ਬਠਿੰਡਾ- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਬਠਿੰਡਾ ਸ਼ਹਿਰ ਅੰਦਰ ਚੱਲ ਰਹੇ ਵਿਕਾਸ ਦੇ ਪ੍ਰੋਜੈਕਟ ਦਿਵਾਲੀ ਤੱਕ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਅੱਜ ਬਠਿੰਡਾ ਸ਼ਹਿਰ ਦੇ ਦੌਰੇ ਦੌਰਾਨ ਜਿੱਥੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਉਥੇ ਹੀ ਲੋਕਾਂ ਨਾਲ ਮੇਲ ਮਿਲਾਪ ਜਾਰੀ ਰੱਖਿਆ। ਵਿੱਤ ਮੰਤਰੀ ਨੇ ਕਿਹਾ ਕਿ ਸ਼ਹਿਰ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਗਏ ਸਨ ਜਿਨ੍ਹਾਂ ਨੂੰ ਦੀਵਾਲੀ ਤੱਕ ਮੁਕੰਮਲ ਕਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਵਿਕਾਸ ਪ੍ਰਾਜੈਕਟ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸੰਜੀਵ ਸਚਦੇਵਾ ਦਾ ਮੁੜ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਸਵਾਗਤ ਕਰਦਿਅਾਂ ਕਿਹਾ ਕਿ ਬਠਿੰਡਾ ਦੇ ਵਿਕਾਸ ਅਤੇ ਤਰੱਕੀ ਲਈ ਸਾਰਿਆਂ ਨੂੰ ਕਾਂਗਰਸ ਪਾਰਟੀ ਨਾਲ ਜੁਡ਼ਨਾ ਚਾਹੀਦਾ ਹੈ। ਇਸ ਮੌਕੇ ਅਕਾਲੀ ਦਲ ਦੇ ਨੌਜਵਾਨ ਆਗੂ ਅਨੀਲ ਯਾਦਵ, ਸੁਭਾਸ਼ ਚੰਦਰ, ਸੁਰਿੰਦਰ ਯਾਦਵ ਦੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਮਨਪ੍ਰੀਤ ਬਾਦਲ ਨੇ ਜੀ ਆਇਆ ਕਿਹਾ।
ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਰਕਰ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ। ਉਨ੍ਹਾਂ ਬਠਿੰਡਾ ਦੇ ਨਾਮਦੇਵ ਰੋਡ ਵਿੱਖੇ ਕਾਂਗਰਸੀ ਆਗੂ ਡਿੰਪੀ ਦੀ ਰਿਹਾਇਸ਼ ਤੇ ਵਾਰਡ ਵਾਸੀਆਂ ਨਾਲ ਮੀਟਿੰਗ ਕੀਤੀ। ਇਸ ਉਪਰੰਤ ਕਿਲਾ ਰੋਡ ਤੇ ਵਾਰਡ ਨੰਬਰ 26 ਅਤੇ 38 ਦੀ ਸਮੂਹ ਟੀਮ ਨਾਲ ਮੁਲਾਕਾਤ ਕਰ ਵਿਚਾਰ ਵਟਾਂਦਰਾ ਕੀਤਾ। ਇਸ ਤੋਂ ਬਾਅਦ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਬਠਿੰਡਾ ਦੇ ਹਾਜੀ ਰਤਨ, ਦੀਪ ਸਿੰਘ ਨਗਰ,ਸਿਵਲ ਲਾਈਨ ਅਤੇ ਅਜੀਤ ਰੋਡ ਵਿੱਖੇ ਵੱਖ-ਵੱਖ ਪ੍ਰੋਗਰਾਮਾਂ ਵਿੱਚ ਸ਼ਿਰਕਤ ਕੀਤੀ।
No comments:
Post a Comment