ਤਲਵੰਡੀ ਸਾਬੋ (ਅਸੀਜਾਾ) । ਹਲਕਾ ਤਲਵੰਡੀ ਸਾਬੋ ਵਿੱਚ ਕਾਂਗਰਸ ਦੇ ਉਮੀਦਵਾਰ ਖੁਸ਼ਬਾਜ ਜਟਾਣਾ ਦੀ ਚੋਣ ਮੁਹਿੰਮ ਨੂੰ ਤਾਕਤ ਮਿਲ ਰਹੀ ਹੈ ਤੇ ਵਿਰੋਧੀ ਧਿਰ ਅਕਾਲੀ ਦਲ ਨੂੰ ਝਟਕਾ ਲੱਗ ਰਿਹਾ ਹੈ। ਕਾਂਗਰਸ ਦੇ ਉਮੀਦਵਾਰ ਖੁਸ਼ਬਾਜ ਸਿੰਘ ਜਟਾਣਾ ਨੇ ਅੱਜ ਪਿੰਡ ਨੱਤ ਦੀ ਮਹਿਲਾ ਸਰਪੰਚ ਦੇਵ ਕੌਰ ਅਤੇ ਉਨ੍ਹਾਂ ਦੇ ਪੁੱਤਰ ਜਗਸੀਰ ਸਿੰਘ ਨੂੰ ਪਾਰਟੀ ਵਿਚ ਘਰ ਵਾਪਸੀ ਕਰਾਈ। ਇਸ ਮੌਕੇ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਈ ਹੋਰ ਪੰਚ ਅਤੇ ਅਹੁਦੇਦਾਰ ਵੀ ਕਾਂਗਰਸ ਵਿੱਚ ਸ਼ਾਮਲ ਹੋਏ ਜਿਨ੍ਹਾਂ ਵਿੱਚ ਰਣਜੀਤ ਸਿੰਘ ਮਾਟਾ ,ਪੰਮਾ ਨੰਬਰਦਾਰ,ਸਾਬਕਾ ਸਰਪੰਚ ਹਰਮੇਲ ਸਿੰਘ ਦੇ ਨਾਮ ਸ਼ਾਮਲ ਹਨ।
ਇਸ ਮੌਕੇ ਜਟਾਣਾ ਨੇ ਕਿਹਾ ਕਿ ਕਾਂਗਰਸ ਦੀ ਪੰਜਾਬ ਨੂੰ ਅੱਗੇ ਲਿਜਾਣ ਦੀ ਸੋਚ ਕਰਕੇ ਲੋਕ ਉਨ੍ਹਾਂ ਦੇ ਨਾਲ ਜੁੜ ਰਹੇ ਹਨ ਕਿਉਂਕਿ ਤਲਵੰਡੀ ਸਾਬੋ ਇਲਾਕੇ ਦਾ ਵਿਕਾਸ ਕਰਾਉਣ ਵਿੱਚ ਕਦੇ ਵੀ ਵਿਤਕਰੇਬਾਜ਼ੀ ਨਹੀਂ ਕੀਤੀ ਹਰ ਪਰਿਵਾਰ ਨੂੰ ਸਹੂਲਤ ਮੁਹੱਈਆ ਕਰਵਾਈ ਗਈ ਹੈ ।ਜਟਾਣਾ ਨੇ ਕਿਹਾ ਕਿ ਅਕਾਲੀ ਦਲ ਦੇ ਉਮੀਦਵਾਰ ਨੇ ਤਾਂ ਆਪਣੇ ਰਾਜ ਵੇਲੇ ਕਦੇ ਕਿਸਾਨਾਂ ਦੀ ਬਾਂਹ ਨਹੀਂ ਫਡ਼ੀ ਪਰ ਹੁਣ ਉਨ੍ਹਾਂ ਵੱਲੋਂ ਮੁਆਵਜ਼ੇ ਦੇ ਚੈੱਕ ਲੋੜਵੰਦਾਂ ਨੂੰ ਮਿਲਣੇ ਯਕੀਨੀ ਬਣਾਏ ਹਨ।
ਜਟਾਣਾ ਨੇ ਕਿਹਾ ਕਿ ਅੱਜ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਕੋਲੋਂ ਲੋਕਾਂ ਕੋਲ ਵੋਟ ਮੰਗਣ ਦਾ ਕੋਈ ਹੱਕ ਹੀ ਨਹੀਂ ਰਿਹਾ ਕਿਉਂਕਿ ਉਨ੍ਹਾਂ ਨੇ ਕੁਝ ਕੀਤਾ ਹੀ ਨਹੀਂ ਤੇ ਉਨ੍ਹਾਂ ਨੇ ਕਦੇ ਕੋਈ ਮੁਸ਼ਕਲ ਰਹਿਣ ਲਈ ਦਿੱਤੀ ਜਿਸ ਕਰਕੇ ਇਸ ਹਲਕੇ ਵਿੱਚ ਕਾਂਗਰਸ ਦੀ ਜਿੱਤ ਯਕੀਨੀ ਹੈ ਤੇ ਵਿਰੋਧੀਆਂ ਨੂੰ ਤਕੜੀ ਹਾਰ ਦਿੱਤੀ ਜਾਵੇਗੀ। ਜਟਾਣਾ ਨੇ ਕਿਹਾ ਕਿ ਕੰਮਾਂ ਨਾਲ ਹੀ ਜਿੱਤਾਂ ਮਿਲਦੀਆਂ ਹਨ ਲੋਕਾਂ ਨੂੰ ਧੋਖੇ ਵਿੱਚ ਰੱਖ ਕੇ ਵੋਟਾਂ ਨਹੀਂ ਪੈਂਦੀਆਂ ।ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿਚ ਕਾਂਗਰਸ ਦੇ ਆਗੂ ਤੇ ਪਿੰਡਾਂ ਦੇ ਲੋਕ ਹਾਜ਼ਰ ਸਨ।
No comments:
Post a Comment