ਆਕਸੀਜਨ ਗੈਸ ਲਈ ਹਸਪਤਾਲਾਂ ਨੰੂ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ, ਪ੍ਰਾਈਵੇਟ ਹਸਪਤਾਲਾਂ ਤੇ ਸਕੈਨ ਸੈਂਟਰਾਂ ਦੇ ਮਾਲਕਾਂ ਨਾਲ ਕੀਤੀ ਅਹਿਮ ਮੀਟਿੰਗ
ਬਠਿੰਡਾ: ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਵੱਲੋਂ ਕਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਫੈਲਣ ਤੋਂ ਰੋਕਣ ਦੇ ਮੱਦੇਨਜ਼ਰ ਜ਼ਿਲੇ ਦੇ ਪ੍ਰਮੁੱਖ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਅਤੇ ਸਿਟੀ ਸਕੈਨ ਸੈਂਟਰਾਂ ਦੇ ਮਾਲਕਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਉਨਾਂ ਪ੍ਰਾਈਵੇਟ ਹਸਪਤਾਲਾਂ ’ਚ ਕਰੋਨਾ ਮਰੀਜਾਂ ਦੇ ਚੱਲ ਰਹੇ ਇਲਾਜ ਸਬੰਧੀ ਸਮੀਖਿਆ ਕੀਤੀ। ਇਸ ਦੇ ਨਾਲ ਹੀ ਉਨਾਂ ਮੌਜੂਦ ਹਸਪਤਾਲਾਂ ਦੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਉਹ ਕਰੋਨਾ ਸਬੰਧੀ ਹਸਪਤਾਲ ਵਿੱਚ ਦਾਖਲ ਹੋਣ ਵਾਲੇ ਸਾਰੇ ਮਰੀਜਾਂ ਦਾ ਪਹਿਲ ਦੇ ਆਧਾਰ ਤੇ ਚੰਗੀ ਤਰਾ ਇਲਾਜ ਕਰਨ। ਇਲਾਜ ਵਿੱਚ ਕਿਸੇ ਤਰਾਂ ਦੀ ਦੇਰੀ ਅਤੇ ਅਨਗਹਿਲੀ ਨਾ ਕੀਤੀ ਜਾਵੇ।
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ ਨੇ ਹਾਜ਼ਰ ਡਾਕਟਰਾਂ ਨੂੰ ਇਹ ਵੀ ਵਿਸ਼ਵਾਸ ਦਵਾਇਆ ਕਿ ਸਿਹਤ ਵਿਭਾਗ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਉਨਾਂ ਨੂੰ ਆਕਸੀਜਨ ਗੈਸ ਸਿਲੰਡਰਾਂ ਤੇ ਹੋਰ ਲੋਂੜੀਦੀਆਂ ਸਹੂਲਤਾਂ ਪਹਿਲ ਦੇ ਆਧਾਰ ਤੇ ਮੁਹੱਇਆ ਕਰਵਾਇਆ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਜੇਕਰ ਕੋਈ ਵੀ ਪ੍ਰਾਈਵੇਟ ਹਸਪਤਾਲ ਜਾਂ ਕੋਈ ਵਿਅਕਤੀ ਜ਼ਿਲੇ ’ਚ ਆਕਸੀਜਨ ਗੈਸ ਪਲਾਂਟ ਲਗਾਉਣਾ ਚਾਹੁੰਦਾ ਹੈ, ਤਾਂ ਉਨਾਂ ਨੰੂ ਤੁਰੰਤ ਬਿਨਾਂ ਕਿਸੇ ਦੇਰੀ ਦੇ ਪ੍ਰਾਸ਼ਸਨ ਵੱਲੋਂ ਪਲਾਂਟ ਲਗਾਉਣ ਦੀ ਪ੍ਰਵਾਨਗੀ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨੂੰ ਇਹ ਵੀ ਕਿਹਾ ਕਿ ਉਹ ਲੈਵਲ 2 ਅਤੇ ਲੈਵਲ 3 ਦੇ ਬੈੱਡਾਂ ਲਈ ਢੁਕਵਾਂ ਸਟਾਫ ਤੈਨਾਤ ਕਰਕੇ ਮੈਨ ਪਾਵਰ ਵਧਾਉਣ, ਤਾਂ ਜੋ ਇਲਾਜ ਕਰਵਾਉਣ ਲਈ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਤਰਾਂ ਦੀ ਸਮੱਸਿਆ ਨਾ ਆਵੇ। ਇਸ ਦੌਰਾਨ ਜ਼ਿਲੇ ਦੇ ਵੱਖ-ਵੱਖ ਪ੍ਰਮੁੱਖ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਅਤੇ ਸਿਟੀ ਸਕੈਨ ਸੈਂਟਰਾਂ ਦੇ ਮੌਜੂਦ ਨੁਮਾਇੰਦਿਆਂ ਵੱਲੋਂ ਜਿੱਥੇ ਉਨਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸਾਂਝੀਆਂ ਕੀਤੀਆ ਗਈਆਂ ਉੱਥੇ ਹੀ ਉਨਾਂ ਵੱਲੋਂ ਲੋਂੜੀਦੇ ਸੁਝਾਅ ਵੀ ਦਿੱਤੇ ਗਏ।
ਇਸ ਮੌਕੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਕੋਵਿਡ ਸੈਲ ਦੇ ਜ਼ਿਲਾ ਇੰਚਾਰਜ ਸ੍ਰੀ ਮਨਪ੍ਰੀਤ ਸਿੰਘ ਅਰਸ਼ੀ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਪ੍ਰਮੁੱਖ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰ ਅਤੇ ਸਿਟੀ ਸਕੈਨ ਸੈਂਟਰਾਂ ਦੇ ਨੁਮਾਇੰਦੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 9 ਦੀ ਮੌਤ, 858 ਨਵੇਂ ਕੇਸ ਆਏ ਤੇ 638 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰ
ਬਠਿੰਡਾ: ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 240948 ਸੈਂਪਲ ਲਏ ਗਏ। ਜਿਨਾਂ ਵਿਚੋਂ 24861 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 18821 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 5592 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 448 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 9 ਦੀ ਮੌਤ, 858 ਨਵੇਂ ਕੇਸ ਆਏ ਤੇ 638 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ।
ਬੀਤੇ 24 ਘੰਟਿਆਂ ਦੌਰਾਨ 3683 ਦੇ ਲਏ ਸੈਂਪਲ ਤੇ 663 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ : ਡਿਪਟੀ ਕਮਿਸ਼ਨਰ
ਬਠਿੰਡਾ: ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਪ੍ਰਸ਼ਾਸ਼ਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਕਰੋਨਾ ਦੇ ਪ੍ਰਭਾਵ ਨੂੰ ਫ਼ੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਵੱਖ-ਵੱਖ ਟੀਮਾਂ ਵਲੋਂ ਸਰਕਾਰੀ ਦਫ਼ਤਰ, ਸੇਵਾਂ ਤੇ ਸੁਵਿਧਾ ਕੇਂਦਰਾਂ, ਤਹਿਸੀਲ ਕੰਪਲੈਕਸ ਵਿੱਚ ਜਾ ਕੇ ਕਰੋਨਾ ਵੈਕਸੀਨੇਸ਼ਨ ਤੇ ਸੈਂਪਲਿੰਗ ਕੈਂਪ ਲਗਾਏ ਜਾ ਰਹੇ ਹਨ। ਇਨਾਂ ਕੈਂਪਾਂ ਦੀ ਲੜੀ ਤਹਿਤ ਬੀਤੇ 24 ਘੰਟਿਆਂ ਦੌਰਾਨ 3683 ਸੈਂਪਲ ਲਏ ਗਏ ਤੇ 663 ਲੋਕਾਂ ਦੀ ਵੈਕਸੀਨੇਸ਼ਨ ਹੋਈ। ਡਿਪਟੀ ਕਮਿਸ਼ਨਰ ਨੇ ਬੀਤੇ 24 ਘੰਟਿਆਂ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੀਤੀ ਗਈ ਸੈਂਪਲਿੰਗ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 739 ਵੱਖ-ਵੱਖ ਪੁਲਿਸ ਨਾਕਿਆਂ ਦੁਆਰਾ, 254 ਵੱਖ-ਵੱਖ ਦਫ਼ਤਰਾਂ ਵਿਚ ਆਉਣ ਵਾਲੇ ਵਿਅਕਤੀਆਂ, 236 ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ, 1292 ਸਿਹਤ ਵਿਭਾਗ ਅਤੇ 1162 ਪ੍ਰਾਈਵੇਟ ਹਸਪਤਾਲਾਂ ਵਲੋਂ ਸੈਂਪਲ ਲਏ ਗਏ। ਇਸੇ ਤਰਾਂ ਜ਼ਿਲੇ ਅੰਦਰ ਕੀਤੀ ਗਈ ਵੈਕਸੀਨੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 663 ਸਰਕਾਰੀ ਹਸਪਤਾਲਾਂ ਤੇ ਸਿਹਤ ਕੇਂਦਰਾਂ ਵਿਚ ਲਗਾਏ ਗਏ ਵੱਖ-ਵੱਖ ਕੈਂਪਾਂ ਦੌਰਾਨ ਵੈਕਸੀਨੇਸ਼ਨ ਕੀਤੀ ਗਈ।
ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ। ੳਨਾਂ ਕਿਹਾ ਕਿ ਸ਼ੋਸ਼ਲ ਮੀਡੀਆ ਤੇ ਫੈਲ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਗੁਰੇਜ਼ ਕਰਨ। ਮੂੰਹ ਤੇ ਹਮੇਸ਼ਾ ਮਾਸਕ ਅਤੇ ਵਾਰ-ਵਾਰ ਸਾਫ਼ ਪਾਣੀ ਅਤੇ ਸੈਨੀਟਾਈਜ਼ਰ ਨਾਲ ਹੱਥ ਸਾਫ਼ ਕਰਦੇ ਰਹਿਣ। ਉਨਾਂ ਕਿਹਾ ਕਿ ਇਸ ਮਹਾਂਮਾਰੀ ਤੋਂ ਸਿਰਫ਼ ਪਰਹੇਜ਼ ਨਾਲ ਹੀ ਛੁਟਕਾਰਾ ਪਾਇਆ ਜਾ ਸਕਦਾ ਹੈ।
113317 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ-ਡਿਪਟੀ ਕਮਿਸ਼ਨਰ
ਬਠਿੰਡਾ. ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ 113317 ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ। ਉਨਾਂ ਅੱਗੇ ਦੱਸਿਆ ਕਿ ਇਨਾਂ ਵਿੱਚ 12255 ਹੈਲਥ ਵਰਕਰਜ਼, 24543 ਫਰੰਟ ਲਾਇਨ ਵਰਕਰਜ਼, 45 ਤੋਂ 60 ਤੱਕ 31381 ਵਿਅਕਤੀਆਂ ਨੂੰ ਅਤੇ ਇਸੇ ਤਰਾਂ 60 ਸਾਲ ਤੋਂ ਵਧੇਰੇ ਉਮਰ ਦੇ 25468 ਬਜ਼ੁਰਗਾਂ ਨੂੰ ਪਹਿਲੀ ਡੋਜ਼ ਲਗਾਈ ਗਈ ਹੈ।
ਉਨਾਂ ਅੱਗੇ ਦੱਸਿਆ ਕਿ ਗੌਰਮਿੰਟ ਇੰਸਟੀਚਿਊਟਸ ਵਿੱਚ 4771 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 1796 ਨੂੰ ਦੂਜੀ ਡੋਜ਼, 20646 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 3538 ਨੂੰ ਦੂਜੀ ਡੋਜ਼, 45 ਤੋਂ 59 ਸਾਲ ਤੱਕ 27096 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 4761 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 21281 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 3602 ਵਿਅਕਤੀਆਂ ਨੂੰ ਦੂਜੀ ਡੋਜ਼ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਇਸੇ ਤਰਾਂ ਪ੍ਰਾਈਵੇਟ ਇੰਸਟੀਚਿਊਟਸ ਵਿੱਚ 7078 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2600 ਨੂੰ ਦੂਜੀ ਡੋਜ਼, 3884 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 650 ਨੂੰ ਦੂਜੀ ਡੋਜ਼, 45 ਤੋਂ 59 ਸਾਲ ਤੱਕ 4417 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 1431 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 4464 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 1302 ਵਿਅਕਤੀਆਂ ਨੂੰ ਦੂਜੀ ਡੋਜ਼ ਦਿੱਤੀ ਗਈ ਹੈ।