ਬਠਿੰਡਾ .ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਸਮਰਥਨ ਚ ਜੈਜੀਤ ਜੌਹਲ ਨੇ ਜੁਝਾਰ ਸਿੰਘ ਨਗਰ ਵਿੱਚ ਸਭਾ ਨੂੰ ਸੰਬੋਧਨ ਕਰਦੇ ਕਿਹਾ ਕਿ ਸਹਿਰ ਦੇ ਵਿਕਾਸ ਲਈ ਜਰੂਰੀ ਹੈ ਕਿ ਮਨਪ੍ਰੀਤ ਸਿੰਘ ਬਾਦਲ ਨੂੰ ਫਿਰ ਤੋ ਸਮਰਥਨ ਦੇ ਭਾਰੀ ਵੋਟਾ ਨਾਲ ਜਿਤਾਕੇ ਵਿਧਾਨਸਭਾ ਭੇਜਿਏ। ਅੱਜ ਵਿਧਾਨ ਸਭਾ ਚੋਣਾਂ ਲਈ ਚੋਣ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਭਾਗੂ ਰੋਡ, ਸੰਜੇ ਨਗਰ, ਮਿੰਨੀ ਸੈਕਟਰੀਏਟ ਰੋਡ, ਅਰਜਨ ਨਗਰ, ਪੀਰਖਾਨਾ ਰੋਡ, ਮਹਿਣਾ ਚੌਕ, ਹੰਸ ਨਗਰ, ਹਾਜੀ ਰਤਨ, ਮਤੀ ਦਾਸ ਨਗਰ, ਬਾਬਾ ਫਰੀਦ ਨਗਰ ਅਤੇ ਬੀਬੀ ਵਾਲਾ ਰੋਡ ਵਿਖੇ ਭਰਵੀਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ ਅਤੇ ਕਾਂਗਰਸ ਸਰਕਾਰ ਵੱਲੋਂ ਦਿੱਤੀਆਂ ਵੱਡੀਆਂ ਰਾਹਤਾਂ ਅਤੇ ਸ਼ਹਿਰ ਦੇ ਕਰਵਾਏ ਚਹੁੰਮੁਖੀ ਵਿਕਾਸ ਦੇ ਨਾਮ ਤੇ ਵੋਟਾਂ ਦੀ ਮੰਗ ਕੀਤੀ। ਇਸ ਮੌਕੇ ਸ਼ਹਿਰ ਵਾਸੀਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਚੋਣਾਂ ਵਿੱਚ ਪੂਰਨ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ। ਇਸੇ ਤਰਾੰ ਮਨਪ੍ਰੀਤ ਸਿੰਘ ਬਾਦਲ ਨੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਖ਼ੁਸ਼ਹਾਲ ਭਵਿੱਖ ਲਈ ਕਾਂਗਰਸ ਦੀ ਦੂਸਰੀ ਵਾਰ ਸਰਕਾਰ ਬਣਾਉਣਾ ਸਮੇਂ ਦੀ ਲੋਡ਼ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵਿਚ ਬੜੀ ਜੱਦੋ ਜਹਿਦ ਤਹਿਤ ਪੰਜਾਬ ਦੇ ਖ਼ਜ਼ਾਨੇ ਨੂੰ ਮਜ਼ਬੂਤ ਬਣਾਉਣ ਲਈ ਉਪਰਾਲੇ ਕੀਤੇ ਹਨ, ਉਨ੍ਹਾਂ ਉਪਰਾਲਿਆਂ ਨੂੰ ਨਿਰੰਤਰ ਜਾਰੀ ਰੱਖਣ ਲਈ ਕਾਂਗਰਸ ਦੇ ਹੱਥ ਮਜ਼ਬੂਤ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਬਠਿੰਡਾ ਸ਼ਹਿਰ ਦੇ ਵਿਕਾਸ ਲਈ ਉਨ੍ਹਾਂ ਜੋ ਕਿਹਾ ਕਰ ਕੇ ਵਖਾਇਆ ਅਤੇ ਹਰ ਵਰਗ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਸ ਦੇ ਆਧਾਰ ਤੇ ਉਹ ਵੋਟਾਂ ਦੀ ਮੰਗ ਕਰਦੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਦੀ ਲੀਡਰਸ਼ਿਪ, ਕੌਂਸਲਰ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।
पाकिस्तान में फिदायीन हमला, PM शहबाज बोले- भारत ने कराया:रक्षा मंत्री का
अलग दावा- अफगानिस्तान जिम्मेदार; इस्लामाबाद कोर्ट कैंपस ब्लास्ट में 12 की
मौत
-
पाकिस्तान की राजधानी इस्लामाबाद में हुए आत्मघाती बम विस्फोट को लेकर
प्रधानमंत्री शहबाज शरीफ और रक्षा मंत्री ख्वाजा आसिफ ने अलग-अलग दावे किए
हैं। PM शहबाज ...
9 घंटे पहले


कोई टिप्पणी नहीं:
एक टिप्पणी भेजें