ਬਠਿੰਡਾ 9 ਫ਼ਰਵਰੀ. ਸ਼ਹਿਰ ਵਾਸੀਆਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਅੱਜ ਵੱਖ ਵੱਖ ਹਿੱਸਿਆਂ ਵਿੱਚ ਗਰਮਜੋਸ਼ੀ ਨਾਲ ਸਵਾਗਤ ਕੀਤਾ ਤੇ 20 ਫਰਵਰੀ ਨੂੰ ਪੰਜੇ ਦਾ ਬਟਨ ਦਬਾ ਕੇ ਕਾਂਗਰਸ ਦੇ ਹੱਥ ਮਜ਼ਬੂਤ ਕਰਨ ਦਾ ਵਿਸ਼ਵਾਸ ਦਿਵਾਇਆ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਤੇਲੀਆਂ ਵਾਲਾ ਮੁਹੱਲਾ, ਗੋਪਾਲ ਨਗਰ, ਬੀਰ ਰੋਡ, ਬਸੰਤ ਵਿਹਾਰ, ਸੁਰਖਪੀਰ ਰੋਡ ,ਪਰਸਰਾਮ ਨਗਰ, ਮਿੰਨੀ ਸੈਕਟਰੀਏਟ ਰੋਡ, ਹਰਬੰਸ ਨਗਰ ਅਤੇ ਪਾਵਰ ਹਾਊਸ ਰੋਡ ਦਾ ਦੌਰਾ ਕੀਤਾ ਗਿਆ ਅਤੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਆਉਂਦੀ 20 ਫਰਵਰੀ ਨੂੰ ਪੰਜਾਬ ਵਿੱਚ ਕਾਂਗਰਸ ਦੀ ਦੂਸਰੀ ਵਾਰ ਸਰਕਾਰ ਬਣਾਉਣ ਲਈ ਵੋਟ ਦੀ ਮੰਗ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਬਠਿੰਡਾ ਸ਼ਹਿਰ ਦਾ ਵਿਕਾਸ ਨਿਰੰਤਰ ਜਾਰੀ ਰੱਖਿਆ ਜਾਵੇਗਾ ਤਾਂ ਜੋ ਹਰ ਵਰਗ ਨੂੰ ਬੁਨਿਆਦੀ ਸਹੂਲਤਾਂ ਅਤੇ ਸਰਕਾਰ ਦੀਆਂ ਸਕੀਮਾਂ ਦਾ ਲਾਭ ਮਿਲ ਸਕੇ । ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੰਜ ਸਾਲ ਵਿੱਚ ਦਿੱਤੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ ਜਿਥੇ ਪੰਜਾਬ ਦੇ ਖ਼ਜ਼ਾਨੇ ਨੂੰ ਆਰਥਿਕ ਪੱਖੋਂ ਮਜ਼ਬੂਤ ਕੀਤਾ ਉੱਥੇ ਹੀ ਹਰ ਵਰਗ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰਾ ਖਿਆਲ ਰੱਖਿਆ ਗਿਆ ਤਾਂ ਜੋ ਮੁਲਾਜ਼ਮਾਂ ਨੂੰ ਤਨਖ਼ਾਹ, ਪੈਨਸ਼ਨਰਾਂ ਨੂੰ ਪੈਨਸ਼ਨ, ਪੰਜਾਬ ਵਾਸੀਆਂ ਨੂੰ ਸਹੂਲਤਾਂ ਮੁਹੱਈਆ ਹੋ ਸਕਣ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਬੁਢਾਪਾ ਪੈਨਸ਼ਨ ਵਧਾ ਕੇ 1500 ਰੁਪਏ ਅਤੇ ਸ਼ਗਨ ਸਕੀਮ 51000 ਰੁਪਏ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਲਗਾਤਾਰ ਦੂਸਰੀ ਵਾਰ ਕਾਂਗਰਸ ਸਰਕਾਰ ਸਮੇਂ ਦੀ ਲੋੜ ਹੈ ਜਿਸ ਲਈ ਉਨ੍ਹਾਂ ਨੂੰ ਸ਼ਹਿਰ ਵਾਸੀ ਜਿੱਤ ਬਖ਼ਸ਼ਣ ਤਾਂ ਜੋ ਸੂਬੇ ਨੂੰ ਹੋਰ ਖੁਸ਼ਹਾਲ ਬਣਾਇਆ ਜਾ ਸਕੇ। ਇਸ ਮੌਕੇ ਉਹਨਾਂ ਦੇ ਨਾਲ ਕਾਂਗਰਸ ਲੀਡਰਸ਼ਿਪ ,ਕੌਂਸਲਰ ਅਤੇ ਵਰਕਰ ਹਾਜ਼ਰ ਸਨ।
पाकिस्तान पर अंतरराष्ट्रीय प्रतिबंध लगवाएंगे मुनीर? लीबियाई वॉर लॉर्ड से कर
ली सबसे बड़ी आर्म्स डील
-
कंगाली में घिरे पाकिस्तान ने ऐसी हरकत की है, जो आने वाले समय में उसी के गले
की फांस बनने वाली है. उसके ऊपर अंतरराष्ट्रीय प्रतिबंध और राजनयिक रूप से
अलग-थल...
16 घंटे पहले
कोई टिप्पणी नहीं:
एक टिप्पणी भेजें