ਸ਼ਹਿਰ ਦੇ ਵਿਕਾਸ 'ਤੇ ਸੁੰਦਰਤਾ ਲਈ ਵਿਧਾਇਕ ਬਲਕਾਰ ਸਿੱਧੂ ਨੇ ਆਪਣੀ ਵਚਨਬੱਧਤਾ ਦੁਹਰਾਈ।
ਸ਼ਹਿਰ ਵਾਸੀਆਂ ਤੋਂ ਮੰਗਿਆ ਸਹਿਯੋਗ ਹਰ ਵਾਰਡ ਦੀ ਗਿਆਰਾਂ ਮੈਂਬਰੀ ਕਮੇਟੀ ਵਾਰਡ ਦੀ ਭਲਾਈ ਲਈ ਕੰਮ ਕਰੇਗੀ :- ਵਿਧਾਇਕ ਬਲਕਾਰ ਸਿੱਧੂ
ਰਾਮਪੁਰਾ ਫੂਲ, 23 ਜੁਲਾਈ (ਪ੍ਰਸੋਤਮ ਮਨੁ):ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਸ਼ਹਿਰ ਰਾਮਪੁਰਾ 'ਚ ਆਮ ਆਦਮੀ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਹਰ ਵਾਰਡ ਦੀ ਗਿਆਰਾਂ ਮੈਂਬਰੀ ਕਮੇਟੀ ਬਣਾਈ ਗਈ ਤਾਂ ਕਿ ਸ਼ਹਿਰ ਦੇ ਵਾਰਡਾਂ ਦਾ ਵਿਕਾਸ ਜ਼ਮੀਨ ਪੱਧਰ ਤੇ ਸ਼ੁਰੂ ਕੀਤਾ ਜਾ ਸਕੇ ਤੇ ਵਾਰਡਾਂ ਦੀਆਂ ਛੋਟੀਆਂ ਛੋਟੀਆਂ ਸਮੱਸਿਆਵਾਂ ਜਿਵੇਂ ਸੀਵਰੇਜ, ਗਲੀਆਂ, ਨਾਲੀਆਂ ਤੇ ਸਟਰੀਟ ਲਾਈਟਾਂ ਆਦਿ ਦਾ ਵਧੀਆ ਪ੍ਰਬੰਧ ਕੀਤਾ ਜਾਵੇ। ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਅਗਵਾਈ ਹੇਠ ਇਹਨਾਂ ਸਾਰੇ ਵਾਰਡਾਂ ਦੀ ਗਿਆਰਾਂ ਮੈਂਬਰੀ ਕਮੇਟੀ ਦੀ ਮੀਟਿੰਗ ਪੰਚਾਇਤੀ ਧਰਮਸਾਲਾ ਵਿੱਚ ਰੱਖੀ ਗਈ। ਜਿਸ ਵਿੱਚ ਹਰ ਇੱਕ ਵਾਰਡ ਦੇ ਗਿਆਰਾਂ ਮੈਂਬਰਾਂ ਤੋਂ ਇਲਾਵਾ ਸਾਰੇ ਪੋਲਿੰਗ ਬੂਥਾਂ ਦੇ ਪੋਲਿੰਗ ਏਜੰਟ ਵੀ ਹਾਜ਼ਰ ਸਨ।
ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹਨਾ ਨੂੰ ਹਲਕੇ ਦੇ ਵੋਟਰਾਂ ਨੇ ਦੋ ਸਾਬਕਾ ਮੰਤਰੀਆਂ ਨੂੰ ਨਕਾਰ ਕੇ ਉਸ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾਕੇ ਜਿਤਾਇਆ ਜਿਸ 'ਚ ਸਭ ਤੋਂ ਵੱਧ ਵੋਟਾਂ ਸ਼ਹਿਰ ਵਾਸੀਆਂ ਨੇ ਪਾਈਆਂ ਤੇ ਮੈਂ ਸ਼ਹਿਰ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਸ਼ਹਿਰ ਨੂੰ ਕਲੀਨ ਅਤੇ ਗਰੀਨ ਬਣਾਇਆ ਜਾਵੇਗਾ ਤੇ ਹੁਣ ਮੈ ਆਪਣੇ ਵਾਅਦੇ ਅਨੁਸਾਰ ਸ਼ਹਿਰ ਨੂੰ ਕਲੀਨ ਅਤੇ ਗਰੀਨ ਬਣਾਉਣ ਲਈ ਵੱਚਨਬੱਧ ਹਾਂ। ਅਜਿਹਾ ਕਰਨ ਲਈ ਮੈਨੂੰ ਸ਼ਹਿਰ ਵਾਸੀਆਂ ਦੇ ਸਹਿਯੋਗ ਦੀ ਲੋੜ ਹੈ ਤਾਂ ਕਿ ਸ਼ਹਿਰ ਦਾ ਵਿਕਾਸ ਜ਼ਮੀਨੀ ਪੱਧਰ ਤੇ ਕੀਤਾ ਜਾਵੇ।
ਇਸ ਲਈ ਸਾਰੇ ਵਾਰਡਾਂ ਵਿੱਚ ਗਿਆਰਾਂ ਮੈਂਬਰੀ ਕਮੇਟੀ ਬਣਾਈ ਗਈ ਹੈ ਸੋ ਆਪਣੇ ਆਪਣੇ ਵਾਰਡਾਂ ਦੇ ਵਿਕਾਸ ਦੇ ਕੰਮਾਂ ਦਾ ਨਿਰੀਖਣ ਕਰੇਗੀ ਤੇ ਗਲੀ ਮੁਹੱਲਿਆਂ ਵਿੱਚ ਛੋਟੇ ਛੋਟੇ ਕੰਮਾਂ ਨੂੰ ਕਰਵਾਉਣ ਵਿੱਚ ਮਦਦ ਕਰੇਗੀ ਤਾਂ ਕਿ ਮੁਹੱਲਾ ਵਾਸੀਆਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਆਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸਾਰੇ ਹੀ ਸੀਨੀਅਰ ਆਗੂ, ਵਲੰਟੀਅਰ, ਪੋਲਿੰਗ ਏਜੰਟ ਆਦਿ ਵੀ ਹਾਜਰ ਸਨ।