HOME PAGE

HOME PAGE

गुरुवार, 12 अगस्त 2021

ਬਠਿੰਡਾ ਮਿਸ਼ਨ ਫ਼ਤਿਹ/ 353139 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ-ਡਿਪਟੀ ਕਮਿਸ਼ਨਰ

ਬਠਿੰਡਾ. ਡਿਪਟੀ ਕਮਿਸ਼ਨਰ ਸ਼੍ਰੀ ਐਮ.ਕੇਅਰਾਵਿੰਦ ਕੁਮਾਰ ਨੇ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ 353139 ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ। ਇਨਾਂ ਵਿੱਚ 59594 ਫਰੰਟ ਲਾਇਨ ਵਰਕਰਜ਼ ਸ਼ਾਮਿਲ ਹਨ। ਇਸ ਤੋਂ ਇਲਾਵਾ 18 ਤੋਂ 44 ਸਾਲ ਤੱਕ 99420 ਵਿਅਕਤੀਆਂ,  45 ਤੋਂ 60 ਤੱਕ 62171 ਵਿਅਕਤੀਆਂ ਅਤੇ ਇਸੇ ਤਰਾਂ 60 ਸਾਲ ਤੋਂ ਵਧੇਰੇ ਉਮਰ ਦੇ 37464 ਬਜ਼ੁਰਗਾਂ ਨੂੰ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਦੌਰਾਨ ਗੌਰਮਿੰਟ ਇੰਸਟੀਚਿਊਟਸ ਵਿੱਚ 6962 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2939 ਨੂੰ ਦੂਜੀ ਡੋਜ਼, 55624 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 11910 ਨੂੰ ਦੂਜੀ ਡੋਜ਼, 18 ਤੋਂ 44 ਸਾਲ ਤੱਕ 99420 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 29161 ਵਿਅਕਤੀਆਂ ਨੂੰ ਦੂਜੀ ਡੋਜ਼, 45 ਤੋਂ 60 ਸਾਲ ਤੱਕ 57680 ਵਿਅਕਤੀਆਂ ਨੂੰ ਪਹਿਲੀ ਡੋਜ਼ ਤੇ 19757 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 33000 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 10700 ਵਿਅਕਤੀਆਂ ਨੂੰ ਦੂਜੀ ਡੋਜ਼ ਲਗਾਈ ਗਈ ਹੈ।

कोई टिप्पणी नहीं:

एक टिप्पणी भेजें