ਬਠਿੰਡਾ, 10 ਮਾਰਚ : ਜ਼ਿਲ੍ਹੇ ਦੀਆਂ ਸਾਰੀਆਂ 6 ਵਿਧਾਨ ਸਭਾ (90-ਰਾਮਪੁਰਾ, 91-ਭੁੱਚੋਂ ਮੰਡੀ, 92-ਬਠਿੰਡਾ ਸ਼ਹਿਰੀ, 93-ਬਠਿੰਡਾ ਦਿਹਾਤੀ, 94-ਤਲਵੰਡੀ ਸਾਬੋ ਅਤੇ 95-ਮੌੜ) ਸੀਟਾਂ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਜੇਤੂ ਰਹੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਐਲਾਨੇ ਗਏ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ 90-ਰਾਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼੍ਰੀ ਬਲਕਾਰ ਸਿੰਘ ਸਿੱਧੂ 55715 ਵੋਟਾਂ ਪ੍ਰਾਪਤ ਕਰਕੇ ਅਤੇ 10329 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼੍ਰੀ ਸਿੰਕਦਰ ਸਿੰਘ ਮਲੂਕਾ ਨੇ 45386 ਵੋਟਾਂ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ 28077 ਵੋਟਾਂ, ਸ਼੍ਰੋਮਣੀ ਅਕਾਲੀ ਦਲ (ਅਮ੍ਰਿੰਤਸਰ) ਦੇ ਉਮੀਦਵਾਰ ਸ਼੍ਰੀ ਬਲਜਿੰਦਰ ਸਿੰਘ ਨੇ 2529 ਵੋਟਾਂ ਅਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਉਮੀਦਵਾਰ ਨੇ 1023 ਵੋਟਾਂ ਪ੍ਰਾਪਤ ਕੀਤੀਆਂ।
ਇਸ ਤਰ੍ਹਾਂ ਵਿਧਾਨ ਸਭਾ ਹਲਕਾ 91-ਭੁੱਚੋਂ ਮੰਡੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼੍ਰੀ ਜਗਸੀਰ ਸਿੰਘ 85778 ਨੇ ਵੋਟਾਂ ਪ੍ਰਾਪਤ ਕਰਕੇ ਅਤੇ 50212 ਫ਼ਰਕ ਨਾਲ ਜੇਤੂ ਰਹੇ ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼੍ਰੀ ਦਰਸ਼ਨ ਸਿੰਘ ਕੋਟਫ਼ੱਤਾ ਨੇ 35566 ਵੋਟਾਂ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼੍ਰੀ ਪ੍ਰੀਤਮ ਸਿੰਘ ਕੋਟਭਾਈ ਨੇ 20681 ਵੋਟਾਂ, ਅਜ਼ਾਦ ਉਮੀਦਵਾਰ ਸ਼੍ਰੀ ਬਲਦੇਵ ਸਿੰਘ ਆਕਲੀਆਂ ਨੇ 2546 ਵੋਟਾਂ, ਭਾਜਪਾ ਦੇ ਉਮੀਦਵਾਰ ਸ਼੍ਰੀ ਰੁਪਿੰਦਰ ਸਿੰਘ ਨੇ 2330 ਵੋਟਾਂ ਪ੍ਰਾਪਤ ਕੀਤੀਆਂ।
ਸ਼੍ਰੀ ਵਿਨੀਤ ਕੁਮਾਰ ਨੇ ਹੋਰ ਦੱਸਿਆ ਕਿ ਵਿਧਾਨ ਸਭਾ ਹਲਕਾ 92-ਬਠਿੰਡਾ (ਸ਼ਹਿਰੀ) ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼੍ਰੀ ਜਗਰੂਪ ਸਿੰਘ ਗਿੱਲ ਨੇ 93057 ਵੋਟਾਂ ਪ੍ਰਾਪਤ ਕਰਕੇ ਅਤੇ 63581 ਦੇ ਫ਼ਰਕ ਨਾਲ ਜੇਤੂ ਰਹੇ ਜਦਕਿ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਸ. ਮਨਪ੍ਰੀਤ ਸਿੰਘ ਬਾਦਲ ਨੇ 29476 ਵੋਟਾਂ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼੍ਰੀ ਸਰੂਪ ਚੰਦ ਸਿੰਗਲਾ ਨੇ 24183 ਵੋਟਾਂ, ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ਼੍ਰੀ ਰਾਜ ਕੁਮਾਰ ਨੇ 12761 ਵੋਟਾਂ ਪ੍ਰਾਪਤ ਕੀਤੀਆਂ।
ਇਸੇ ਤਰ੍ਹਾਂ ਵਿਧਾਨ ਸਭਾ ਹਲਕਾ 93-ਬਠਿੰਡਾ (ਦਿਹਾਤੀ) ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼੍ਰੀ ਅਮਿਤ ਰਤਨ ਨੇ 66096 ਵੋਟਾਂ ਪ੍ਰਾਪਤ ਕਰਕੇ ਅਤੇ 35479 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼੍ਰੀ ਪ੍ਰਕਾਸ਼ ਭੱਟੀ ਨੇ 30617 ਵੋਟਾਂ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼੍ਰੀ ਹਰਵਿੰਦਰ ਸਿੰਘ ਨੇ 22716 ਵੋਟਾਂ ਅਤੇ ਆਜ਼ਾਦ ਉਮੀਦਵਾਰ ਸ਼੍ਰੀ ਚਮਕੌਰ ਸਿੰਘ ਨੇ 1130 ਵੋਟਾਂ ਪ੍ਰਾਪਤ ਕੀਤੀਆਂ।
ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਹਲਕਾ 94-ਤਲਵੰਡੀ ਸਾਬੋ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋ: ਬਲਜਿੰਦਰ ਕੌਰ ਨੇ 48753 ਵੋਟਾਂ ਪ੍ਰਾਪਤ ਕਰਕੇ ਅਤੇ 15252 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼੍ਰੀ ਜੀਤ ਮੋਹਿੰਦਰ ਸਿੰਘ ਸਿੱਧੂ ਨੇ 35501 ਵੋਟਾਂ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼੍ਰੀ ਖੁਸ਼ਬਾਜ ਸਿੰਘ ਜਟਾਣਾ ਨੇ 26628 ਵੋਟਾਂ, ਆਜ਼ਾਦ ਉਮੀਦਵਾਰ ਸ਼੍ਰੀ ਹਰਮਿੰਦਰ ਸਿੰਘ ਜੱਸੀ ਨੇ 12623 ਵੋਟਾਂ ਅਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ਼੍ਰੀ ਰਵੀਪ੍ਰੀਤ ਸਿੰਘ ਨੇ 4369 ਵੋਟਾਂ ਪ੍ਰਾਪਤ ਕੀਤੀਆਂ।
ਸ਼੍ਰੀ ਵਿਨੀਤ ਕੁਮਾਰ ਨੇ ਹੋਰ ਦੱਸਿਆ ਕਿ ਵਿਧਾਨ ਸਭਾ ਹਲਕਾ 95-ਮੌੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼੍ਰੀ ਸੁਖਬੀਰ ਸਿੰਘ ਮਾਈਸਰਖ਼ਾਨਾ 63099 ਨੇ ਵੋਟਾਂ ਪ੍ਰਾਪਤ ਕਰਕੇ ਅਤੇ 35008 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ ਜਦਕਿ ਅਜ਼ਾਦ ਉਮੀਦਵਾਰ ਸ਼੍ਰੀ ਲੱਖਾ ਸਿੰਘ ਸਿਧਾਣਾ ਨੇ 28091 ਵੋਟਾਂ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼੍ਰੀ ਜਗਮੀਤ ਸਿੰਘ ਬਰਾੜ ਨੇ 23355 ਵੋਟਾਂ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਮਨੋਜ ਬਾਲਾ ਬਾਂਸਲ ਨੇ 15034 ਵੋਟਾਂ ਅਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ਼੍ਰੀ ਦਿਆਲ ਸੋਢੀ ਨੇ 3418 ਵੋਟਾਂ ਪ੍ਰਾਪਤ ਕੀਤੀਆਂ।
ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਵਿਧਾਨ ਸਭਾ ਚੋਣਾਂ-2022 ਵਿੱਚ ਪੂਰਨ ਸਹਿਯੋਗ ਦੇਣ ਉੱਤੇ ਜ਼ਿਲ੍ਹਾ ਵਾਸੀਆਂ ਦਾ ਧੰਨਵਾਦ ਕੀਤਾ। ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਸੇਵਾਵਾਂ ਦੀ ਪ੍ਰਸੰਸਾ ਕੀਤੀ।