਰੋਨਾ ਵੈਕਸੀਨ ਦਾ ਵੀ ਪੂਰਾ ਪ੍ਰਬੰਧ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਵੈਕਸੀਨ ਦਾ ਪਹਿਲਾ ਆਰਡਰ ਜਨਵਰੀ 2021 ਵਿੱਚ ਦਿੱਤਾ। ਉਹ ਵੀ ਦੇਸ਼ ਦੀ 140 ਕਰੋੜ ਜਨਤਾ ਲਈ 39 ਕਰੋਡ਼ ਵੈਕਸੀਨ ਦੀਆਂ ਖੁਰਾਕਾਂ ਦਾ ਆਰਡਰ ਕੇਂਦਰ ਵੱਲੋਂ ਦਿੱਤਾ ਗਿਆ। ਕਾਂਗਰਸੀ ਆਗੂਆਂ ਨੇ ਦੱਸਿਆ ਕਿ 31 ਮਈ 2021 ਤੱਕ ਕੇਵਲ 21.31 ਕਰੋੜ ਡੋਜ਼ਾਂ ਵੈਕਸੀਨ ਦੀਆਂ ਲਾਈਆਂ ਗਈਆਂ। 

ਉਨ੍ਹਾਂ ਦੱਸਿਆ ਕਿ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਦੀ ਡੋਜ਼ 4.45 ਕਰੋਡ਼ ਲੋਕਾਂ ਨੂੰ ਮਿਲੀ ਹੈ। ਇਸ ਤਰ੍ਹਾਂ ਦੇਸ਼ ਦੀ 3.17 ਫ਼ੀਸਦੀ ਆਬਾਦੀ ਹੀ ਵੈਕਸੀਨੇਸ਼ਨ ਹੇਠ ਆਈ ਹੈ। ਜੈਜੀਤ ਜੌਹਲ ਨੇ ਕਿਹਾ ਕਿ ਪਿਛਲੇ 134 ਦਿਨਾਂ ਵਿਚ ਵੈਕਸੀਨੇਸ਼ਨ ਜਿਸ ਔਸਤ ਨਾ ਲੱਗ ਰਹੀ ਹੈ, ਉਸ ਸਾਹਿਬ ਨਾਲ ਦੇਸ਼ ਦੇ ਲੋਕਾਂ ਨੂੰ ਵੈਕਸੀਨ ਦਾ ਟੀਕਾ ਲਗਾਉਣ ਲਈ ਤਿੰਨ ਸਾਲ ਦਾ ਹੋਰ ਸਮਾਂ ਲੱਗ ਜਾਵੇਗਾ। ਉਨ੍ਹਾਂ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ੳੁਨ੍ਹਾਂ ਦੇਸ਼ ਦਾ ਫ਼ਿਕਰ ਨਹੀਂ ਜਦੋਂਕਿ 6.63 ਕਰੋਡ਼  ਖੁਰਾਕਾਂ ਹੋਰਨਾਂ ਦੇਸ਼ਾਂ ਨੂੰ ਭੇਜ ਦਿੱਤੀਆਂ। ਆਗੂਆਂ ਨੇ ਕਿਹਾ ਕਿ ਭਾਵੇਂ ਵੈਕਸੀਨ ਦਾ ਰੇਟ ਸਰਕਾਰ ਨੇ ਤੈਅ ਕੀਤਾ ਹੈ ਪਰ ਨਿੱਜੀ ਹਸਪਤਾਲ ਕਈ ਕਈ ਗੁਣਾ ਰੇਟ ਵਸੂਲ ਕਰ ਰਹੇ ਹਨ। 

ਉਨ੍ਹਾਂ ਦੇਸ਼ ਦੇ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਹਰ ਰੋਜ਼ ਇੱਕ ਕਰੋੜ ਲੋਕਾਂ ਦੀ ਮੁਫ਼ਤ ਵੈਕਸੀਨੇਸ਼ਨ ਕੀਤੀ ਜਾਵੇ ਅਤੇ ਦੇਸ਼ ਦੇ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਲੋੜੀਂਦੇ ਕਦਮ ਉਠਾਉਣ ਲਈ ਕੇਂਦਰ ਸਰਕਾਰ ਨੂੰ ਆਦੇਸ਼ ਦਿੱਤੇ ਜਾਣ।

कोई टिप्पणी नहीं:

एक टिप्पणी भेजें