ਅਕਾਲੀ ਦਲ ਨੇ ਜੋ ਕਿਹਾ ਉਹ ਕਰਕੇ ਦਿਖਾਇਆ ਪੰਜਾਬ ਨੂੰ ਵਿਕਾਸ ਦੀ ਰਾਹ ਤੇ ਪਾਇਆ
ਬਠਿੰਡਾ . ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਝਟਕਾ ਲੱਗਿਆ ਜਦੋਂ ਕਈ ਵਰਕਰਾਂ ਨੇ ਪਾਰਟੀ ਦਾ ਸਾਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਜਾਰੀ ਪ੍ਰੈੱਸ ਬਿਆਨ ਵਿੱਚ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਪ੍ਰਧਾਨ ਵਪਾਰ ਵਿੰਗ ਪੰਜਾਬ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜੋ ਕਿਹਾ ਉਹ ਕਰ ਕੇ ਵਿਖਾਇਆ ਅਤੇ ਆਪਣੀ ਸੁਚੱਜੀ ਸੋਚ ਨਾਲ ਸੂਬੇ ਨੂੰ ਵਿਕਾਸ ਦੀ ਰਾਹ ਤੇ ਪਾਇਆ ਜਦੋਂ ਕਿ ਪੰਜਾਬ ਦੀ ਕੈਪਟਨ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੇ ਖ਼ਜ਼ਾਨਾ ਮੰਤਰੀ ਦੀਆਂ ਲੋਕ ਵਿਰੋਧੀ ਨੀਤੀਆਂ ਕਰਕੇ ਅੱਜ ਵਰਕਰ ਪਾਰਟੀ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ, ਕਿਉਂਕਿ ਲੋਕ ਸਮਝ ਚੁੱਕੇ ਹਨ ਕਿ ਪੰਜਾਬ ਦਾ ਵਿਕਾਸ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਹੋਇਆ ਹੈ। ਸਾਬਕਾ ਵਿਧਾਇਕ ਵੱਲੋਂ ਅੱਜ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿਚ ਮੀਟਿੰਗਾਂ ਕੀਤੀਆਂ ਜਿਸ ਵਿੱਚ ਲੋਕਾਂ ਵੱਲੋਂ ਭਰਪੂਰ ਸਮਰਥਨ ਦਿੱਤਾ ਗਿਆ ਅਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ । ਇਸ ਮੌਕੇ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਜਦੋਂ ਜਗਸੀਰ ਸਿੰਘ ਆਦਰਸ਼ ਨਗਰ, ਕਾਂਗਰਸੀ ਆਗੂ ਕਾਕਾ ਨਰੂਆਣਾ, ਕਾਂਗਰਸੀ ਆਗੂ ਭੋਲਾ ਸਿੰਘ ਭੱਟੀ ਤੇ ਤੋਤਾ ਰਾਮ ਪੰਜਗਰਾਈਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ,ਜਿਨ੍ਹਾਂ ਨੂੰ ਸਾਬਕਾ ਵਿਧਾਇਕ ਨੇ ਪਾਰਟੀ ਦਾ ਝੰਡਾ ਗਲ ਵਿਚ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਅਤੇ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ । ਇਸ ਮੌਕੇ ਸਾਬਕਾ ਵਿਧਾਇਕ ਨੇ ਕਿਹਾ ਕਿ ਕਾਂਗਰਸ ਦਾ ਜਹਾਜ਼ ਡੁੱਬ ਚੁੱਕਿਆ ਹੈ, ਖ਼ਜ਼ਾਨਾ ਮੰਤਰੀ ਦੇ ਝੂਠੇ ਲਾਰਿਆਂ ਦਾ ਪਰਦਾਫਾਸ਼ ਹੋ ਚੁੱਕਿਆ ਹੈ, ਜਿਸ ਕਰਕੇ ਹੁਣ ਆਉਂਦੇ ਸਮੇਂ ਵਿੱਚ ਕਾਂਗਰਸ ਪਾਰਟੀ ਨੂੰ ਵੱਡੇ ਝਟਕੇ ਲੱਗਣਗੇ, ਕਿਉਂਕਿ ਸਰਕਾਰ ਦੀਆਂ ਨੀਤੀਆਂ ਅਤੇ ਖਜ਼ਾਨਾ ਮੰਤਰੀ ਦੀਆਂ ਪਾਲਸੀਆਂ ਤੋਂ ਹਰ ਵਰਗ ਦੁਖੀ ਹੈ।ਸਾਬਕਾ ਵਿਧਾਇਕ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਹਰ ਵਰਗ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤੇ ਮੁੜ ਪੰਜਾਬ ਨੂੰ ਵਿਕਾਸ ਦੀ ਲੀਹ ਤੇ ਤੋਰਿਆ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਸ਼ਹਿਰੀ ਪ੍ਰਧਾਨ ਰਾਜਵਿੰਦਰ ਸਿੰਘ ਸਿੱਧੂ , ਸੁਖਦੇਵ ਸਿੰਘ ਬਰਾੜ, ਹਰਪਾਲ ਸਿੰਘ ਢਿੱਲੋਂ ਪ੍ਰਧਾਨ ਯੂਥ ਅਕਾਲੀ ਦਲ ,ਨਿਰਮਲ ਸਿੰਘ ਸੰਧੂ, ਨਰਿੰਦਰਪਾਲ ਸਿੰਘ, ਭੁਪਿੰਦਰ ਸਿੰਘ ਭੂਪਾ, ਰਾਕੇਸ਼ ਸਿੰਗਲਾ ,ਪ੍ਰੇਮ ਗਰਗ ਰਾਜਿੰਦਰ ਸਿੰਘ ਰਾਜੂ ਪਰਿੰਦਾ ਆਦਿ ਹਾਜ਼ਰ ਸਨ ।
No comments:
Post a Comment